15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਬੀਕੇਯੂ ਏਕਤਾ ਉਗਰਾਹਾਂ ਵਲੋਂ ਡੀ. ਸੀ. ਦਫ਼ਤਰ ਦੇ ਤਿੰਨ ਗੇਟ ਬੰਦ ਕਰ ਕੇ ਧਰਨਾ

ਅੰਮ੍ਰਿਤਸਰ, 14 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਅੱਜ ਸੂਬਾ ਕਮੇਟੀ ਦੇ ਸੱਦੇ ’ਤੇ ਚੱਲ ਰਹੇ ਧਰਨੇ ਦੇ 16ਵੇਂ ਦਿਨ ਡੀ. ਸੀ.

ਡੀ ਸੀ ਦਫਤਰ ਦੇ ਗੇਟ ਬੰਦ ਕਰਕੇ ਧਰਨਾ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਾਰਕੁੰਨ। ਤਸਵੀਰ : ਹਰਜੀਤ ਸਿੰਘ 15-09-2026
ਅੰਮ੍ਰਿਤਸਰ, 14 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਅੱਜ ਸੂਬਾ ਕਮੇਟੀ ਦੇ ਸੱਦੇ ’ਤੇ ਚੱਲ ਰਹੇ ਧਰਨੇ ਦੇ 16ਵੇਂ ਦਿਨ ਡੀ. ਸੀ. ਦਫ਼ਤਰ ਦੇ ਤਿੰਨ ਗੇਟ ਬੰਦ ਕਰਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ, ਜਿਸ ’ਚ ਵੱਡੀ ਗਿਣਤੀ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪ੍ਰਧਾਨ ਕਸ਼ਮੀਰ ਸਿੰਘ ਧੰਗਾਈ ਤੇ ਪ੍ਰੈੱਸ ਸਕੱਤਰ ਬਘੇਲ ਸਿੰਘ ਕੋਟਮੁਗਲ ਨੇ ਕਿਹਾ ਕਿ ਜਥੇਬੰਦੀ ਵਲੋਂ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹੱਕੀ ਮਸਲਿਆਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਪੰਜਾਬ ਸਰਕਾਰ ਨੇ ਇਨ੍ਹਾਂ ਗੰਭੀਰ ਮਸਲਿਆਂ ’ਤੇ ਮੁਜਰਮਾਨਾ ਚੁੱਪ ਧਾਰੀ ਹੋਈ ਹੈ। ਇਸ ਦੌਰਾਨ ਧਰਨਾ ਮੁਲਤਵੀ ਕਰਦੇ ਸਮੇਂ ਆਗੂਆਂ ਐਲਾਨ ਕੀਤਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕੀ ਮਸਲੇ ਹੱਲ ਹੋਣ ਤੱਕ ਇਹ ਸੰਘਰਸ਼ ਲਗਾਤਾਰ ਜਾਰੀ ਰਹੇਗਾ, 24 ਸਤੰਬਰ ਨੂੰ ਦੁਬਾਰਾ ਪੰਜਾਬ ਭਰ ਦੇ ਡੀਸੀ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਸ ਦਿਨ ਪੰਜਾਬ ਸਰਕਾਰ ਵਿਧਾਨ ਸਭਾ ਦਾ ਸੈਸਨ ਸੱਦੇਗੀ, ਜਥੇਬੰਦੀ ਚੰਡੀਗੜ੍ਹ ਵਿਧਾਨ ਸਭਾ ਵੱਲ ਮਾਰਚ ਕਰੇਗੀ ਅਤੇ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।ਆਗੂਆਂ ਨੇ ਦੱਸਿਆ ਕਿ ਜਥੇਬੰਦੀ ਨੂੰ ਡੀਸੀ ਦਲਵਿੰਦਰਜੀਤ ਸਿੰਘ ਨੇ ਮੀਟਿੰਗ ਕਰਕੇ ਹੜ ਪੀੜਤਾਂ ਅਤੇ ਸਥਾਨਕ ਮਸਲੇ ਹੱਲ ਕਰਨ ਦਾ ਭਰੋਸਾ ਦਿੱਤਾ । ਇਸ ਮੌਕੇ ਪ੍ਰਗਟ ਸਿੰਘ ਧਰਮਕੋਟ, ਹਰਚਰਨ ਸਿੰਘ ਮੱਧੀਪੁਰ, ਜਸਪਾਲ ਸਿੰਘ ਧੰਗਾਈ, ਬਾਬਾ ਰਾਜਨ ਸਿੰਘ, ਬਾਬਾ ਜਗਜੀਵਨ ਸਿੰਘ ਤਲਵੰਡੀ, ਡਾ. ਪਰਮਿੰਦਰ ਸਿੰਘ ਪੰਡੋਰੀ, ਨਰਿੰਦਰ ਸਿੰਘ ਭਿੱਟੇਵੱਡ, ਕੁਲਬੀਰ ਸਿੰਘ ਜੇਠੂਵਾਲ, ਸਤਿੰਦਰ ਸਿੰਘ ਫਤਹਿਗੜ੍ਹ ਸੁੱਕਰਚੱਕ, ਪ੍ਰਿਥੀਪਾਲ ਸਿੰਘ ਥੋਬਾ, ਰੁਪਿੰਦਰ ਸਿੰਘ ਮੱਧੂਛਾਗਾ, ਦਲਬੀਰ ਸਿੰ ਘ ਮੱਝਵਿੰਡ, ਬਲ ਦੇਵ ਸਿੰਘ ਸੋੜੀਆ, ਪ੍ਰਗਟ ਸਿੰਘ ਚਾੜਪੁਰ, ਗੁਰਮੁੱਖ ਸਿੰਘ ਚਵਿੰਡਾ, ਹੀਰਾ ਸਿੰਘ ਚੱਕ ਸਿਕੰਦਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਐੱਸ.ਕੇ.ਐੱਮ. ਦੇ ਸੱਦੇ ‘ਤੇ ਕਿਸਾਨ ਜਥੇਬੰਦੀਆਂ ਨੇ ਲਗਾਇਆ ਧਰਨਾ ਅਗਲੀ ਖ਼ਬਰ ਖ਼ਾਲਸਾ ’ਵਰਸਿਟੀ ਵਲੋਂ ਟੈਲੇਂਟ ਹੰਟ-2026 ਅਤੇ ਅਧਿਆਪਕ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।