18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਗੁਰਦੁਆਰਾ ਪਲਾਹ ਸਾਹਿਬ ਵਿਖੇ ਨਵੇਂ ਬਣੇ ਵਾਸ਼ਰੂਮਾਂ ਦਾ ਉਦਘਾਟਨਜਰ ਸਿੰਘ

ਅੰਮ੍ਰਿਤਸਰ, 17 ਸਤੰਬਰ (ਹਰਮਿੰਦਰ ਸਿੰਘ)-ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਮਾਰਗ ’ਤੇ ਸਥਿਤ ਛੇਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਪਲਾਹ ਸਾਹਿਬ ਖੈਰਾਂਬਾਦ ਵਿਖੇ ਸ਼੍ਰੋਮਣੀ ਕਮੇਟੀ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਾਰਸੇਵਾ ਸੰਪ੍ਰਦਾ ਬਾਬਾ ਭੂਰੀ ਵਾਲਿਆਂ ਵਲੋਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਦੁਆਰਾ ਅਖੰਡ ਪਾਠਾਂ ਲਈ ਕਮਰੇ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੁਖ ਆਸਣ ਅਸਥਾਨ, ਅਤੀ ਆਧੁਨਿਕ ਲੰਗਰ ਦੀ ਇਮਾਰਤ ਅਤੇ ਸੰਗਤਾਂ ਦੀ ਸੁਵਿਧਾ ਲਈ ਵਾਸ਼ਰੂਮ ਆਦਿ ਤਿਆਰ ਕਰਨ ਦੀ ਚਲਾਈ ਜਾ ਰਹੀ ਸੇਵਾ ਦੌਰਾਨ ਸੰਗਤਾਂ ਦੀ ਬੁਨਿਆਦੀ ਲੋੜ ਨੂੰ ਮੁੱਖ ਰੱਖਦਿਆਂ ਮੁਕੰਮਲ ਕੀਤੇ ਵਾਸ਼ਰੂਮ ਬਲਾਕ ਦਾ ਰਸਮੀ ਤੌਰ ’ਤੇ ਉਦਘਾਟਨ ਕੀਤਾ। ਇਹ ਉਦਘਾਟਨ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਸ਼੍ਰੋਮਣੀ ਕਮੇਟੀ ਦੇ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਮਗਵਿੰਦਰ ਸਿੰਘ ਖਾਪੜਖੇੜੀ, ਸ਼੍ਰੋਮਣੀ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਭਲਵਾਨ,ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਵਲੋਂ ਸਾਂਝੇ ਤੌਰ ’ਤੇ ਕੀਤਾ ਗਿਆ।

ਅਜੀਤ ਡੈਸਕ 18-09-2026
ਅੰਮ੍ਰਿਤਸਰ, 17 ਸਤੰਬਰ (ਹਰਮਿੰਦਰ ਸਿੰਘ)-ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਮਾਰਗ ’ਤੇ ਸਥਿਤ ਛੇਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਪਲਾਹ ਸਾਹਿਬ ਖੈਰਾਂਬਾਦ ਵਿਖੇ ਸ਼੍ਰੋਮਣੀ ਕਮੇਟੀ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਾਰਸੇਵਾ ਸੰਪ੍ਰਦਾ ਬਾਬਾ ਭੂਰੀ ਵਾਲਿਆਂ ਵਲੋਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਦੁਆਰਾ ਅਖੰਡ ਪਾਠਾਂ ਲਈ ਕਮਰੇ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੁਖ ਆਸਣ ਅਸਥਾਨ, ਅਤੀ ਆਧੁਨਿਕ ਲੰਗਰ ਦੀ ਇਮਾਰਤ ਅਤੇ ਸੰਗਤਾਂ ਦੀ ਸੁਵਿਧਾ ਲਈ ਵਾਸ਼ਰੂਮ ਆਦਿ ਤਿਆਰ ਕਰਨ ਦੀ ਚਲਾਈ ਜਾ ਰਹੀ ਸੇਵਾ ਦੌਰਾਨ ਸੰਗਤਾਂ ਦੀ ਬੁਨਿਆਦੀ ਲੋੜ ਨੂੰ ਮੁੱਖ ਰੱਖਦਿਆਂ ਮੁਕੰਮਲ ਕੀਤੇ ਵਾਸ਼ਰੂਮ ਬਲਾਕ ਦਾ ਰਸਮੀ ਤੌਰ ’ਤੇ ਉਦਘਾਟਨ ਕੀਤਾ। ਇਹ ਉਦਘਾਟਨ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਸ਼੍ਰੋਮਣੀ ਕਮੇਟੀ ਦੇ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਮਗਵਿੰਦਰ ਸਿੰਘ ਖਾਪੜਖੇੜੀ, ਸ਼੍ਰੋਮਣੀ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਭਲਵਾਨ,ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਵਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਗਿਆਨੀ ਦਿਲਬਾਗ ਸਿੰਘ ਵਲੋਂ ਅਰਦਾਸ ਕੀਤੀ ਗਈ। ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਨੇ ਸੇਵਾ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਅਖੰਡ ਪਾਠਾਂ ਲਈ ਕਮਰੇ, ਲੰਗਰ ਦੀ ਇਮਾਰਤ ਦੀ ਉਸਾਰੀ ਤੇ ਹੋਰ ਸੇਵਾ ਕਾਰਜ ਵੱਡੇ ਪੱਧਰ ’ਤੇ ਜਾਰੀ ਹਨ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਨਿੱਤ ਵਧ ਰਹੀ ਸੰਗਤ ਦੀ ਆਮਦ, ਗੁਰਪੁਰਬਾਂ ਅਤੇ ਭਵਿੱਖ ਵਿਚ ਹੋਣ ਵਾਲੇ ਵੱਡੇ ਧਾਰਮਿਕ ਸਮਾਗਮਾਂ ਸਮੇਂ ਸੰਗਤਾਂ ਦੀ ਲੋੜ ਨੂੰ ਮੁੱਖ ਰੱਖਦਿਆਂ ਲੰਗਰ ਦੀ ਵਿਸ਼ਾਲ ਅਤੇ ਅਤਿ ਆਧੁਨਿਕ ਇਮਾਰਤ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਲੰਗਰ ਦੀ ਇਮਾਰਤ ਕੇਵਲ ਇੱਟਾਂ ਤੇ ਸੀਮੇਂਟ ਨਾਲ ਬਣ ਰਿਹਾ ਇਕ ਢਾਂਚਾ ਨਹੀਂ, ਸਗੋਂ ਲੰਗਰ ਦੀ ਪਵਿੱਤਰ ਮਰਿਆਦਾ ਨੂੰ ਹੋਰ ਸ਼ਰਧਾ ਭਾਵਨਾ ਤੇ ਆਧੁਨਿਕ ਸਾਧਨਾ ਰਾਹੀਂ ਇਸ ਸੇਵਾ ਨੂੰ ਹੋਰ ਵਿਸਥਾਰ ਦੇਣ ਦਾ ਮਹਾਨ ਕਾਰਜ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਮਗਵਿੰਦਰ ਸਿੰਘ ਖਾਪੜਖੇੜੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਿਚ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਤੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਵਲੋਂ ਬਿਹਤਰ ਢੰਗ ਨਾਲ ਕਾਰਸੇਵਾ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਅਧੁਨਿਕ ਢੰਗ ਦੇ ਵਾਸ਼ਰੂਮ ਬਣਾਏ ਗਏ ਹਨ, ਜਿਨ੍ਹਾਂ ਦਾ ਅੱਜ ਉਦਘਾਟਨ ਕੀਤਾ ਗਿਆ ਹੈ। ਜਲਦ ਹੀ ਸ੍ਰੀ ਅਖੰਡ ਪਾਠਾਂ ਲਈ ਕਮਰੇ ਵੀ ਤਿਆਰ ਹੋ ਜਾਣਗੇ। ਇਸ ਮੌਕੇ ਐਕਸੀਸਨ ਜਤਿੰਦਰਪਾਲ ਸਿੰਘ, ਸੁਖਜਿੰਦਰ ਸਿੰਘ, ਮੀਤ ਮੈਨੇਜਰ ਅਜੈ ਸਿੰਘ, ਜੇ. ਈ. ਸ਼ਮਸ਼ੇਰ ਸਿੰਘ ਤੇ ਸਤਬੀਰ ਸਿੰਘ, ਮਾ: ਪ੍ਰਦੀਪ ਸਿੰਘ, ਭਾਈ ਸੁਰਜਨ ਸਿੰਘ ਮੀਰਾਂ ਕੋਟ, ਭਾਈ ਰਣਜੀਤ ਸਿੰਘ ਗੋਲਡੀ, ਮਾਲਕ ਸਿੰਘ ਸੰਧੂ, ਸੁਖਵਿੰਦਰ ਸਿੰਘ ਵਾਹਲਾ, ਭਾਈ ਜਗੀਰ ਸਿੰਘ, ਭਾਈ ਮਨਜੀਤ ਸਿੰਘ ਖਾਲਸਾ, ਭਾਈ ਨਿਰਮਲ ਸਿੰਘ, ਭਾਈ ਸਾਹਿਬ ਸਿੰਘ, ਭਾਈ ਬਲਦੇਵ ਸਿੰਘ, ਹਰਜਿੰਦਰ ਸਿੰਘ ਰੇਲਵੇ, ਬੀਬੀ ਸੁਰਿੰਦਰ ਕੌਰ ਆਰੇ ਵਾਲੇ, ਸੁਖਮਨ ਸਿੰਘ, ਬਾਬਾ ਸੋਹਣ ਸਿੰਘ, ਬਾਬਾ ਅਵਤਾਰ ਸਿੰਘ, ਬਾਬਾ ਕਰਨ ਸਿੰਘ , ਬਾਬਾ ਜਗਜੀਤ ਸਿੰਘ, ਬਾਬਾ ਪ੍ਰਗਟ ਸਿੰਘ, ਬਾਬਾ ਮਨਜੀਤ ਸਿੰਘ ਝਬਾਲ, ਬਾਬਾ ਕੁਲਿੰਦਰ ਸਿੰਘ, ਬਾਬਾ ਨਿੰਮਾਂ ਸਿੰਘ, ਮਨਜੀਤ ਸਿੰਘ ਗੋਲਡੀ, ਮੁਖਮੋਹਿਤ ਸਿੰਘ, ਹਰਮਨ ਸਿੰਘ ਤੇ ਬਾਬਾ ਬਿੱਟੂ ਕੋਟਲੀ ਵੀ ਮੌਜੂਦ ਸਨ।
ਪਿਛਲੀ ਖ਼ਬਰ ਸ਼ਾਲੀਮਾਰ ਬਾਗ ਵਿਚ ਬਣੇਗਾ 6 ਹਜ਼ਾਰ ਰਕਬੇ ’ਚ ਸ਼ਹਿਰ ਦਾ ਪਹਿਲਾ ਸਰਕਾਰੀ ਬਾਕਸ ਕ੍ਰਿਕਟ ਮੈਦਾਨ ਅਗਲੀ ਖ਼ਬਰ ਡਾਇਓਸਿਸ ਆਫ਼ ਅੰਮ੍ਰਿਤਸਰ ਵਲੋਂ ਲਿੰਗ ਸਮਾਨਤਾ ਤੇ ਔਰਤਾਂ ਦੇ ਸਸ਼ਕਤੀਕਰਨ ’ਤੇ ਵਿਸ਼ੇਸ਼ ਵਰਕਸ਼ਾਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।