ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ:
ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸੰਗਰਾਂਦ ਦੇ ਦਿਹਾੜੇ ਸਜਿਆ ਪੰਜਵਾਂ ‘ਵਿਸ਼ੇਸ਼ ਗੁਰਮਤਿ ਸਮਾਗਮ’
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਆਰੰਭ ਕੀਤੀ 48 ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਦੌਰਾਨ ਅੱਜ ਅੱਸੂ ਦੀ ਸੰਗਰਾਂਦ ਦੇ ਪਾਵਨ ਦਿਹਾੜੇ ਮੌਕੇ ਸ਼ਾਮ 7 ਵਜੇ ਤੋਂ ਰਾਤ ਕਰੀਬ 10 ਵਜੇ ਤੱਕ ਪੰਜਵਾਂ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਪਾਤ: ਪੰਜਵੀਂ ਵਿਖੇ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਦੇ ਸਹਿਯੋਗ ਨਾਲ ਸਜਾਇਆ। ਇਸ ਸਮਾਗਮ ਦੌਰਾਨ ਭਾਈ ਗੁਰਪ੍ਰੀਤ ਸਿੰਘ ਅਟਾਰੀ ਤੇ ਭਾਈ ਕੁਲਦੀਪ ਸਿੰਘ ਹਜ਼ੂਰੀ ਰਾਗੀ ਜਥੇ ਸ੍ਰੀ ਦਰਬਾਰ ਸਾਹਿਬ, ਭਾਈ ਜਸਬੀਰ ਸਿੰਘ ਬੈਂਕ ਵਾਲੇ, ਪ੍ਰਚਾਰਕ ਭਾਈ ਸ਼ਿਵਤਾਰ ਸਿੰਘ ਧਰਮ ਪ੍ਰਚਾਰ ਕਮੇਟੀ, ਭਾਈ ਤਰਸੇਮ ਸਿੰਘ ਤੇ ਭਾਈ ਬਲਵੰਤ ਸਿੰਘ ਐਨੋਕੋਟ ਆਦਿ ਨੇ ਗੁਰਮਤਿ ਵਿਚਾਰਾਂ ਅਤੇ ਧੁਰ ਕੀ ਬਾਣੀ ਦੇ ਸ਼ਬਦ ਕੀਰਤਨ ਗਾਇਣ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਆਰੰਭ ਕੀਤੀ 48 ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਦੌਰਾਨ ਅੱਜ ਅੱਸੂ ਦੀ ਸੰਗਰਾਂਦ ਦੇ ਪਾਵਨ ਦਿਹਾੜੇ ਮੌਕੇ ਸ਼ਾਮ 7 ਵਜੇ ਤੋਂ ਰਾਤ ਕਰੀਬ 10 ਵਜੇ ਤੱਕ ਪੰਜਵਾਂ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਪਾਤ: ਪੰਜਵੀਂ ਵਿਖੇ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਦੇ ਸਹਿਯੋਗ ਨਾਲ ਸਜਾਇਆ। ਇਸ ਸਮਾਗਮ ਦੌਰਾਨ ਭਾਈ ਗੁਰਪ੍ਰੀਤ ਸਿੰਘ ਅਟਾਰੀ ਤੇ ਭਾਈ ਕੁਲਦੀਪ ਸਿੰਘ ਹਜ਼ੂਰੀ ਰਾਗੀ ਜਥੇ ਸ੍ਰੀ ਦਰਬਾਰ ਸਾਹਿਬ, ਭਾਈ ਜਸਬੀਰ ਸਿੰਘ ਬੈਂਕ ਵਾਲੇ, ਪ੍ਰਚਾਰਕ ਭਾਈ ਸ਼ਿਵਤਾਰ ਸਿੰਘ ਧਰਮ ਪ੍ਰਚਾਰ ਕਮੇਟੀ, ਭਾਈ ਤਰਸੇਮ ਸਿੰਘ ਤੇ ਭਾਈ ਬਲਵੰਤ ਸਿੰਘ ਐਨੋਕੋਟ ਆਦਿ ਨੇ ਗੁਰਮਤਿ ਵਿਚਾਰਾਂ ਅਤੇ ਧੁਰ ਕੀ ਬਾਣੀ ਦੇ ਸ਼ਬਦ ਕੀਰਤਨ ਗਾਇਣ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਬੰਧਕਾਂ ਵਲੋਂ ਰਾਗੀ ਜਥਿਆਂ ਤੇ ਪ੍ਰਚਾਰਕ ਸਾਹਿਬਾਨ ਅਤੇ ਜਤਿੰਦਰ ਸਿੰਘ ਮੈਨੇਜਰ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਸ਼ਹੀਦ ਸਮੇਤ ਹੋਰਨਾਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਭਾਈ ਸਤਿੰਦਰ ਸਿੰਘ ਚਾਵਲਾ, ਜਗਜੀਤ ਸਿੰਘ, ਗਿਆਨੀ ਅੰਮ੍ਰਿਤਪਾਲ ਸਿੰਘ, ਕੁਲਦੀਪ ਸਿੰਘ, ਜਵਾਹਰ ਲਾਲ ਸਿੰਘ, ਜਸਬੀਰ ਸਿੰਘ ਅਰੋੜਾ, ਸ਼ਰਨਜੀਤ ਸਿੰਘ ਪੱਖਿਆ ਵਾਲੇ, ਦਰਸ਼ਨ ਸਿੰਘ ਤੇ ਹੋਰ ਸੁਸਾਇਟੀ ਮੈਂਬਰ ਤੇ ਸੰਗਤਾਂ ਹਾਜ਼ਰ ਸਨ। ਅੱਜ ਦਾ ਸਮਾਗਮ : ਮਿਤੀ : 18 ਸਤੰਬਰ, ਸ਼ੁੱਕਰਵਾਰ। ਸਮਾਂ: ਸ਼ਾਮ 7 ਤੋਂ ਰਾਤ 9.45 ਵਜੇ ਤੱਕ। ਸਥਾਨ: ਗੁਰਦੁਆਰਾ ਸ਼ਹੀਦ ਬਾਬਾ ਮਹਿਤਾਬ ਸਿੰਘ ਜੀ, ਪਿੰਡ ਚਾਟੀਵਿੰਡ।