24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਭਲਕੇ ਮਨਾਇਆ ਜਾਵੇਗਾ ਕੌਮੀ ਫਾਰਮੇਸੀ ਦਿਵਸ – ਜ਼ਿਲ੍ਹਾ ਪੱਧਰੀ ਪ੍ਰੋਗਰਾਮ ਸਿਵਲ ਸਰਜਨ ਦਫਤਰ ਵਿਖੇ

ਅੰਮ੍ਰਿਤਸਰ, 23 ਸਤੰਬਰ (ਰੇਸ਼ਮ ਸਿੰਘ)-ਪੰਜਾਬ ਰਾਜ ਫਾਰਮੇਸੀ ਆਫੀਸਰ ਐਸੋਸੀਏਸ਼ਨ ਜ਼ਿਲ੍ਹਾ ਅੰਮ੍ਰਿਤਸਰ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕੌਮਾਂਤਰੀ ਫਾਰਮੇਸੀ ਦਿਨ 25 ਸਤੰਬਰ ਨੂੰ ਸਿਵਲ ਸਰਜਨ ਦਫਤਰ ਦੇ ਵਿਹੜੇ ’ਚ ਮਨਾਇਆ ਜਾਵੇਗਾ। ਇਸ ਸਮਾਗਮ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਵਿਭਾਗ ਦੇ ਪ੍ਰੋਫੈਸਰ ਡਾ: ਸੁਭੀਤ ਕੁਮਾਰ ਜੈਨ ਆਪਣਾ ਕੁੰਜੀਵਤ ਭਾਸ਼ਣ ਦੇ ਕੇ ਆਏ ਹੋਏ ਸਾਰੇ ਫਾਰਮੇਸੀ ਵਰਗ ਦੇ ਅਧਿਕਾਰੀਆਂ ਅਤੇ ਵਿਦਿਆਰਥੀਆਂ ਨੂੰ ਫਾਰਮੇਸੀ ਪੇਸ਼ੇ ਵਿਚ ਨਿਤ ਨਵੀਆਂ ਹੋ ਰਹੀਆਂ ਖੋਜਾਂ ਨਵੀਆਂ ਪ੍ਰਾਪਤੀਆਂ ਅਤੇ ਸਰਕਾਰੀ ਵਿਭਾਗਾਂ ਵਿਚ ਆਉਣ ਵਾਲੀਆਂ ਦੁਸ਼ਵਾਰੀਆਂ ਸੰਬੰਧੀ ਜਾਣਕਾਰੀ ਦੇਣਗੇ ।

ਅਜੀਤ ਡੈਸਕ 24-09-2026
ਅੰਮ੍ਰਿਤਸਰ, 23 ਸਤੰਬਰ (ਰੇਸ਼ਮ ਸਿੰਘ)-ਪੰਜਾਬ ਰਾਜ ਫਾਰਮੇਸੀ ਆਫੀਸਰ ਐਸੋਸੀਏਸ਼ਨ ਜ਼ਿਲ੍ਹਾ ਅੰਮ੍ਰਿਤਸਰ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕੌਮਾਂਤਰੀ ਫਾਰਮੇਸੀ ਦਿਨ 25 ਸਤੰਬਰ ਨੂੰ ਸਿਵਲ ਸਰਜਨ ਦਫਤਰ ਦੇ ਵਿਹੜੇ ’ਚ ਮਨਾਇਆ ਜਾਵੇਗਾ। ਇਸ ਸਮਾਗਮ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਵਿਭਾਗ ਦੇ ਪ੍ਰੋਫੈਸਰ ਡਾ: ਸੁਭੀਤ ਕੁਮਾਰ ਜੈਨ ਆਪਣਾ ਕੁੰਜੀਵਤ ਭਾਸ਼ਣ ਦੇ ਕੇ ਆਏ ਹੋਏ ਸਾਰੇ ਫਾਰਮੇਸੀ ਵਰਗ ਦੇ ਅਧਿਕਾਰੀਆਂ ਅਤੇ ਵਿਦਿਆਰਥੀਆਂ ਨੂੰ ਫਾਰਮੇਸੀ ਪੇਸ਼ੇ ਵਿਚ ਨਿਤ ਨਵੀਆਂ ਹੋ ਰਹੀਆਂ ਖੋਜਾਂ ਨਵੀਆਂ ਪ੍ਰਾਪਤੀਆਂ ਅਤੇ ਸਰਕਾਰੀ ਵਿਭਾਗਾਂ ਵਿਚ ਆਉਣ ਵਾਲੀਆਂ ਦੁਸ਼ਵਾਰੀਆਂ ਸੰਬੰਧੀ ਜਾਣਕਾਰੀ ਦੇਣਗੇ । ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਧੰਮੂ ਅਤੇ ਸਕੱਤਰ ਮਨਜੀਤ ਸਿੰਘ ਰਈਆ ਨੇ ਦੱਸਿਆ ਕਿ ਸਿਵਲ ਸਰਜਨ ਅਤੇ ਜ਼ੋਨਲ ਲਾਇਸੈਂਸਿੰਗ ਅਥਾਰਿਟੀ (ਡਰੱਗ ) ਬਤੌਰ ਵਿਸ਼ੇਸ਼ ਮਹਿਮਾਨ ਸ਼ਾਮਿਲ ਹੋਣਗੇ। ਪ੍ਰੋਗਰਾਮ ਨੂੰ ਨੇਪਰੇ ਚਾੜ੍ਹਨ ਲਈ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਦੇ ਸੰਬੰਧ ਵਿਚ ਇਕ ਵਿਸ਼ੇਸ਼ ਮੀਟਿੰਗ ਬਾਬਾ ਸ਼ਮਸ਼ੇਰ ਸਿੰਘ ਕੋਹਰੀ ਦੀ ਅਗਵਾਈ ਹੇਠ ਕਰਵਾਈ ਗਈ, ਜਿਸ ਵਿਚ ਸਰਪ੍ਰਸਤ ਅਸ਼ੋਕ ਕੁਮਾਰ ਸ਼ਰਮਾ, ਵਿੱਤ ਸਕੱਤਰ ਵਰਿੰਦਰ ਸਿੰਘ, ਜ਼ਿਲ੍ਹਾ ਕਮੇਟੀ ਮੈਂਬਰ ਗੁਰਦਿਆਲ ਸਿੰਘ ਭਗਤ, ਲਵਜੀਤ ਸਿੰਘ ਸਿੱਧੂ, ਕਰਨ ਸਿੰਘ ਲੋਪੋਕੇ, ਗੁਰਮੇਲ ਸਿੰਘ ਮਾਨਾਵਾਲਾ, ਅਕਸ਼ੈ ਗੁਲੇਰੀਆ, ਕੇਵਲ ਸਿੰਘ ਵੇਰਕਾ, ਬਾਬਾ ਮਲਕੀਅਤ ਸਿੰਘ ਭੱਟੀ, ਸੂਬਾ ਪ੍ਰਧਾਨ ਹੈਲਥ ਇੰਮਪਲਾਈਜ ਐਸੋਸੀਏਸ਼ਨ ਗੁਰਦੇਵ ਸਿੰਘ ਢਿੱਲੋਂ, ਸੀਨੀਅਰ ਫਾਰਮੇਸੀ ਅਫਸਰ ਬਲਵਿੰਦਰ ਸਿੰਘ ਕੋਟਲਾ ਤੇ ਗੁਰਸ਼ਰਨ ਸਿੰਘ ਬੱਬਰ ਆਦਿ ਨੇ ਵੀ ਸ਼ਮੂਲੀਅਤ ਕੀਤੀ । ਬਾਬਾ ਕੋਹਰੀ ਨੇ ਦੱਸਿਆ ਕਿ ਫਾਰਮੇਸੀ ਵਰਗ ਨੂੰ ਸਿਹਤ ਵਿਭਾਗ ਅਤੇ ਹੋਰ ਸਰਕਾਰੀ ਅਦਾਰਿਆਂ ਵਿਚ ਬਹੁਤ ਚੁਨੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸੰਬੰਧੀ ਸਾਨੂੰ ਸਾਰਿਆਂ ਨੂੰ ਇਸ ਤਰ੍ਹਾਂ ਮਿਲ ਬੈਠ ਕੇ ਵਿਚਾਰ ਵੀ ਕਰਨੀ ਚਾਹੀਦੀ ਹੈ ਅਤੇ ਫਾਰਮੇਸੀ ਪੇਸ਼ੇ ਨੂੰ ਹੋਰ ਬਿਹਤਰ ਬਣਾਉਣ ਲਈ ਯਤਨ ਵੀ ਕਰਨੇ ਚਾਹੀਦੇ ਹਨ।
ਪਿਛਲੀ ਖ਼ਬਰ ਪਿੰਡ ਸੁਲਤਾਨਵਿੰਡ ਵਿਖੇ ਮਨਾਇਆ ਬਾਬਾ ਰਾਮਦਾਸ ਦਾ ਸਾਲਾਨਾ ਜੋੜ ਮੇਲਾ ਅਗਲੀ ਖ਼ਬਰ ਪੰਜਾਬ ਸਰਕਾਰ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਕੱਢੇਗੀ 4 ਵਿਸ਼ਾਲ ਸ਼ੋਭਾ ਯਾਤਰਾਵਾਂ : ਗੁਰਪ੍ਰਤਾਪ ਸਿੰਘ ਮੀਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।