29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਰਾਹੁਲ ਗਾਂਧੀ ਵਲੋਂ ਹਮੇਸ਼ਾ ਹੀ ਦੇਸ਼ ਨੂੰ ਗੁੰਮਰਾਹ ਕਰਨ ਦਾ ਯਤਨ ਕੀਤਾ ਹੈ–ਮਲਿਕ

ਅੰਮ੍ਰਿਤਸਰ, 28 ਸਤੰਬਰ (ਹਰਮਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਾਬਕਾ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਕਿ ਮੋਦੀ ਸਰਕਾਰ ਦਾ ਚੋਣ ਕਮਿਸ਼ਨ ਵਿਚ ਕੋਈ ਦਖਲ ਨਹੀਂ ਹੈ ਅਤੇ ਭਾਜਪਾ ਦੇਸ਼ ਵਿਚ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਚੋਣ ਪ੍ਰਕਿਰਿਆ ਵਿਚ ਸੁਧਾਰ ਕਰਨ ਦੇ ਚੋਣ ਕਮਿਸ਼ਨ ਦੇ ਫੈਸਲਿਆਂ ਦਾ ਸਵਾਗਤ ਕਰਦੀ ਹੈ। ਜਦੋਂ ਕਿ ਰਾਹੁਲ ਗਾਂਧੀ ਵਲੋਂ ਹਮੇਸ਼ਾਂ ਹੀ ਦੇਸ਼ ਨੂੰ ਗੁੰਮਰਾਹ ਕਰਨ ਦਾ ਯਤਨ ਕੀਤਾ ਹੈ।

ਅਜੀਤ ਡੈਸਕ 29-09-2026
ਅੰਮ੍ਰਿਤਸਰ, 28 ਸਤੰਬਰ (ਹਰਮਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਾਬਕਾ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਕਿ ਮੋਦੀ ਸਰਕਾਰ ਦਾ ਚੋਣ ਕਮਿਸ਼ਨ ਵਿਚ ਕੋਈ ਦਖਲ ਨਹੀਂ ਹੈ ਅਤੇ ਭਾਜਪਾ ਦੇਸ਼ ਵਿਚ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਚੋਣ ਪ੍ਰਕਿਰਿਆ ਵਿਚ ਸੁਧਾਰ ਕਰਨ ਦੇ ਚੋਣ ਕਮਿਸ਼ਨ ਦੇ ਫੈਸਲਿਆਂ ਦਾ ਸਵਾਗਤ ਕਰਦੀ ਹੈ। ਜਦੋਂ ਕਿ ਰਾਹੁਲ ਗਾਂਧੀ ਵਲੋਂ ਹਮੇਸ਼ਾਂ ਹੀ ਦੇਸ਼ ਨੂੰ ਗੁੰਮਰਾਹ ਕਰਨ ਦਾ ਯਤਨ ਕੀਤਾ ਹੈ। ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ੍ਰੀ ਮਲਿਕ ਨੇ ਕਿਹਾ ਕਿ ਰਾਹੁਲ ਗਾਂਧੀ ਅਤੇ ‘ਇੰਡੀ ਗੱਠਬੰਧਨ’ ਦੇ ਮੈਂਬਰ ਪਿਛਲੇ 12 ਸਾਲਾਂ ’ਚ ਭਾਜਪਾ ਹੱਥੋ ਲਗਾਤਾਰ ਹਾਰ ਹੋਣ ਤੋਂ ਨਿਰਾਸ਼ ਹਨ ਅਤੇ ਵਾਰ-ਵਾਰ ਸੰਵਿਧਾਨਕ ਸੰਸਥਾਵਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੇ ਹਨ। ਇਸ ਮੌਕੇ ’ਤੇ ਭਾਜਪਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸਲਿਲ ਕਪੂਰ,ਸਾਬਕਾ ਮੇਅਰ ਬਖ਼ਸ਼ੀ ਰਾਮ ਅਰੋੜਾ, ਰਾਕੇਸ਼ ਗਿੱਲ, ਸੁਖਮਿੰਦਰ ਸਿੰਘ ਪਿੰਟੂ, ਮਨੀਸ਼ ਸ਼ਰਮਾ, ਗੁਰਪ੍ਰਤਾਪ ਸਿੰਘ ਟਿੱਕਾ, ਅਨੰਦ ਸ਼ਰਮਾ, ਕੌਂਸਲਰ ਗੌਰਵ ਗਿੱਲ ਵੀ ਮੌਜੂਦ ਸਨ।
ਪਿਛਲੀ ਖ਼ਬਰ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਮਾਸਿਕ ਭੰਡਾਰਾ ਸਮਾਗਮ ਕਰਵਾਇਆ ਅਗਲੀ ਖ਼ਬਰ ਏ.ਸੀ.ਪੀ. ਲਖਵਿੰਦਰ ਸਿੰਘ ਕਲੇਰ ਬਣੇ ਏ.ਡੀ.ਸੀ.ਪੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।