21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ’ਚ ਗੁ: ਸ੍ਰੀ ਕਲਗੀਧਰ ਕਸ਼ਮੀਰ ਐਵੀਨਿਊ ਵਿਖੇ ਸਜਾਇਆ ਸਮਾਗਮ

ਅੰਮ੍ਰਿਤਸਰ, 20 ਸਤੰਬਰ (ਹਰਮਿੰਦਰ ਸਿੰਘ)-ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸ਼੍ਰੋਮਣੀ ਕਮੇਟੀ ਅਤੇ ਮੈਨੇਜਰ ਸ੍ਰੀ ਦਰਬਾਰ ਸਾਹਿਬ ਵਲੋਂ ਸ਼ਹਿਰ ਦੀਆਂ ਵੱਖ ਵੱਖ ਧਾਰਮਿਕ ਸਭਾ ਸੁਸਾਇਟੀਆਂ ਗੁਰਦੁਆਰਾਂ ਕਮੇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੀ ਸਮਾਗਮਾਂ ਦੀ ਲੜੀ ਤਹਿਤ ਅੱਜ ਗੁਰਦੁਆਰਾ ਸ੍ਰੀ ਕਲਗੀਧਰ ਕਸ਼ਮੀਰ ਐਵੀਨਿਊ ਵਿਖੇ ਸਮਾਗਮ ਕਰਵਾਇਆ ਗਿਆ। ‘ ਸੋ ਸਤਿਗੁਰੂ ਸੇਵਿਹੁ ਸਾਧ ਜਨੁ ਜਿਨਿ ਹਰਿ ਹਰਿ ਨਾਮੁ ਦ੍ਰਿੜਾਇਆ॥’

ਅਜੀਤ ਡੈਸਕ 21-09-2026
ਅੰਮ੍ਰਿਤਸਰ, 20 ਸਤੰਬਰ (ਹਰਮਿੰਦਰ ਸਿੰਘ)-ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸ਼੍ਰੋਮਣੀ ਕਮੇਟੀ ਅਤੇ ਮੈਨੇਜਰ ਸ੍ਰੀ ਦਰਬਾਰ ਸਾਹਿਬ ਵਲੋਂ ਸ਼ਹਿਰ ਦੀਆਂ ਵੱਖ ਵੱਖ ਧਾਰਮਿਕ ਸਭਾ ਸੁਸਾਇਟੀਆਂ ਗੁਰਦੁਆਰਾਂ ਕਮੇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੀ ਸਮਾਗਮਾਂ ਦੀ ਲੜੀ ਤਹਿਤ ਅੱਜ ਗੁਰਦੁਆਰਾ ਸ੍ਰੀ ਕਲਗੀਧਰ ਕਸ਼ਮੀਰ ਐਵੀਨਿਊ ਵਿਖੇ ਸਮਾਗਮ ਕਰਵਾਇਆ ਗਿਆ। ‘ ਸੋ ਸਤਿਗੁਰੂ ਸੇਵਿਹੁ ਸਾਧ ਜਨੁ ਜਿਨਿ ਹਰਿ ਹਰਿ ਨਾਮੁ ਦ੍ਰਿੜਾਇਆ॥’ ਵਿਸ਼ੇ ’ਤੇ ਸਜਾਏ ਗਏ ਇਸ ਸਮਾਗਮ ਦੌਰਾਨ ਭਾਈ ਮਲਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ, ਭਾਈ ਹਰਪ੍ਰੀਤ ਸਿੰਘ ਅਖੰਡ ਕੀਰਤਨੀ ਜਥਾ ਵਲੋਂ ਰੱਸਭਿੰਨੇ ਗੁਰਬਾਣੀ ਕੀਰਤਨ ਤੀ ਛਹਿਬਰ ਲਗਾਈ। ਇਸ ਦੌਰਾਨ ਗਿਆਨੀ ਸੁਰਜੀਤ ਸਿੰਘ ਸਭਰਾ ਵਲੋਂ ਗੁਰਮਤਿ ਵਿਚਾਰਾਂ ਦੀ ਸਾਂਝ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੌਰਾਨ ਭਾਈ ਤਰਸੇਮ ਸਿੰਘ ਪ੍ਰਚਾਰਕ ਵਲੋਂ ਸਟੇਜ਼ ਦੀ ਸੇਵਾ ਨਿਭਾਈ। ਇਸ ਮੌਕੇ ਮੈਨੇਜਰ ਲਾਲ ਸਿੰਘ, ਭਾਈ ਅਮਰਜੀਤ ਸਿੰਘ ਗ੍ਰੰਥੀ ਗੁ: ਕਲਗੀਧਰ ਕਸ਼ਮੀਰ ਐਵੀਨਿਊ ਵਲੋਂ ਰਾਗੀ ਜਥਿਆਂ ਅਤੇ ਕਥਾ ਵਾਚਕਾਂ ਨੂੰ ਸਿਰੋਪਾੳ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ’ਤੇ ਪਰਮਜੀਤ ਸਿੰਘ ਮੁੱਖ ਸੇਵਾਦਾਰ, ਲਖਵਿੰਦਰ ਸਿੰਘ ਜਨ: ਸਕੱਤਰ, ਭਜਨਾ ਸਿੰਘ ਕੈਸ਼ੀਅਰ, ਸਤਵੰਤ ਸਿੰਘ ਖਰਾਣਾ, ਮਨਮੋਹਨ ਸਿੰਘ ਭਾਟੀਆ, ਡਾ: ਸੁਖਪਾਲ ਸਿੰਘ ਮੀਤ ਪ੍ਰਧਾਨ, ਬਲਦੇਵ ਸਿੰਘ ਰੰਧਾਵਾ ਸਮੇਤ ਵੱਡੀ ਗਿਣਤੀ ਵਿਚ ਹੋਰ ਸੰਗਤਾਂ ਮੌਜੂਦ ਸਨ। ਅੱਜ ਦਾ ਸਮਾਗਮ ਮਿਤੀ : 21 ਸਤੰਬਰ 2026 ਸਮਾਂ : ਸ਼ਾਮ 7.00 ਤੋਂ 9.45 ਵਜੇ ਅਸਥਾਨ : ਗੁ: ਸ੍ਰੀ ਗੁਰ ਪ੍ਰਕਾਸ਼ ਮੋਹਨੀ ਪਾਰਕ, ਸਾਹਮਣੇ ਖਾਲਸਾ ਕਾਲਜ ।
ਪਿਛਲੀ ਖ਼ਬਰ ਕੋਟ ਮਿੱਤ ਸਿੰਘ ਇਲਾਕੇ ਅੰਦਰ ਪਾਣੀ ਉਤਰਨ ਮਗਰੋਂ ਵੀ ਲੋਕਾਂ ਦੀਆਂ ਮੁਸ਼ਕਿਲਾਂ ਬਰਕਰਾਰ, ਖਾਲੀ ਪਲਾਟਾਂ ਵਿਚ ਬਣੇ ਪਾਣੀ ਦੇ... ਅਗਲੀ ਖ਼ਬਰ ਨੌਜਵਾਨ ਜਾਗਰਣ ਸਭਾ ਵਲੋਂ ਮਾਂ ਭਗਵਤੀ ਦਾ ਜਾਗਰਣ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।