15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਵਿਸ਼ੇਸ਼ ਗਹਿਰੀ ਚੋਣ ਸੂਚੀ ਸੁਧਾਈ : 11 ਵਿਧਾਨ ਸਭਾਈ ਹਲਕਿਆਂ ’ਚ ਸਿਆਸੀ ਧਿਰਾਂ ਦੇ ਨੁੰਮਾਇਦਿਆਂ ਨੂੰ ਦਾਅਵੇ ਤੇ ਇਤਰਾਜ਼ ਦੀਆਂ ਕਾਪੀਆਂ ਸੌਂਪੀਆਂ

ਅੰਮ੍ਰਿਤਸਰ, 14 ਸਤੰਬਰ (ਰੇਸ਼ਮ ਸਿੰਘ)-ਜ਼ਿਲ੍ਹਾ ਅੰਮ੍ਰਿਤਸਰ ਦੇ ਸਮੂਹ 11 ਵਿਧਾਨ ਸਭਾ ਹਲਕਿਆਂ ਵਿਚ ਚੱਲ ਰਹੀ ਵੋਟਰ ਸੂਚੀ ਦੀ ਸੁਧਾਈ ਪ੍ਰਕਿਰਿਆ ਤਹਿਤ ਦਾਅਵਿਆਂ ਅਤੇ ਇਤਰਾਜ਼ਾਂ ਸੰਬੰਧੀ ਪ੍ਰਾਪਤ ਹੋਏ ਫਾਰਮਾਂ ਦੀਆਂ ਕਾਪੀਆਂ ਅੱਜ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ ਗਈਆਂ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡੀ.

ਅਜੀਤ ਡੈਸਕ 15-09-2026
ਅੰਮ੍ਰਿਤਸਰ, 14 ਸਤੰਬਰ (ਰੇਸ਼ਮ ਸਿੰਘ)-ਜ਼ਿਲ੍ਹਾ ਅੰਮ੍ਰਿਤਸਰ ਦੇ ਸਮੂਹ 11 ਵਿਧਾਨ ਸਭਾ ਹਲਕਿਆਂ ਵਿਚ ਚੱਲ ਰਹੀ ਵੋਟਰ ਸੂਚੀ ਦੀ ਸੁਧਾਈ ਪ੍ਰਕਿਰਿਆ ਤਹਿਤ ਦਾਅਵਿਆਂ ਅਤੇ ਇਤਰਾਜ਼ਾਂ ਸੰਬੰਧੀ ਪ੍ਰਾਪਤ ਹੋਏ ਫਾਰਮਾਂ ਦੀਆਂ ਕਾਪੀਆਂ ਅੱਜ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ ਗਈਆਂ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡੀ.ਸੀ. ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਦਾਅਵਿਆਂ ਅਤੇ ਇਤਰਾਜ਼ਾਂ ਦੀ ਪ੍ਰਾਪਤੀ ਦੀ ਅੰਤਿਮ ਮਿਤੀ 12 ਸਤੰਬਰ ਸੀ। ਇਸ ਮਿਆਦ ਦੇ ਸਮਾਪਤ ਹੋਣ ਉਪਰੰਤ 14 ਸਤੰਬਰ 2026 ਨੂੰ ਜ਼ਿਲ੍ਹੇ ਦੇ ਸਮੂਹ 11 ਵਿਧਾਨ ਸਭਾ ਹਲਕਿਆਂ ਦੇ ਈ.ਆਰ.ਓ. (ਓ੍ਰਸ) ਵਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫਾਰਮ-9 ਤੋਂ 111 ਦੀਆਂ ਕਾਪੀਆਂ ਰਜਿਸਟਰ ‘ਤੇ ਸੌਂਪੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 13 ਅਗਸਤ ਤੋਂ 12 ਸਤੰਬਰ 2026 ਤੱਕ ਜ਼ਿਲ੍ਹੇ ਦੇ ਸਮੂਹ 11 ਵਿਧਾਨ ਸਭਾ ਹਲਕਿਆਂ ਵਿਚ ਵੋਟਰ ਸੂਚੀ ਵਿਚ ਨਾਮ ਦਰਜ ਕਰਨ, ਨਾਮ ਹਟਾਉਣ ਅਤੇ ਵੋਟਰਾਂ ਦੇ ਵੇਰਵਿਆਂ ਵਿਚ ਸੋਧ ਸੰਬੰਧੀ ਵੱਖ-ਵੱਖ ਫਾਰਮ ਪ੍ਰਾਪਤ ਕੀਤੇ ਗਏ। ਇਸ ਸਮੁੱਚੀ ਪ੍ਰਕਿਰਿਆ ਦੌਰਾਨ ਜ਼ਿਲ੍ਹੇ ਵਿਚ ਕੁੱਲ 1 ਲੱਖ 12 ਹਜ਼ਾਰ 479 ਫਾਰਮ ਪ੍ਰਾਪਤ ਹੋਏ ਹਨ। ਉਨ੍ਹਾਂ ਕਿਹਾ ਕਿ ਪ੍ਰਾਪਤ ਹੋਏ ਦਾਅਵਿਆਂ ਅਤੇ ਇਤਰਾਜ਼ਾਂ ਦੀ ਜਾਂਚ ਅਤੇ ਨਿਪਟਾਰਾ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਰਧਾਰਤ ਪ੍ਰਕਿਰਿਆ ਅਨੁਸਾਰ ਕੀਤਾ ਜਾਵੇਗਾ।
ਪਿਛਲੀ ਖ਼ਬਰ ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਲੋਕਾਂ ਨੇ ਕਾਮਰੇਡਾਂ ਦੀ ਅਗਵਾਈ ’ਚ ਫੂਕਿਆ ਸਰਕਾਰ ਦਾ ਪੁਤਲਾ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅੱਜ ਮਨਾਇਆ ਜਾਵੇਗਾ ਭੱਟ (ਭਾਟ) ਸਾਹਿਬਾਨ ਦਾ ਗੁਰੂ ਸਾਹਿਬ ਨਾਲ ਮਿਲਾਪ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।