02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਅਕਸ਼ੈ ਵਲੋਂ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਯੁਵਾ ਮੋਰਚਾ ਦੇ ਕੌਮੀ ਇੰਚਾਰਜ ਨਾਲ ਪਾਰਟੀ ਤੇ ਨੌਜਵਾਨਾਂ ਦੀ ਭੂਮਿਕਾ ਬਾਰੇ ਚਰਚਾ

ਅੰਮ੍ਰਿਤਸਰ,1 ਅਕਤੂਬਰ (ਹਰਮਿੰਦਰ ਸਿੰਘ)-ਅੰਮ੍ਰਿਤਸਰ ਦੇ ਹਲਕਾ ਉੱਤਰੀ ਤੋਂ ਭਾਜਪਾ ਆਗੂ ਅਕਸ਼ੈ ਸ਼ਰਮਾ ਨੇ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਰਮਿਆਨ ਪਾਰਟੀ ਦੇ ਦਿੱਗਜ ਆਗੂਆਂ ਨਾਲ ਮੁਲਾਕਾਤ ਕੀਤੀ। ਨੌਜਵਾਨਾਂ ਦੀ ਸੋਚ ਦੇ ਨਾਲ ਵਿਕਸਤ ਪੰਜਾਬ ਦੇ ਟੀਚੇ ਨੂੰ ਲੈ ਕੇ ਅਕਸ਼ੈ ਸ਼ਰਮਾ ਨੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਭਾਰਤੀ ਜਨਤਾ ਯੁਵਾ ਮੋਰਚਾ ਦੇ ਕੌਮੀ ਇੰਚਾਰਜ ਹਰੀਸ਼ ਦਿਵੇਦੀ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ।

ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਯੁਵਾ ਮੋਰਚਾ ਦੇ ਕੌਮੀ ਇੰਚਾਰਜ ਹਰੀਸ਼ ਦਿਵੇਦੀ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਦਿੰਦੇ ਹੋਏ ਅਕਸ਼ੈ ਸ਼ਰਮਾ। ਅਜੀਤ ਤਸਵੀਰ 02-10-2026
ਅੰਮ੍ਰਿਤਸਰ,1 ਅਕਤੂਬਰ (ਹਰਮਿੰਦਰ ਸਿੰਘ)-ਅੰਮ੍ਰਿਤਸਰ ਦੇ ਹਲਕਾ ਉੱਤਰੀ ਤੋਂ ਭਾਜਪਾ ਆਗੂ ਅਕਸ਼ੈ ਸ਼ਰਮਾ ਨੇ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਰਮਿਆਨ ਪਾਰਟੀ ਦੇ ਦਿੱਗਜ ਆਗੂਆਂ ਨਾਲ ਮੁਲਾਕਾਤ ਕੀਤੀ। ਨੌਜਵਾਨਾਂ ਦੀ ਸੋਚ ਦੇ ਨਾਲ ਵਿਕਸਤ ਪੰਜਾਬ ਦੇ ਟੀਚੇ ਨੂੰ ਲੈ ਕੇ ਅਕਸ਼ੈ ਸ਼ਰਮਾ ਨੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਭਾਰਤੀ ਜਨਤਾ ਯੁਵਾ ਮੋਰਚਾ ਦੇ ਕੌਮੀ ਇੰਚਾਰਜ ਹਰੀਸ਼ ਦਿਵੇਦੀ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਦੌਰਾਨ ਅਕਸ਼ੈ ਸ਼ਰਮਾ ਨੇ ਹਰੀਸ਼ ਦਿਵੇਦੀ ਨਾਲ ਸੰਗਠਨਾਤਮਕ ਅਤੇ ਸਿਆਸੀ ਵਿਸ਼ਿਆਂ ਬਾਰੇ ਚਰਚਾ ਕੀਤੀ। ਅਕਸ਼ੈ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦੀ ਹਰੀਸ਼ ਦਿਵੇਦੀ ਦੀ ਇਹ ਮੁਲਾਕਾਤ ਅਜਿਹੇ ਸਮੇਂ ਹੋਈ ਹੈ, ਜਦੋਂ ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਦੀਆਂ ਸੰਗਠਨਾਤਮਕ ਸਰਗਰਮੀਆਂ ਤੇਜ਼ ਹੋ ਰਹੀਆਂ ਹਨ। ਮੁਲਾਕਾਤ ਦੌਰਾਨ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ, ਨੌਜਵਾਨ ਸ਼ਕਤੀ ਨੂੰ ਸਕਾਰਾਤਮਕ ਦਿਸ਼ਾ ਦੇਣ ਅਤੇ ਪੰਜਾਬ ਦੇ ਵਿਕਾਸ ਨਾਲ ਜੁੜੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਅਕਸ਼ੈ ਸ਼ਰਮਾ ਨੇ ਕਿਹਾ ਕਿ ਭਾਜਪਾ ਦੇ ਸੀਨੀਅਰ ਆਗੂਆਂ ਦਾ ਮਾਰਗ ਦਰਸ਼ਨ ਨੌਜਵਾਨ ਵਰਕਰਾਂ ਲਈ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਭਵਿੱਖ ਨੌਜਵਾਨਾਂ ਨਾਲ ਜੁੜਿਆ ਹੋਇਆ ਹੈ ਅਤੇ ਸੂਬੇ ਨੂੰ ਵਿਕਾਸ ਦੀ ਨਵੀਂ ਦਿਸ਼ਾ ਦੇਣ ਲਈ ਨੌਜਵਾਨ ਪੀੜ੍ਹੀ ਦੀ ਭਾਗੀਦਾਰੀ ਬੇਹੱਦ ਜ਼ਰੂਰੀ ਹੈ। ਅਕਸ਼ੈ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਦਾ ਯਤਨ ਰਹੇਗਾ ਕਿ ਨੌਜਵਾਨਾਂ ਦੀ ਆਵਾਜ਼ ਨੂੰ ਪਾਰਟੀ ਅਤੇ ਸਮਾਜ ਦੇ ਪੱਧਰ ’ਤੇ ਮਜ਼ਬੂਤੀ ਨਾਲ ਉਠਾਇਆ ਜਾਵੇ ਅਤੇ ਲੋਕਾਂ ਨਾਲ ਜ਼ਮੀਨੀ ਪੱਧਰ ’ਤੇ ਲਗਾਤਾਰ ਸੰਪਰਕ ਬਣਾਈ ਰੱਖਿਆ ਜਾਵੇ। ਮੁਲਾਕਾਤ ਦੌਰਾਨ ਭਾਜਪਾ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਅਤੇ ਨੌਜਵਾਨ ਵਰਕਰਾਂ ਦੀ ਸਰਗਰਮ ਭਾਗੀਦਾਰੀ ਵਧਾਉਣ ਬਾਰੇ ਵੀ ਚਰਚਾ ਹੋਈ। ਮੁਲਾਕਾਤ ਦੌਰਾਨ ਦੋਵਾਂ ਆਗੂਆਂ ਨੇ ਸੰਗਠਨਾਤਮਕ ਗਤੀਵਿਧੀਆਂ ਅਤੇ ਆਉਣ ਵਾਲੇ ਸਮੇਂ ਵਿਚ ਨੌਜਵਾਨਾਂ ਦੀ ਭੂਮਿਕਾ ਬਾਰੇ ਵੀ ਚਰਚਾ ਕੀਤੀ।
ਪਿਛਲੀ ਖ਼ਬਰ ਡਾ. ਭਾਰਤੀ ਧਵਨ ਨੇ ਸਿਵਲ ਸਰਜਨ ਅੰਮ੍ਰਿਤਸਰ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਸੜਕ ਹਾਦਸੇ ’ਚ ਮੌਕੇ ’ਤੇ ਹੀ ਔਰਤ ਦੀ ਦਰਦਨਾਕ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।