20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸਮੁੱਚੇ ਮੁਲਾਜ਼ਮ ਸਾਂਝੀ ਤਾਲਮੇਲ ਸੰਘਰਸ਼ ਕਮੇਟੀ ਦੀ ਲੀਡਰਸ਼ਿਪ ’ਤੇ ਭਰੋਸਾ ਰੱਖਣ– ਗਰਚਾ

ਅੰਮ੍ਰਿਤਸਰ, 19 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੁੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨਾਨ-ਟੀਚਿੰਗ ਅਤੇ ਅਫਸਰ ਐਸੋਸਿਏਸ਼ਨ ਦੇ ਸਾਬਕਾ ਪ੍ਰਧਾਨ ਅਤੇ ਪੈਨਸ਼ਨਰਜ਼ ਐਸੋਸਿਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਬਲਵੀਰ ਸਿੰਘ ਗਰਚਾ ਨੇ ਪੰਜਾਬ ਦੇ ਸਮੂੰਹ ਮੁਲਾਜ਼ਮਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਾਂਝੀ ਤਾਲਮੇਲ ਸੰਘਰਸ਼ ਕਮੇਟੀ ਦੀ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਬਾਰੇ ਸ਼ੰਕੇ ਜ਼ਾਹਿਰ ਨਾਂ ਕਰਨ, ਕਿਉਂਕਿ ਸਰਕਾਰ ਹਰ ਹੀਲਾ ਵਸੀਲਾ ਵਰਤ ਕੇ ਮੁਲਾਜ਼ਮ ਸੰਘਰਸ਼ ਨੂੰ ਕਮਜੋਰ ਕਰਨ ਲਈ ਲੂੰਬੜ ਚਾਲਾਂ ਚਲ ਰਹੀ ਹੈ। ਇਸ ਲੀਡਰਸ਼ਿਪ ਦੇ ਯਤਨਾਂ ਸਦਕਾ ਹੀ ਮੁਲਾਜ਼ਮ ਵਰਗ ਇਕ ਮੰਚ ’ਤੇ ਇਕੱਠਾ ਹੋਇਆ ਹੈ ਅਤੇ ਸਰਕਾਰ ਨੂੰ ਮੁਲਾਜ਼ਮਾਂ ਨਾਲ ਮੀਟਿੰਗ ਕਰਨ ਲਈ ਮਜ਼ਬੂਰ ਹੋਣਾ ਪਿਆ ਹੈ।

ਅਜੀਤ ਡੈਸਕ 20-09-2026
ਅੰਮ੍ਰਿਤਸਰ, 19 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੁੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨਾਨ-ਟੀਚਿੰਗ ਅਤੇ ਅਫਸਰ ਐਸੋਸਿਏਸ਼ਨ ਦੇ ਸਾਬਕਾ ਪ੍ਰਧਾਨ ਅਤੇ ਪੈਨਸ਼ਨਰਜ਼ ਐਸੋਸਿਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਬਲਵੀਰ ਸਿੰਘ ਗਰਚਾ ਨੇ ਪੰਜਾਬ ਦੇ ਸਮੂੰਹ ਮੁਲਾਜ਼ਮਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਾਂਝੀ ਤਾਲਮੇਲ ਸੰਘਰਸ਼ ਕਮੇਟੀ ਦੀ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਬਾਰੇ ਸ਼ੰਕੇ ਜ਼ਾਹਿਰ ਨਾਂ ਕਰਨ, ਕਿਉਂਕਿ ਸਰਕਾਰ ਹਰ ਹੀਲਾ ਵਸੀਲਾ ਵਰਤ ਕੇ ਮੁਲਾਜ਼ਮ ਸੰਘਰਸ਼ ਨੂੰ ਕਮਜੋਰ ਕਰਨ ਲਈ ਲੂੰਬੜ ਚਾਲਾਂ ਚਲ ਰਹੀ ਹੈ। ਇਸ ਲੀਡਰਸ਼ਿਪ ਦੇ ਯਤਨਾਂ ਸਦਕਾ ਹੀ ਮੁਲਾਜ਼ਮ ਵਰਗ ਇਕ ਮੰਚ ’ਤੇ ਇਕੱਠਾ ਹੋਇਆ ਹੈ ਅਤੇ ਸਰਕਾਰ ਨੂੰ ਮੁਲਾਜ਼ਮਾਂ ਨਾਲ ਮੀਟਿੰਗ ਕਰਨ ਲਈ ਮਜ਼ਬੂਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਜਾਣ-ਬੁੱਝ ਕੇ ਮੁਲਾਜ਼ਮ ਆਗੂਆਂ ਦਾ ਮੂੰਹ ਮਿੱਠਾ ਕਰਵਾਉਦਿਆਂ ਦੀ ਫੋਟੋਆਂ ਵਾਈਰਲ ਕੀਤੀਆਂ ਗਈਆਂ ਹਨ ਤਾਂ ਜੋ ਲੋਕਾਂ ਵਿਚ ਇਹ ਸੁਨੇਹਾ ਜਾ ਸਕੇ ਕਿ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਮੰਨ ਲਈਆਂ ਹਨ। ਗਰਚਾ ਨੇ ਪੰਜਾਬ ਦੇ ਹਰੇਕ ਕੇਡਰ ਦੇ ਮੁਲਾਜਮ ਵਰਗ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰ ਨਾਲ ਹੋਣ ਵਾਲੀ ਦੂਸਰੀ ਮੀਟਿੰਗ ਦਾ ਇੰਤਜ਼ਾਰ ਕਰਨ ਅਤੇ ਸਰਕਾਰ ਦੀਆਂ ਚਾਲਾਂ ਤੋਂ ਸੁਚੇਤ ਹੋ ਕੇ ਪਹਿਲਾਂ ਵਾਂਗ ਇਸ ਲੀਡਰਸ਼ਿਪ ਦਾ ਸਾਥ ਦੇਣ ਤਾਂ ਜੋ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਮੰਨਵਾਈਆਂ ਜਾ ਸਕਣ।
ਪਿਛਲੀ ਖ਼ਬਰ ਵੇਰਕਾ ਰੇਲਵੇ ਲਾਈਨ ਨੇੜੇ ਕੂੜੇ-ਕਰਕਟ ਨੂੰ ਅੱਗ ਲਗਾਉਣ ਨਾਲ ਫੈਲ ਰਿਹਾ ਜ਼ਹਿਰੀਲਾ ਧੂੰਆਂ ਅਗਲੀ ਖ਼ਬਰ ਪ੍ਰਿੰ: ਡਾ. ਕੁਲਵਿੰਦਰ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਅਕੈਡਮਿਕ ਕੌਂਸਲ ਦੇ ਮੈਂਬਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।