24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਪਿੰਡ ਨੰਗਲੀ ’ਚ ਨਸ਼ਿਆਂ ਦੀ ਹੋ ਰਹੀ ਵਿਕਰੀ ਦੀਆਂ ਵੀਡੀਓਜ਼ ਹੋਈਆਂ ਵਾਇਰਲ

ਵੇਰਕਾ, 23 ਸਤੰਬਰ (ਲਖਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਨੰਗਲੀ ਵਿਖੇ ਸ਼ਰੇਆਮ ਵਿਕ ਰਹੇ ਨਸ਼ੇ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ’ਤੇ ਲਗਾਤਾਰ ਵਾਇਰਲ ਹੋਣ ਨਾਲ ਇਲਾਕੇ ਵਿਚ ਹੜਕੰਪ ਮਚ ਗਿਆ ਹੈ। ਸਥਾਨਕ ਲੋਕਾਂ ਅਨੁਸਾਰ ਪੰਜਾਬ ਪੁਲਿਸ ਨਸ਼ੇ ਦੇ ਸੌਦਾਗਰਾਂ ’ਤੇ ਸ਼ਿਕੰਜਾ ਕੱਸਣ ਦੀ ਬਜਾਏ ਸੁਸਤ ਰਵੱਈਆ ਅਪਣਾ ਰਹੀ ਹੈ, ਜਿਸ ਕਾਰਨ ਪੁਲਿਸ ਦੀ ਕਾਰਜਪ੍ਰਣਾਲੀ ’ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ।

ਅਜੀਤ ਡੈਸਕ 24-09-2026
ਵੇਰਕਾ, 23 ਸਤੰਬਰ (ਲਖਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਨੰਗਲੀ ਵਿਖੇ ਸ਼ਰੇਆਮ ਵਿਕ ਰਹੇ ਨਸ਼ੇ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ’ਤੇ ਲਗਾਤਾਰ ਵਾਇਰਲ ਹੋਣ ਨਾਲ ਇਲਾਕੇ ਵਿਚ ਹੜਕੰਪ ਮਚ ਗਿਆ ਹੈ। ਸਥਾਨਕ ਲੋਕਾਂ ਅਨੁਸਾਰ ਪੰਜਾਬ ਪੁਲਿਸ ਨਸ਼ੇ ਦੇ ਸੌਦਾਗਰਾਂ ’ਤੇ ਸ਼ਿਕੰਜਾ ਕੱਸਣ ਦੀ ਬਜਾਏ ਸੁਸਤ ਰਵੱਈਆ ਅਪਣਾ ਰਹੀ ਹੈ, ਜਿਸ ਕਾਰਨ ਪੁਲਿਸ ਦੀ ਕਾਰਜਪ੍ਰਣਾਲੀ ’ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਸੂਤਰਾਂ ਕੋਲੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਨੰਗਲੀ ਵਿਚ ਚੱਲ ਰਹੇ ਨਸ਼ੇ ਦੇ ਇਸ ਕਾਰੋਬਾਰ ਪਿੱਛੇ ਕਥਿਤ ਤੌਰ ’ਤੇ ਚੌਕੀ ਬੱਲ ਕਲਾਂ ਦੇ ਕੁਝ ਪੁਲਿਸ ਮੁਲਾਜ਼ਮਾਂ ਦੀ ਮਿਲੀਭੁਗਤ ਹੈ । ਸੂਤਰਾਂ ਦੀ ਮੰਨੀਏ ਤਾਂ ਵੀਡੀਓ ਬਣਾਉਣ ਵਾਲੇ ਸ਼ਖਸ ਨੇ ਇਹ ਵੀਡੀਓ ਸੰਬੰਧਿਤ ਚੌਕੀ ਦੇ ਪੁਲਿਸ ਮੁਲਾਜ਼ਮਾਂ ਨੂੰ ਵੀ ਵੱਟਸਐਪ ਰਾਹੀਂ ਭੇਜੀਆਂ ਹੋਈਆਂ ਹਨ। ਪੁਲਿਸ ਵਿਭਾਗ ਦੇ ਅੰਦਰੂਨੀ ਸੂਤਰਾਂ ਦੀ ਮੰਨੀਏ ਤਾਂ ਕੁਝ ਦਿਨ ਪਹਿਲਾਂ ਪਿੰਡ ਵਿਚੋਂ ਇਕ ਮੁੰਡੇ ਨੂੰ ਨਸ਼ੇ ਸਮੇਤ ਫੜਿਆ ਗਿਆ, ਜੋ ਨਸ਼ਾ ਤਸਕਰਾਂ ਨੇ ਨਸ਼ੇ ਵੇਚਣ ਲਈ ਦਿਹਾੜੀ ਉਪਰ ਰੱਖਿਆ ਹੋਇਆ ਸੀ, ਜਿਸ ਖ਼ਿਲਾਫ਼ ਪਰਚਾ ਵੀ ਦਿੱਤਾ ਗਿਆ ਹੈ ਪਰ ਨਸ਼ਿਆਂ ਦੇ ਵੱਡੇ ਦੋ ਤਸਕਰਾਂ ਕੋਲੋਂ ਕਥਿਤ ਤੌਰ ’ਤੇ ਤੀਹ ਹਜ਼ਾਰ ਰੁਪਏ ਦੀ ਵਸੂਲੀ ਕੀਤੀ ਗਈ ਹੈ। ਇਲਾਕਾ ਨਿਵਾਸੀਆਂ ਨੇ ਐੱਸ.ਐੱਸ.ਪੀ. ਦਿਹਾਤੀ ਕੋਲੋਂ ਮੰਗ ਕੀਤੀ ਹੈ ਕਿ ਨਸ਼ਾ ਤਸਕਰਾਂ ਅਤੇ ਉਨ੍ਹਾਂ ਦੀ ਪੁਸ਼ਤਪਨਾਹੀ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਵਿਰੁੱਧ ਤੁਰੰਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਚੌਂਕੀ ਇੰਚਾਰਜ ਬੱਲ ਕਲਾਂ ਨੇ ਕਿਹਾ ਮੈਂ ਇਥੇ ਥੋੜੇ ਦਿਨ ਪਹਿਲਾਂ ਹੀ ਆਇਆ ਹਾਂ, ਅਸੀਂ ਕਾਰਵਾਈ ਕਰ ਰਹੇ ਹਾਂ, ਇਕ ਮੁੰਡੇ ਨੂੰ ਫੜ ਕੇ ਪਰਚਾ ਦਿੱਤਾ ਗਿਆ ਹੈ ਅਤੇ ਜਿਹੜਾ ਵੀ ਕਾਬੂ ਆਉਂਦਾ ਉਸ ਨੂੰ ਫੜਿਆ ਜਾ ਰਿਹਾ ਹੈ।
ਪਿਛਲੀ ਖ਼ਬਰ ਭੰਗਵਾਂ ਦੇ ਪੀੜਤ ਵਿਅਕਤੀ ਨੇ ਪੁਲਿਸ ਵਲੋਂ ਕਾਰਵਾਈ ਨਾ ਹੋਣ ’ਤੇ ਥਾਣੇ ਸਾਹਮਣੇ ਆਤਮ ਦਾਹ ਦੀ ਦਿੱਤੀ ਚਿਤਾਵਨੀ ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਬਾਬਾ ਸ਼ੇਖ ਫਰੀਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।