70 ਵੀਆਂ ਪੰਜਾਬ ਰਾਜ ਅੰਤਰ ਜ਼ਿਲ਼੍ਹਾ ਸਕੂਲ ਖੇਡਾਂ ਦੇ ਕੁਸ਼ਤੀ ਮੁਕਾਬਲਿਆਂ ’ਚ ਅੰਮ੍ਰਿਤਸਰ ਬਣਿਆ ਚੈਂਪੀਅਨ
ਅੰਮ੍ਰਿਤਸਰ, 18 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ, ਅਰਧ ਸਰਕਾਰੀ ਤੇ ਨਿੱਜੀ ਸਕੂਲਾਂ ’ਚ ਸਿੱਖਿਆ ਹਾਸਿਲ ਕਰ ਰਹੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਹਿੱਤ ਕੀਤੇ ਜਾ ਰਹੇ ਸ਼ਲਾਘਾਯੋਗ ਉਪਰਾਲ਼ਿਆਂ ਤਹਿਤ ਅੰਮ੍ਰਿਤਸਰ ਦੀ ਪਾਵਨ ਧਰਤੀ ’ਤੇ ਕਰਵਾਈਆਂ ਗਈਆਂ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਕੁਸ਼ਤੀ ਮੁਕਾਬਲਿਆਂ (ਅੰਡਰ-14 ਤੇ 17 ਸਾਲਾ) ’ਚ ਅੰਮ੍ਰਿਤਸਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲੇ ਸਥਾਨ ’ਤੇ ਰਹਿੰਦਿਆਂ ਸੁਨਹਿਰੀ ਤਗਮਾ ਹਾਸਿਲ ਕੀਤਾ। ਇਸ ਸੰਬੰਧੀ ਸਥਾਨਕ ਗੋਲ ਬਾਗ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਆਸ਼ੂ ਵਿਸ਼ਾਲ ਦੀ ਅਗਵਾਈ ਹੇਠ ਕਰਵਾਏ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਕੁਸ਼ਤੀ ਮੁਕਾਬਲਿਆਂ ਦੇ ਅੰਤਿਮ ਦਿਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.
ਅੰਮ੍ਰਿਤਸਰ, 18 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ, ਅਰਧ ਸਰਕਾਰੀ ਤੇ ਨਿੱਜੀ ਸਕੂਲਾਂ ’ਚ ਸਿੱਖਿਆ ਹਾਸਿਲ ਕਰ ਰਹੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਹਿੱਤ ਕੀਤੇ ਜਾ ਰਹੇ ਸ਼ਲਾਘਾਯੋਗ ਉਪਰਾਲ਼ਿਆਂ ਤਹਿਤ ਅੰਮ੍ਰਿਤਸਰ ਦੀ ਪਾਵਨ ਧਰਤੀ ’ਤੇ ਕਰਵਾਈਆਂ ਗਈਆਂ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਕੁਸ਼ਤੀ ਮੁਕਾਬਲਿਆਂ (ਅੰਡਰ-14 ਤੇ 17 ਸਾਲਾ) ’ਚ ਅੰਮ੍ਰਿਤਸਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲੇ ਸਥਾਨ ’ਤੇ ਰਹਿੰਦਿਆਂ ਸੁਨਹਿਰੀ ਤਗਮਾ ਹਾਸਿਲ ਕੀਤਾ। ਇਸ ਸੰਬੰਧੀ ਸਥਾਨਕ ਗੋਲ ਬਾਗ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਆਸ਼ੂ ਵਿਸ਼ਾਲ ਦੀ ਅਗਵਾਈ ਹੇਠ ਕਰਵਾਏ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਕੁਸ਼ਤੀ ਮੁਕਾਬਲਿਆਂ ਦੇ ਅੰਤਿਮ ਦਿਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਸੈ. ਸਿੱ.) ਰਜੇਸ਼ ਖੰਨਾ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪੁੱਜੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਵਿਚ ਹਾਰ ਜਿੱਤ ਕੋਈ ਮਾਅਨੇ ਨਹੀਂ ਰਖਾਉਂਦੀ ਸਗੋਂ ਜੀਵਨ ਵਿਚ ਆਉਂਦੇ ਉਤਰਾਅ-ਚੜਾਅ ਦਾ ਸਬਕ ਦੇ ਕੇ ਸਾਨੂੰ ਜ਼ਿੰਦਗੀ ਵਿਚ ਹੋਰ ਮਿਹਨਤ ਕਰਨ ਦਾ ਸੁਨੇਹਾ ਦਿੰਦੀ ਹੈ। ਕੁਸ਼ਤੀ ਦੇ ਫਾਈਨਲ ਮੁਕਾਬਲਿਆਂ ’ਚ ਅੰਮ੍ਰਿਤਸਰ ਦੇ ਖਿਡਾਰੀਆਂ ਨੇ ਅੰਡਰ 14 ਤੇ ਅੰਡਰ-17 ’ਚ ਪਹਿਲਾ ਸਥਾਨ, ਅੰਡਰ 14 ’ਚ ਮਲੇਰਕੋਟਲਾ ਨੇ ਦੂਸਰਾ ਅਤੇ ਲੁਧਿਆਣਾ ਨੇ ਤੀਸਰਾ ਜਦਕਿ ਅੰਡਰ 17 ’ਚ ਰੂਪਨਗਰ ਨੇ ਦੂਸਰਾ ਤੇ ਤਰਨ ਤਾਰਨ ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਸ ਸਮੇਂ ਜੇਤੂ ਖਿਡਾਰੀਆਂ ਨੂੰ ਮੁੱਖ ਮਹਿਮਾਨ ਰਜੇਸ਼ ਖੰਨਾ ਡਿਪਟੀ ਡੀ. ਈ. ਓ., ਆਸ਼ੂ ਵਿਸ਼ਾਲ ਜ਼ਿਲ੍ਹਾ ਖੇਡ ਕੋਆਰਡੀਨੇਟਰ, ਪ੍ਰਿੰਸੀਪਲ ਮੋਨਿਕਾ, ਰਾਜਨ ਡੀ. ਆਰ. ਸੀ., ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਲੈਕਚਰਾਰ ਸੁਰਿੰਦਰਪਾਲ ਸਿੰਘ, ਸੰਦੀਪ ਸਿੰਘ, ਨਵਤੇਜ ਸਿੰਘ, ਜੈ ਸਿੰਘ ਸਮੇਤ ਹੋਰਨਾਂ ਸਿੱਖਿਆ ਅਧਿਕਾਰੀਆਂ ਵਲੋਂ ਤਗਮੇ, ਸਰਟੀਫਿਕੇਟ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।