29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਮਾਸਿਕ ਭੰਡਾਰਾ ਸਮਾਗਮ ਕਰਵਾਇਆ

ਅੰਮ੍ਰਿਤਸਰ, 28 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਮਾਸਿਕ ਭੰਡਾਰਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਵਾਮੀ ਪਰਮਾਨੰਦ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਮਨੁੱਖੀ ਜੀਵਨ ਦੇ ਅਸਲ ਉਦੇਸ਼ ਅਤੇ ਗੁਰੂ ਭਗਤੀ ਦੀ ਮਹੱਤਤਾ ‘ਤੇ ਚਾਨਣਾ ਪਾਇਆ।

ਸੰਬੋਧਨ ਕਰਦੇ ਹੋਏ ਸਵਾਮੀ ਪਰਮਾਨੰਦ ਅਤੇ ਹਾਜ਼ਰ ਸ਼ਰਧਾਲੂ। ਅਜੀਤ ਤਸਵੀਰ 29-09-2026
ਅੰਮ੍ਰਿਤਸਰ, 28 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਮਾਸਿਕ ਭੰਡਾਰਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਵਾਮੀ ਪਰਮਾਨੰਦ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਮਨੁੱਖੀ ਜੀਵਨ ਦੇ ਅਸਲ ਉਦੇਸ਼ ਅਤੇ ਗੁਰੂ ਭਗਤੀ ਦੀ ਮਹੱਤਤਾ ‘ਤੇ ਚਾਨਣਾ ਪਾਇਆ। ਉਨ੍ਹਾਂ ਗੁਰੂ ਭਗਤੀ ਦੇ ਭਾਵ ਨੂੰ ਸਮਝਾਉਂਦਿਆਂ ਕਿਹਾ ਕਿ ਗੁਰੂ ਪ੍ਰਤੀ ਸੱਚੀ ਸ਼ਰਧਾ ਸਿਰਫ਼ ਬਾਹਰੀ ਰਸਮਾਂ ਜਾਂ ਸ਼ਬਦਾਂ ਤੱਕ ਸੀਮਿਤ ਨਹੀਂ ਹੁੰਦੀ। ਗੁਰੂ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ’ਚ ਧਾਰਨ ਕਰਨਾ, ਆਤਮ-ਸੰਜਮ, ਨਿਮਰਤਾ, ਦਇਆ, ਪ੍ਰੇਮ ਅਤੇ ਨਿਸ਼ਕਾਮ ਸੇਵਾ ਦੇ ਗੁਣਾਂ ਨੂੰ ਅਪਣਾਉਣਾ ਹੀ ਗੁਰੂ ਭਗਤੀ ਦਾ ਅਸਲ ਸਰੂਪ ਹੈ। ਸਤਿਸੰਗ ਦੌਰਾਨ ਮਧੁਰ ਭਜਨਾਂ ਅਤੇ ਗੁਰੂ ਮਹਿਮਾ ਨਾਲ ਸੰਬੰਧਿਤ ਭਗਤੀਮਈ ਰਚਨਾਵਾਂ ਨੇ ਸਮੂਹ ਵਾਤਾਵਰਨ ਨੂੰ ਆਧਿਆਤਮਿਕ ਰੰਗ ਵਿਚ ਰੰਗ ਦਿੱਤਾ।
ਪਿਛਲੀ ਖ਼ਬਰ ਕਰਮਚਾਰੀ ਭਵਿੱਖ ਨਿਧੀ ਸੰਗਠਨ ਵਲੋਂ ਨਿਧੀ ਆਪ ਕੇ ਨਿਕਟ 2.0 ਤਹਿਤ ਪ੍ਰੋਗਰਾਮ ਕਰਵਾਏ ਅਗਲੀ ਖ਼ਬਰ ਰਾਹੁਲ ਗਾਂਧੀ ਵਲੋਂ ਹਮੇਸ਼ਾ ਹੀ ਦੇਸ਼ ਨੂੰ ਗੁੰਮਰਾਹ ਕਰਨ ਦਾ ਯਤਨ ਕੀਤਾ ਹੈ–ਮਲਿਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।