13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਵਲੋਂ ਹੰਗਾਮੀ ਮੀਟਿੰਗ

ਬਾਬਾ ਬਕਾਲਾ ਸਾਹਿਬ, 12 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੀ ਸੂਬਾ ਵਰਕਿੰਗ ਕਮੇਟੀ ਦੀ ਇਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਸ: ਰਵੇਲ ਸਿੰਘ ਸਹਾਏਪੁਰ ਦੀ ਪ੍ਰਧਾਨਗੀ ਹੇਠ ਬਾਬਾ ਮੱਖਣ ਸ਼ਾਹ ਲੁਬਾਣਾ ਸਰਾਂ ਵਿਖੇ ਹੋਈ, ਜਿਸ ਵਿਚ ਸੂਬਾ ਵਰਕਿੰਗ ਕਮੇਟੀ ਦੇ ਮੈਂਬਰਾਂ ਅਤੇ ਸਮੂਹ ਸਰਕਲ ਪ੍ਰਧਾਨਾਂ/ਸੱਕਤਰਾਂ ਨੇ ਸ਼ਮੂਲੀਅਤ ਕੀਤੀ । ਇਸ ਮੌਕੇ ਪਿੰਡ ਸੱਤੋਵਾਲ ਦੇ ਸਰਪੰਚ, ਮੈਂਬਰ ਬਲਾਕ ਸੰਮਤੀ ਅਤੇ ਕਰਮਚਾਰੀ ਦਲ ਦੇ ਸੀਨੀਅਰ ਆਗੂ ਇਕਬਾਲ ਸਿੰਘ ਬੱਲ ਅਤੇ ਉਨ੍ਹਾਂ ਦੇ ਲੜਕੇ ’ਤੇ ਪੁਲਿਸ ਵਲੋਂ ਕਥਿਤ ਸਿਆਸੀ ਸ਼ਹਿ ’ਤੇ ਝੂਠਾ ਕੇਸ ਦਰਜ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ।

ਅਜੀਤ ਡੈਸਕ 13-09-2026
ਬਾਬਾ ਬਕਾਲਾ ਸਾਹਿਬ, 12 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੀ ਸੂਬਾ ਵਰਕਿੰਗ ਕਮੇਟੀ ਦੀ ਇਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਸ: ਰਵੇਲ ਸਿੰਘ ਸਹਾਏਪੁਰ ਦੀ ਪ੍ਰਧਾਨਗੀ ਹੇਠ ਬਾਬਾ ਮੱਖਣ ਸ਼ਾਹ ਲੁਬਾਣਾ ਸਰਾਂ ਵਿਖੇ ਹੋਈ, ਜਿਸ ਵਿਚ ਸੂਬਾ ਵਰਕਿੰਗ ਕਮੇਟੀ ਦੇ ਮੈਂਬਰਾਂ ਅਤੇ ਸਮੂਹ ਸਰਕਲ ਪ੍ਰਧਾਨਾਂ/ਸੱਕਤਰਾਂ ਨੇ ਸ਼ਮੂਲੀਅਤ ਕੀਤੀ । ਇਸ ਮੌਕੇ ਪਿੰਡ ਸੱਤੋਵਾਲ ਦੇ ਸਰਪੰਚ, ਮੈਂਬਰ ਬਲਾਕ ਸੰਮਤੀ ਅਤੇ ਕਰਮਚਾਰੀ ਦਲ ਦੇ ਸੀਨੀਅਰ ਆਗੂ ਇਕਬਾਲ ਸਿੰਘ ਬੱਲ ਅਤੇ ਉਨ੍ਹਾਂ ਦੇ ਲੜਕੇ ’ਤੇ ਪੁਲਿਸ ਵਲੋਂ ਕਥਿਤ ਸਿਆਸੀ ਸ਼ਹਿ ’ਤੇ ਝੂਠਾ ਕੇਸ ਦਰਜ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ । ਉਨ੍ਹਾਂ ਮੰਗ ਕੀਤੀ ਕਿ ਇਸ ਕੇਸ ਦੀ ਇਨਕੁਆਰੀ ਕਰਕੇ ਤੁਰੰਤ ਝੂਠਾ ਕੇਸ ਰੱਦ ਕੀਤਾ ਜਾਵੇ। ਇਸ ਮੌਕੇ ਸੂਬਾ ਪ੍ਰਧਾਨ ਰਵੇਲ ਸਿੰਘ ਸਹਾਏਪੁਰ, ਸੂਬਾ ਜਨਰਲ ਸਕੱਤਰ ਜਥੇਦਾਰ ਹਰਦੇਵ ਸਿੰਘ ਨਾਗੋਕੇ, ਮਨਜੀਤ ਸਿੰਘ ਬਟਾਲਾ, ਗੁਰਬਚਨ ਸਿੰਘ ਬਾਠ, ਦਲਬੀਰ ਸਿੰਘ ਉਸਾਹਨ, ਤੇਜਿੰਦਰ ਸਿੰਘ ਸੇਖੋਂ ਮੈਂਬਰ ਜੁਆਇੰਟ ਫੋਰਮ, ਧਰਮਵੀਰ ਸਿੰਘ ਪ੍ਰਧਾਨ ਸਰਕਲ ਤਰਨ ਤਾਰਨ, ਕਮਰਜੀਤ ਸਿੰਘ ਤਰਨ ਤਾਰਨ, ਅਮੋਲਕ ਸਿੰਘ ਗਿੱਲ, ਬਾਬਾ ਅਮਰਜੀਤ ਸਿੰਘ, ਗੁਰਭੇਜ ਸਿੰਘ ਵਡਾਲਾ, ਗੁਰਮੁੱਖ ਸਿੰਘ ਰਈਆ, ਹਰਜੀਤ ਸਿੰਘ ਟਰਪੱਈ, ਅਮਰਜੀਤ ਸਿੰਘ, ਸੁਖਵਿੰਦਰ ਸਿੰਘ ਗਿੱਲ, ਜਸਵਿੰਦਰ ਸਿੰਘ ਗਿੱਲ, ਦਿਲਬਾਗ ਸਿੰਘ ਬੁੱਟਰ ਸਰਕਲ ਪ੍ਰਧਾਨ, ਬਲਵਿੰਦਰ ਸਿੰਘ ਬਾਜਵਾ, ਨਰਿੰਦਰ ਸਿੰਘ ਜੋਧਪੁਰੀ ਅਤੇ ਹੋਰ ਹਾਜ਼ਰ ਸਨ ।
ਪਿਛਲੀ ਖ਼ਬਰ ਪ੍ਰਾਈਵੇਟ ਮਿੱਲ ਦੇ ਵਰਕਰਾਂ ਵਲੋਂ ਮੰਗਾਂ ਨੂੰ ਲੈ ਕੇ ਪ੍ਰਬੰਧਕਾਂ ਖ਼ਿਲਾਫ਼ ਰੋਸ ਧਰਨਾ ਅਗਲੀ ਖ਼ਬਰ ਏ.ਡੀ.ਜੀ.ਪੀ. ਫਾਰੂਖ਼ੀ ਦੀ ਅਗਵਾਈ ਹੇਠ ਚਲਾਇਆ ਪੁਲਿਸ ਨੇ ਕਾਸੋ ਆਪ੍ਰੇਸ਼ਨ ਮਕਬੂਲਪੁਰਾ ਖੇਤਰ ’ਚ ਘੇਰਾਬੰਦੀ ਕਰ ਕੇ ਪੁਲਿਸ ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।