ਪ੍ਰਿੰ: ਡਾ. ਕੁਲਵਿੰਦਰ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਅਕੈਡਮਿਕ ਕੌਂਸਲ ਦੇ ਮੈਂਬਰ ਨਿਯੁਕਤ
ਅੰਮ੍ਰਿਤਸਰ, 19 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਪੰਜਾਬ ਦੇ ਪ੍ਰਮੁੱਖ ਵਿੱਦਿਅਕ ਅਦਾਰਿਆਂ ਸ਼ੁਮਾਰ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਵਲੋਂ ਯੂਨੀਵਰਸਿਟੀ ਦੀ ਅਕੈਡਮਿਕ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।
ਅੰਮ੍ਰਿਤਸਰ, 19 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਪੰਜਾਬ ਦੇ ਪ੍ਰਮੁੱਖ ਵਿੱਦਿਅਕ ਅਦਾਰਿਆਂ ਸ਼ੁਮਾਰ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਵਲੋਂ ਯੂਨੀਵਰਸਿਟੀ ਦੀ ਅਕੈਡਮਿਕ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਸਿੱਖਿਆ ਅਤੇ ਅਕੈਡਮਿਕ ਖੇਤਰ ’ਚ ਉਨ੍ਹਾਂ ਦੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਕੀਤੀ ਗਈ ਹੈ। ਜਾਣਕਾਰੀ ਅਨੁਸਾਰ, ਡਾ. ਕੁਲਵਿੰਦਰ ਸਿੰਘ ਦੀ ਇਹ ਅਹਿਮ ਨਿਯੁਕਤੀ 30 ਜੂਨ 2028 ਤੱਕ ਦੇ ਕਾਰਜਕਾਲ ਲਈ ਹੋਵੇਗੀ। ਇਸ ਦੌਰਾਨ ਉਹ ਯੂਨੀਵਰਸਿਟੀ ਦੀ ਅਕੈਡਮਿਕ ਕੌਂਸਲ ਦੀਆਂ ਨੀਤੀਆਂ ਅਤੇ ਵਿੱਦਿਅਕ ਫ਼ੈਸਲਿਆਂ ਵਿਚ ਆਪਣਾ ਅਹਿਮ ਯੋਗਦਾਨ ਪਾਉਣਗੇ। ਪ੍ਰਿੰ: ਡਾ. ਕੁਲਵਿੰਦਰ ਸਿੰਘ ਦੀ ਇਸ ਨਿਯੁਕਤੀ ’ਤੇ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਸਮੁੱਚੇ ਸਟਾਫ਼, ਪ੍ਰਬੰਧਕਾਂ ਅਤੇ ਵਿਦਿਆਰਥੀਆਂ ਵਲੋਂ ਜਿਥੇ ਭਰਵਾਂ ਸੁਆਗਤ ਕੀਤਾ ਗਿਆ ਉਥੇ ਹੀ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਕਮੇਟੀ ਅਤੇ ਸੁਖਮਿੰਦਰ ਸਿੰਘ ਸਕੱਤਰ ਵਿਦਿਆ ਨੇ ਡਾ. ਕੁਲਵਿੰਦਰ ਸਿੰਘ ਨੂੰ ਵਧਾਈ ਦਿੰਦੇ ਹੋਏ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰਿੰ: ਡਾ. ਕੁਲਵਿੰਦਰ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਕਮਲਜੀਤ ਸਿੰਘ ਵਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ।