15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਜਥੇ: ਰਣੀਕੇ ਦੀ ਅਗਵਾਈ ’ਚ ਪਿੰਡ ਸਾਂਘਣਾ ਵਿਖੇ ਅਕਾਲੀ ਵਰਕਰਾਂ ਦੀ ਹੋਈ ਵਿਸ਼ਾਲ ਇਕੱਤਰਤਾ ਪੰਜਾਬ ਸਰਕਾਰ ਹਰ ਫਰੰਟ ’ਤੇ ਬੁਰੀ ਤਰ੍ਹਾਂ ਫੇਲ੍ਹ ਹੋਈ : ਰਣੀਕੇ

ਛੇਹਰਟਾ, 13 ਸਤੰਬਰ (ਪੱਤਰ ਪ੍ਰੇਰਕ)-ਸ਼੍ਰੋਮਣੀ ਅਕਾਲੀ ਦੀਆਂ ਸਰਗਰਮੀਆਂ ਨੂੰ ਤੇਜ਼ ਕਰਦੇ ਹੋਏ ਤੇ ਸਰਕਾਰ ਦੀਆ ਕਮਜ਼ੋਰੀਆਂ ਨੂੰ ਤੇਜੀ ਨਾਲ ਉਜਾਗਰ ਕਰਨ ਲਈ ਵਿਧਾਨ ਸਭਾ ਹਲਕਾ ਅਟਾਰੀ ਦੇ ਅਧੀਨ ਆਉਂਦੇ ਪਿੰਡ ਸਾਂਘਣਾ ਵਿਖੇ ਸੀਨੀਅਰ ਅਕਾਲੀ ਆਗੂ ਗੁਰਬਖਸ਼ ਸਿੰਘ ਸਾਂਘਣਾ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਇਕ ਭਰਵੀਂ ਮੀਟਿੰਗ ਹੋਈ ਜਿਸ ਵਿਚ ਵਿਸ਼ੇਸ਼ ਤੌਰ ’ਤੇ ਸਾਬਕਾ ਕੈਬਿਨਟ ਵਜ਼ੀਰ ਤੇ ਸ਼੍ਰੋਮਣੀ ਅਕਾਲੀ ਦਲ ਐੱਸ. ਸੀ.

ਅਜੀਤ ਡੈਸਕ 14-09-2026
ਛੇਹਰਟਾ, 13 ਸਤੰਬਰ (ਪੱਤਰ ਪ੍ਰੇਰਕ)-ਸ਼੍ਰੋਮਣੀ ਅਕਾਲੀ ਦੀਆਂ ਸਰਗਰਮੀਆਂ ਨੂੰ ਤੇਜ਼ ਕਰਦੇ ਹੋਏ ਤੇ ਸਰਕਾਰ ਦੀਆ ਕਮਜ਼ੋਰੀਆਂ ਨੂੰ ਤੇਜੀ ਨਾਲ ਉਜਾਗਰ ਕਰਨ ਲਈ ਵਿਧਾਨ ਸਭਾ ਹਲਕਾ ਅਟਾਰੀ ਦੇ ਅਧੀਨ ਆਉਂਦੇ ਪਿੰਡ ਸਾਂਘਣਾ ਵਿਖੇ ਸੀਨੀਅਰ ਅਕਾਲੀ ਆਗੂ ਗੁਰਬਖਸ਼ ਸਿੰਘ ਸਾਂਘਣਾ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਇਕ ਭਰਵੀਂ ਮੀਟਿੰਗ ਹੋਈ ਜਿਸ ਵਿਚ ਵਿਸ਼ੇਸ਼ ਤੌਰ ’ਤੇ ਸਾਬਕਾ ਕੈਬਿਨਟ ਵਜ਼ੀਰ ਤੇ ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਜਥੇਦਾਰ ਗੁਲਜਾਰ ਸਿੰਘ ਰਣੀਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਤੇ ਉਨ੍ਹਾਂ ਵਲੋਂ ਅਕਾਲੀ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ ਤੇ ਮੀਟਿੰਗ ਦੌਰਾਨ ਪਾਰਟੀ ਦੀ ਮਜ਼ਬੂਤੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਵਿਸ਼ੇਸ਼ ਰਣਨੀਤੀ ਉਲੀਕੀ ਗਈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇ: ਗੁਲਜ਼ਾਰ ਸਿੰਘ ਰਣੀਕੇ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਦਲ ਪੰਜਾਬ, ਪੰਜਾਬੀਅਤ ਅਤੇ ਲੋਕ ਹਿੱਤਾਂ ਦੀ ਰਾਖੀ ਲਈ ਹਮੇਸ਼ਾ ਤਤਪਰ ਰਹਿਣ ਵਾਲੀ ਜਮਾਤ ਹੈ । ਮੀਟਿੰਗ ਦੌਰਾਨ ਪਿੰਡ ਸਾਂਘਣਾ ਵਿਖੇ ਪਾਰਟੀ ਦੇ ਆਧਾਰ ਨੂੰ ਹੋਰ ਮਜ਼ਬੂਤ ਕਰਨ ਲਈ ਬੂਥ ਪੱਧਰ ’ਤੇ ਕਮੇਟੀਆਂ ਦੇ ਗਠਨ ਅਤੇ ਘਰ-ਘਰ ਜਾ ਕੇ ਲੋਕਾਂ ਤੱਕ ਪਹੁੰਚ ਕਰਨ ਦਾ ਫੈਸਲਾ ਲਿਆ ਗਿਆ। ਇਸ ਮੌਕੇ ਪਿੰਡ ਸਾਂਘਣਾ ਤੇ ਇਲਾਕੇ ਦੇ ਕਈ ਮੁੱਖ ਅਕਾਲੀ ਆਗੂ,ਯੂਥ ਵਿੰਗ ਦੇ ਅਹੁਦੇਦਾਰ ਅਤੇ ਵੱਡੀ ਗਿਣਤੀ ਵਿਚ ਸਥਾਨਕ ਵਰਕਰ ਹਾਜ਼ਰ ਸਨ । ਇਸ ਮੌਕੇ ਅਕਾਲੀ ਆਗੂ ਗੁਰਬਖਸ਼ ਸਿੰਘ ਸੇਖੋਂ ਸਾਂਘਣਾ ਨੇ ਕਿਹਾ ਕਿ ਤੇਜ਼ੀ ਨਾਲ ਬਦਲ ਰਹੇ ਜ਼ਮਾਨੇ ਵਿਚ ਅਗਾਊਂ ਜਾਣਕਾਰੀ ਮੁਹੱਈਆ ਕਰਨ ਲਈ ਸੋਸ਼ਲ ਮੀਡੀਆ ’ਤੇ ਇੰਟਰਨੈੱਟ ਸਭ ਤੋਂ ਵੱਡੀ ਸਹੂਲਤ ਬਣ ਕੇ ਰਹਿ ਗਏ ਹਨ । ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇ: ਮੰਗਵਿੰਦਰ ਸਿੰਘ ਖਾਪੜਖੇੜੀ,ਜ਼ਿਲ੍ਹਾ ਪ੍ਰੀਸ਼ਦ ਮੈਂਬਰ ਲਛਮਣ ਸਿੰਘ, ਸਾਬਕਾ ਸਰਪੰਚ ਬਲਕਾਰ ਸਿੰਘ ਹਵੇਲੀਆ, ਹਰਜੀਤ ਸਿੰਘ ਬਹੋੜੂ, ਸਰਦੂਲ ਸਿੰਘ ਸਾਬੀ ਸੇਖੋ, ਤੀਰਥ ਸਿੰਘ ਮੈਂਬਰ, ਗੁਰਪ੍ਰਤਾਪ ਸਿੰਘ ਮੈਂਬਰ, ਪ੍ਰਗਟ ਸਿੰਘ ਫੌਜੀ, ਗੁਰਵੇਲ ਸਿੰਘ ਸੇਖੋ, ਕੈਪਟਨ ਸਿੰਘ, ਸੁਖਮਿੰਦਰ ਸਿੰਘ, ਸੁਖਵਿੰਦਰ ਸਿੰਘ ਦੋਧੀ, ਕੁਲਦੀਪ ਸਿੰਘ ਮੈਂਬਰ, ਕੁਲਦੀਪ ਸਿੰਘ ਮੰਨੂ ਮੈਂਬਰ, ਸੁੱਚਾ ਸਿੰਘ ਮੈਂਬਰ, ਹਰਪਿੰਦਰ ਸਿੰਘ, ਲੱਖਾ ਸਿੰਘ, ਸਿਮਰਜੀਤ ਸਿੰਘ,ਬਾਜ ਸਿੰਘ, ਗੁਰਸ਼ਰਨ ਸਿੰਘ, ਅਮਰਜੀਤ ਸਿੰਘ ਕਬੱਡੀ ਕੋਚ, ਸਾਬਕਾ ਸਰਪੰਚ ਸੁਖਦੇਵ ਸਿੰਘ ਇੰਬਨ ਕਲਾਂ, ਸੁੱਖ ਖਾਪੜਖੇੜੀ, ਜਤਿੰਦਰ ਸਿੰਘ ਰਾਮੂਵਾਲ ਸਮੇਤ ਵੱਡੀ ਗਿਣਤੀ ਦੇ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਹਿਜ਼ਾਦਾ ਨੰਦ ਕਾਲਜ ਦੇ ਪ੍ਰਿੰਸੀਪਲ ਡਾ. ਰੀਨਾ ਤਲਵਾੜ ‘ ਨੇਸ਼ਨ ਬਿਲਡਰਜ਼ ਐਕਸੀਲੈਂਸ ਐਵਾਰਡ’ ਨਾਲ ਸਨਮਾਨਿਤ ਅਗਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਭਾਈ ਗੁਰਦਾਸ ਜੀ ਨਗਰ ਨਿਊ ਅੰਮ੍ਰਿਤਸਰ ਵਿਖੇ ਵਿਸ਼ਾਲ ਰੋਸ ਮਾਰਚ ਕੈਬਨਿਟ ਮੰਤਰੀ ਈ.ਟੀ....

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।