18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

‘ ਹਮਾਰੇ ਰਾਮ’ ਨਾਟਕ ਨੂੰ ਦੂਜੇ ਦਿਨ ਵੀ ਮਿਲਿਆ ਦਰਸ਼ਕਾਂ ਦਾ ਭਰਵਾਂ ਹੁੰਗਾਰਾ

ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੀ ਸਰਪ੍ਰਸਤੀ ਹੇਠ ਕਰਵਾਈ ਸ਼ਾਨਦਾਰ ਨਾਟਕੀ ਅਤੇ ਸੰਗੀਤਕ ਪੇਸ਼ਕਾਰੀ ‘ਹਮਾਰੇ ਰਾਮ’ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਆਪਣੇ ਦੋ ਰੋਜ਼ਾ ਪ੍ਰਦਰਸ਼ਨ ਦੌਰਾਨ ਦਰਸ਼ਕਾਂ ਨੂੰ ਮੰਤਰਮੁਗਧ ਕਰ ਦਿੱਤਾ। ਦੋਵੇਂ ਦਿਨ ਵੱਡੀ ਗਿਣਤੀ ਵਿਚ ਦਰਸ਼ਕਾਂ ਨੇ ਸ਼ਮੂਲੀਅਤ ਕਰਦਿਆਂ ਪੇਸ਼ਕਾਰੀ ਨੂੰ ਭਰਵਾਂ ਹੁੰਗਾਰਾ ਦਿੱਤਾ।

ਅਜੀਤ ਡੈਸਕ 18-09-2026
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੀ ਸਰਪ੍ਰਸਤੀ ਹੇਠ ਕਰਵਾਈ ਸ਼ਾਨਦਾਰ ਨਾਟਕੀ ਅਤੇ ਸੰਗੀਤਕ ਪੇਸ਼ਕਾਰੀ ‘ਹਮਾਰੇ ਰਾਮ’ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਆਪਣੇ ਦੋ ਰੋਜ਼ਾ ਪ੍ਰਦਰਸ਼ਨ ਦੌਰਾਨ ਦਰਸ਼ਕਾਂ ਨੂੰ ਮੰਤਰਮੁਗਧ ਕਰ ਦਿੱਤਾ। ਦੋਵੇਂ ਦਿਨ ਵੱਡੀ ਗਿਣਤੀ ਵਿਚ ਦਰਸ਼ਕਾਂ ਨੇ ਸ਼ਮੂਲੀਅਤ ਕਰਦਿਆਂ ਪੇਸ਼ਕਾਰੀ ਨੂੰ ਭਰਵਾਂ ਹੁੰਗਾਰਾ ਦਿੱਤਾ। ਰਾਮਾਇਣ ਦੇ ਅਣਛੋਹੇ ਅਤੇ ਘੱਟ ਜਾਣੇ-ਪਛਾਣੇ ਪੱਖਾਂ ਨੂੰ ਨਾਟਕੀ ਤੇ ਸੰਗੀਤਕ ਰੂਪ ਵਿਚ ਪੇਸ਼ ਕਰਦੀ ਇਸ ਪੇਸ਼ਕਾਰੀ ਨੇ ਪ੍ਰਭਾਵਸ਼ਾਲੀ ਕਥਾ, ਸੰਵਾਦ, ਅਦਾਕਾਰੀ ਅਤੇ ਸੰਗੀਤ ਰਾਹੀਂ ਦਰਸ਼ਕਾਂ ਨੂੰ ਆਪਣੇ ਨਾਲ ਜੋੜੀ ਰੱਖਿਆ। ਰਾਵਣ ਦੇ ਕਿਰਦਾਰ ਵਿਚ ਪ੍ਰਸਿੱਧ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਸੰਵਾਦ ਅਦਾਇਗੀ ਅਤੇ ਮੰਚ ਮੌਜੂਦਗੀ ਨੇ ਖੂਬ ਤਾੜੀਆਂ ਬਟੋਰੀਆਂ, ਜਦਕਿ ਰਾਹੁਲ ਭੁੱਚਰ ਵਲੋਂ ਸ੍ਰੀ ਰਾਮ ਦੇ ਕਿਰਦਾਰ ਦੀ ਸੰਵੇਦਨਸ਼ੀਲ ਪੇਸ਼ਕਾਰੀ ਦੀ ਵੀ ਦਰਸ਼ਕਾਂ ਨੇ ਭਰਪੂਰ ਸ਼ਲਾਘਾ ਕੀਤੀ। ਪ੍ਰਸਿੱਧ ਗਾਇਕਾਂ ਸ਼ੰਕਰ ਮਹਾਦੇਵਨ, ਸੋਨੂੰ ਨਿਗਮ ਅਤੇ ਕੈਲਾਸ਼ ਖੇਰ ਦੀਆਂ ਸੁਰੀਲੀਆਂ ਅਤੇ ਰੂਹਾਨੀ ਸੰਗੀਤਕ ਪੇਸ਼ਕਾਰੀਆਂ ਨੇ ਨਾਟਕ ਦੇ ਪ੍ਰਭਾਵ ਨੂੰ ਹੋਰ ਵੀ ਵਧਾਇਆ। ਸਮਾਪਤੀ ਮੌਕੇ ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸੂਬੇ ਦੇ ਵੱਖ-ਵੱਖ ਹਿੱਸਿਆਂ ਦੇ ਲੋਕਾਂ ਤੱਕ ਇਸ ਸ਼ਾਨਦਾਰ ਨਾਟਕੀ ਅਤੇ ਸੰਗੀਤਕ ਪੇਸ਼ਕਾਰੀ ਨੂੰ ਪਹੁੰਚਾਉਣਾ ਅਤੇ ਉਨ੍ਹਾਂ ਨੂੰ ਰਾਮਾਇਣ ਦੇ ਅਣਕਹੇ ਅਧਿਆਇਆਂ ਨਾਲ ਜਾਣੂ ਕਰਵਾਉਣਾ ਹੈ। ਇਸ ਮੌਕੇ ਸਨਾਤਨ ਸੇਵਾ ਸੰਮਤੀ ਦੇ ਮਾਝਾ ਜ਼ੋਨ ਦੇ ਇੰਚਾਰਜ ਪ੍ਰਣਨ ਧਵਨ, ਚੇਅਰਮੈਨ ਜਸਕਰਨ ਸਿੰਘ ਬੰਦੇਸ਼ਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ, ਸੁਹਿੰਦਰ ਕੌਰ, ਐਡਵੋਕੇਟ ਅਰਵਿੰਦਰ ਸਿੰਘ ਭੱਟੀ, ਯੁਵਰਾਜ ਸਿੰਘ ਬੱਲ, ਮੀਡੀਆ ਇੰਚਾਰਜ ਸਤਨਾਮ ਸਿੰਘ ਮਠਾੜੂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਸੁਲਤਾਨਵਿੰਡ ਦੇ ਵੱਖ-ਵੱਖ ਇਲਾਕਿਆਂ ’ਚ ਕੂੜੇ ਦੇ ਢੇਰਾਂ ਤੋਂ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਕਿਸਾਨ ਜਥੇਬੰਦੀਆਂ ਵਲੋਂ ਚੀਫ਼ ਇੰਜੀਨੀਅਰ ਪਾਵਰਕਾਮ ਦੇ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।