20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਏ. ਐੱਸ. ਆਈ. ਅਤੇ ਜ਼ੋਮੈਟੋ ਡਿਲੀਵਰੀ ਕਰਮਚਾਰੀ ਦੀ ਹੱਤਿਆ ’ਤੇ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਨੇ ਚੁੱਕੇ ਸਵਾਲ

ਅੰਮ੍ਰਿਤਸਰ, 19 ਸਤੰਬਰ (ਸੁਰਿੰਦਰ ਕੋਛੜ)-ਸ੍ਰੀ ਦੁਰਗਿਆਨਾ ਕਮੇਟੀ ਦੇ ਪ੍ਰਧਾਨ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਨੇ ਅੰਮ੍ਰਿਤਸਰ ਵਿਖੇ ਡਿਊਟੀ ਦੌਰਾਨ ਏ.

ਅਜੀਤ ਡੈਸਕ 20-09-2026
ਅੰਮ੍ਰਿਤਸਰ, 19 ਸਤੰਬਰ (ਸੁਰਿੰਦਰ ਕੋਛੜ)-ਸ੍ਰੀ ਦੁਰਗਿਆਨਾ ਕਮੇਟੀ ਦੇ ਪ੍ਰਧਾਨ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਨੇ ਅੰਮ੍ਰਿਤਸਰ ਵਿਖੇ ਡਿਊਟੀ ਦੌਰਾਨ ਏ. ਐੱਸ. ਆਈ. ਹਰਜੀਤ ਸਿੰਘ ਅਤੇ ਜ਼ੋਮੈਟੋ ਡਿਲੀਵਰੀ ਕਰਮਚਾਰੀ ਸਾਹਿਲ ਗਿੱਲ ਦੀ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਦੀ ਕਾਰਗੁਜ਼ਾਰੀ ‘ਤੇ ਤਿੱਖੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਮੁੱਖ ਮੰਤਰੀ ਅਤੇ ਡੀ. ਜੀ. ਪੀ. ਪੰਜਾਬ ਤੋਂ ਸਿੱਧਾ ਜਵਾਬ ਮੰਗਿਆ ਹੈ ਕਿ ਸੂਬੇ ‘ਚ ਰੋਜ਼ਾਨਾ ਵਾਪਰ ਰਹੀਆਂ ਹਤਿਆ ਦੀਆਂ ਵਾਰਦਾਤਾਂ ਲਈ ਆਖ਼ਰ ਕੌਣ ਜ਼ਿੰਮੇਵਾਰ ਹੈ? ਉਨ੍ਹਾਂ ਸਿੱਧਾ ਦੋਸ਼ ਲਗਾਇਆ ਕਿ ਇਹ ਵਾਰਦਾਤਾਂ ਸਰਕਾਰ ਅਤੇ ਪੁਲਿਸ ਤੰਤਰ ਦੀ ਨਾਕਾਮੀ ਦਾ ਨਤੀਜਾ ਹਨ। ਪ੍ਰੋ. ਚਾਵਲਾ ਨੇ ਕਿਹਾ ਕਿ ਏ. ਐੱਸ. ਆਈ. ਹਰਜੀਤ ਸਿੰਘ ਕਾਨੂੰਨ-ਵਿਵਸਥਾ ਦੀ ਰਾਖੀ ਕਰਦੇ ਹੋਏ ਆਪਣੀ ਡਿਊਟੀ ਨਿਭਾ ਰਹੇ ਸਨ ਅਤੇ ਉਨ੍ਹਾਂ ਦਾ ਕਤਲ ਬੇਹੱਦ ਦਰਦਨਾਕ ਤੇ ਨਿੰਦਣਯੋਗ ਹੈ। ਉਨ੍ਹਾਂ ਅਫ਼ਸੋਸ ਪ੍ਰਗਟਾਇਆ ਕਿ ਪੰਜਾਬ ਸਰਕਾਰ ਵਲੋਂ ਏ. ਐੱਸ. ਆਈ. ਦੇ ਪਰਿਵਾਰ ਨੂੰ ਤਾਂ ਆਰਥਿਕ ਮਦਦ ਦਿੱਤੀ ਜਾਵੇਗੀ, ਪਰ ਇਸ ਮਿਹਨਤਕਸ਼ ਨੌਜਵਾਨ ਦੇ ਪਰਿਵਾਰ ਨੂੰ ਕੁਝ ਨਹੀਂ ਮਿਲੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਰਿਵਾਰ ਚਾਹੇ ਕਿਸੇ ਸਰਕਾਰੀ ਮੁਲਾਜ਼ਮ ਦਾ ਹੋਵੇ ਜਾਂ ਫਿਰ ਕਿਸੇ ਮਜ਼ਦੂਰ, ਦੁਕਾਨਦਾਰ, ਡਰਾਈਵਰ ਜਾਂ ਡਿਲੀਵਰੀ ਕਰਮੀ ਦਾ, ਹਰ ਪਰਿਵਾਰ ਦੇ ਬੱਚਿਆਂ ਨੂੰ ਰੋਟੀ, ਸਿੱਖਿਆ ਅਤੇ ਸੁਰੱਖਿਅਤ ਭਵਿੱਖ ਦੀ ਲੋੜ ਹੁੰਦੀ ਹੈ।
ਪਿਛਲੀ ਖ਼ਬਰ ਰੰਜਿਸ਼ ਕਾਰਨ ਔਰਤ ਨੂੰ ਨਿਰਵਸਤਰ ਕਰਕੇ ਕੀਤੀ ਕੁੱਟਮਾਰ ਅਗਲੀ ਖ਼ਬਰ ਗਲੋਬਲ ਇੰਸਟੀਚਿਊਟਸ ’ਚ ਦਸਤਾਰ ਤੇ ਵੇਟ ਲਿਫਟਿੰਗ ਦੇ ਕਰਵਾਏ ਮੁਕਾਬਲਿਆਂ ’ਚ ਵਿਦਿਆਰਥੀਆਂ ਨੇ ਵੱਖ-ਵੱਖ ਪੁਜ਼ੀਸ਼ਨਾਂ ਕੀਤੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।