18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਐਡਵੋਕੇਟ ਸਿਲ੍ਹੀ ਨੇ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਪਨੇਸਰ ਤੇ ਬਾਕੀ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 17 ਸਤੰਬਰ (ਸੁਰਿੰਦਰ ਕੋਛੜ)- ਸ੍ਰੀ ਰਾਮ ਸੋਸ਼ਲ ਵੈਲਫੇਅਰ ਸੁਸਾਇਟੀ ਰਜਿਸਟਰਡ ਪੰਜਾਬ ਦੇ ਪ੍ਰਧਾਨ ਐਡਵੋਕੇਟ ਮੰਗਤ ਰਾਮ ਸਿਲ੍ਹੀ ਵਲੋਂ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੇ ਨਵੇਂ ਚੁਣੇ ਪ੍ਰਧਾਨ ਗੁਰਪ੍ਰੀਤ ਸਿੰਘ ਪਨੇਸਰ ਨੂੰ ਸੁਸਾਇਟੀ ਵਲੋਂ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਸੁਸਾਇਟੀ ਵਲੋ ਬਾਰ ਐਸੋਸੀਏਸ਼ਨ ਦੇ ਸੀਨੀਅਰ ਐਡਵੋਕੇਟ ਸੰਜੀਵ ਅਰੋੜਾ, ਮੀਤ ਪ੍ਰਧਾਨ ਅੰਮ੍ਰਿਤਪਾਲ ਸਿੰਘ ਮੋਮੀ, ਦਵਿੰਦਰ ਕੌਰ, ਸੰਯੁਕਤ ਸਕੱਤਰ ਸੌਰਭ ਸ਼ਰਮਾ, ਖ਼ਜਾਨਚੀ ਕਪਿਲ ਸ਼ਰਮਾ, ਅਵਤਾਰ ਸਿੰਘ, ਗਗਨ ਭਾਟੀਆ, ਪਲਕ ਭਾਟੀਆ, ਸੁਖਮਨ ਢਿੱਲੋਂ, ਸੁਨੈਨਾ ਸੋਨੀ ਲਾਇਬ੍ਰੇਰੀਅਨ, ਗੀਤਾਂਜਲੀ, ਹਰਪ੍ਰੀਤ ਕੌਰ ਗਰੋਵਰ, ਸੁਖਚੈਨ ਸਿੰਘ , ਅਮਿਤ ਅਰੋੜਾ, ਨਿਤੀਸ਼ ਜੈਨ, ਅਭਿਨਵ ਮਿੱਤਲ, ਮਨਪ੍ਰੀਤ ਸਿੰਘ, ਮਧੂਸੂਦਨ, ਅਕਾਸ਼ ਆਦਿ ਨੂੰ ਸਿਰੋਪਾਓ ਭੇਟ ਕਰਕੇ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 18-09-2026
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰ ਕੋਛੜ)- ਸ੍ਰੀ ਰਾਮ ਸੋਸ਼ਲ ਵੈਲਫੇਅਰ ਸੁਸਾਇਟੀ ਰਜਿਸਟਰਡ ਪੰਜਾਬ ਦੇ ਪ੍ਰਧਾਨ ਐਡਵੋਕੇਟ ਮੰਗਤ ਰਾਮ ਸਿਲ੍ਹੀ ਵਲੋਂ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੇ ਨਵੇਂ ਚੁਣੇ ਪ੍ਰਧਾਨ ਗੁਰਪ੍ਰੀਤ ਸਿੰਘ ਪਨੇਸਰ ਨੂੰ ਸੁਸਾਇਟੀ ਵਲੋਂ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਸੁਸਾਇਟੀ ਵਲੋ ਬਾਰ ਐਸੋਸੀਏਸ਼ਨ ਦੇ ਸੀਨੀਅਰ ਐਡਵੋਕੇਟ ਸੰਜੀਵ ਅਰੋੜਾ, ਮੀਤ ਪ੍ਰਧਾਨ ਅੰਮ੍ਰਿਤਪਾਲ ਸਿੰਘ ਮੋਮੀ, ਦਵਿੰਦਰ ਕੌਰ, ਸੰਯੁਕਤ ਸਕੱਤਰ ਸੌਰਭ ਸ਼ਰਮਾ, ਖ਼ਜਾਨਚੀ ਕਪਿਲ ਸ਼ਰਮਾ, ਅਵਤਾਰ ਸਿੰਘ, ਗਗਨ ਭਾਟੀਆ, ਪਲਕ ਭਾਟੀਆ, ਸੁਖਮਨ ਢਿੱਲੋਂ, ਸੁਨੈਨਾ ਸੋਨੀ ਲਾਇਬ੍ਰੇਰੀਅਨ, ਗੀਤਾਂਜਲੀ, ਹਰਪ੍ਰੀਤ ਕੌਰ ਗਰੋਵਰ, ਸੁਖਚੈਨ ਸਿੰਘ , ਅਮਿਤ ਅਰੋੜਾ, ਨਿਤੀਸ਼ ਜੈਨ, ਅਭਿਨਵ ਮਿੱਤਲ, ਮਨਪ੍ਰੀਤ ਸਿੰਘ, ਮਧੂਸੂਦਨ, ਅਕਾਸ਼ ਆਦਿ ਨੂੰ ਸਿਰੋਪਾਓ ਭੇਟ ਕਰਕੇ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਐਡਵੋਕੇਟ ਮੰਗਤ ਰਾਮ ਸਿਲ੍ਹੀ ਨੇ ਕਿਹਾ ਕਿ ਨਵੀਂ ਬਣੀ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੇ ਸਾਰੇ ਅਹੁਦੇਦਾਰ ਪ੍ਰਧਾਨ ਗੁਰਪ੍ਰੀਤ ਸਿੰਘ ਪਨੇਸਰ ਦੀ ਅਗਵਾਈ ਹੇਠ ਐਸੋਸੀਏਸ਼ਨ ਦੇ ਹਰ ਇਕ ਮੈਂਬਰ ਦਾ ਹਰ ਕਿਸਮ ਦਾ ਸਹਿਯੋਗ ਕਰਨਗੇ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਪਨੇਸਰ ਨੇ ਕਿਹਾ ਕਿ ਪਿਛਲੀ ਪ੍ਰਧਾਨਗੀ ਦੇ ਸਮੇਂ ’ਚ ਉਨ੍ਹਾਂ ਨੇ ਬਾਰ ਮੈਂਬਰਾਂ ਲਈ ਕਈ ਦਹਾਕਿਆਂ ਤੋਂ ਰੁਕੇ ਹੋਏ ਇਤਿਹਾਸਿਕ ਕੰਮ ਕੀਤੇ ਸਨ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਅਗਾਂਹ ਵੀ ਬਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੂੰ ਨਾਲ ਲੈ ਕੇ ਹਰੇਕ ਮੈਂਬਰ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹੋਣਗੇ ਅਤੇ ਕਿਸੇ ਵੀ ਬਾਰ ਐਸੋਸੀਏਸ਼ਨ ਦੇ ਮੈਂਬਰ ਨੂੰ ਕਦੇ ਨਿਰਾਸ਼ਾ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਮੌਕੇ ਐਡਵੋਕੇਟ ਰੋਹਿਤ ਸਿਲ੍ਹੀ, ਹਰਿਤ ਸਿਲ੍ਹੀ, ਵਿਨੋਦ ਦੱਤ, ਬੰਟੀ ਕੁਮਾਰ, ਰਾਜਬੀਰ ਸਿੰਘ, ਸ਼ਿਵਮ ਸ਼ਰਮਾ, ਸੁਖਜਿੰਦਰ ਸਿੰਘ, ਗੁਰਪ੍ਰੀਤ ਕੌਰ, ਹਰਭਜਨ ਸਿੰਘ ਧਵਨ, ਗੁਰਦੇਵ ਸਿੰਘ ਮਾਹਲ ਤੇ ਬੌਬੀ ਮਕਬੂਲ ਪੁਰਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ: ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸੰਗਰਾਂਦ ਦੇ ਦਿਹਾੜੇ ਸਜਿਆ ਪੰਜਵਾ... ਅਗਲੀ ਖ਼ਬਰ ਝੀਤਾ ਖੁਰਦ ਵਿਖੇ ਬਾਬਾ ਸ੍ਰੀਚੰਦ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।