ਯੁਵਾ ਸੰਪਰਕ ਮੁਹਿੰਮ ਤਹਿਤ ਅਕਸ਼ੈ ਸ਼ਰਮਾ ਨੇ ਕੀਤੀ ਕਰਮਪੁਰਾ ਵਾਸੀਆਂ ਨਾਲ ਮੀਟਿੰਗ
ਅੰਮ੍ਰਿਤਸਰ, 19 ਸਤੰਬਰ (ਜਸਵੰਤ ਸਿੰਘ ਜੱਸ)-ਹਲਕਾ ਉੱਤਰੀ ਤੋਂ ਭਾਜਪਾ ਆਗੂ ਅਤੇ ਯੁਵਾ ਸੰਪਰਕ ਮੁਹਿੰਮ ਦੇ ਇੰਚਾਰਜ ਅਕਸ਼ੈ ਸ਼ਰਮਾ ਨੇ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ 21 ਵਿਧਾਨ ਸਭਾ ਹਲਕਿਆਂ ਲਈ ਯੁਵਾ ਸੰਪਰਕ ਮੁਹਿੰਮ ਦੌਰਾਨ ਕਈ ਪਰਿਵਾਰਾਂ ਅਤੇ ਨੌਜਵਾਨਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਨਸ਼ੇ ਦੀ ਲਪੇਟ ਵਿਚ ਆਏ ਨੌਜਵਾਨਾਂ ਨੂੰ ਨਸ਼ਾ ਛੱਡਣ ਦੀ ਅਪੀਲ ਕੀਤੀ ਗਈ। ਅੱਜ ਜਦੋਂ ਉਹ ਕਰਮਪੁਰਾ ਵਿਖੇ ਮੀਟਿੰਗ ਦੌਰਾਨ ਲੋਕਾਂ ਨਾਲ ਮੁਲਾਕਾਤ ਕਰ ਰਹੇ ਸਨ ਤਾਂ ਦੋ ਭਰਾਵਾਂ ਨੇ ਉਨ੍ਹਾਂ ਕੋਲ ਨਸ਼ਾ ਛੁਡਵਾਉਣ ਲਈ ਮਦਦ ਦੀ ਫਰਿਆਦ ਕੀਤੀ।
ਅੰਮ੍ਰਿਤਸਰ, 19 ਸਤੰਬਰ (ਜਸਵੰਤ ਸਿੰਘ ਜੱਸ)-ਹਲਕਾ ਉੱਤਰੀ ਤੋਂ ਭਾਜਪਾ ਆਗੂ ਅਤੇ ਯੁਵਾ ਸੰਪਰਕ ਮੁਹਿੰਮ ਦੇ ਇੰਚਾਰਜ ਅਕਸ਼ੈ ਸ਼ਰਮਾ ਨੇ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ 21 ਵਿਧਾਨ ਸਭਾ ਹਲਕਿਆਂ ਲਈ ਯੁਵਾ ਸੰਪਰਕ ਮੁਹਿੰਮ ਦੌਰਾਨ ਕਈ ਪਰਿਵਾਰਾਂ ਅਤੇ ਨੌਜਵਾਨਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਨਸ਼ੇ ਦੀ ਲਪੇਟ ਵਿਚ ਆਏ ਨੌਜਵਾਨਾਂ ਨੂੰ ਨਸ਼ਾ ਛੱਡਣ ਦੀ ਅਪੀਲ ਕੀਤੀ ਗਈ। ਅੱਜ ਜਦੋਂ ਉਹ ਕਰਮਪੁਰਾ ਵਿਖੇ ਮੀਟਿੰਗ ਦੌਰਾਨ ਲੋਕਾਂ ਨਾਲ ਮੁਲਾਕਾਤ ਕਰ ਰਹੇ ਸਨ ਤਾਂ ਦੋ ਭਰਾਵਾਂ ਨੇ ਉਨ੍ਹਾਂ ਕੋਲ ਨਸ਼ਾ ਛੁਡਵਾਉਣ ਲਈ ਮਦਦ ਦੀ ਫਰਿਆਦ ਕੀਤੀ। ਇਸ ਤੋਂ ਬਾਅਦ ਅਕਸ਼ੈ ਸ਼ਰਮਾ ਨੇ ਤੁਰੰਤ ਹਦਾਇਤਾਂ ਜਾਰੀ ਕਰਕੇ ਦੋਵਾਂ ਭਰਾਵਾਂ ਨੂੰ ਜਿਥੇ ਹਸਪਤਾਲ ਵਿਚ ਦਾਖਲ ਕਰਵਾਇਆ ਉਥੇ ਉਨ੍ਹਾਂ ਦਾ ਨਸ਼ਾ ਛੁਡਵਾਉਣ ਲਈ ਇਲਾਜ ਸ਼ੁਰੂ ਕਰਵਾਉਣ ਵਿਚ ਮਦਦ ਕੀਤੀ। ਅਕਸ਼ੈ ਸ਼ਰਮਾ ਨੇ ਕਿਹਾ ਕਿ ਇਸ ਸਮੇਂ ਪੰਜਾਬ ਨਸ਼ੇ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ ਅਤੇ ਇਸ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਹਰ ਮੈਂਬਰ ਸਮਾਜ ਵਿਚ ਇਸ ਬੁਰਾਈ ਵਿਚ ਫਸੇ ਵਿਅਕਤੀ ਨੂੰ ਬਾਹਰ ਕੱਢਣ ਲਈ ਹਰ ਸਮੇਂ ਇਥੇ ਮੌਜੂਦ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਹੈ ਤਾਂ ਉਹ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੇ ਹਨ । ਇਸ ਮੌਕੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਯੁਵਾ ਸੰਪਰਕ ਮੁਹਿੰਮ ਨਾਲ ਜੁੜਨ ਦੀ ਅਪੀਲ ਵੀ ਕੀਤੀ।