02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਬੰਡਾਲਾ ਨੇੜੇ ਸਕਾਰਪੀਓ ਨੂੰ ਲੱਗੀ ਭਿਆਨਕ ਅੱਗ, ਨੌਜਵਾਨ ਦੀ ਸੜ ਕੇ ਮੌਤ

ਜੰਡਿਆਲਾ ਗੁਰੂ, 1 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਬੰਡਾਲਾ ਨੇੜੇ ਬਠਿੰਡਾ-ਅੰਮ੍ਰਿਤਸਰ ਹਾਈਵੇ ’ਤੇ ਟਰੱਕ ਅਤੇ ਸਕਾਰਪੀਓ ਗੱਡੀ ਵਿਚਕਾਰ ਹੋਈ ਟੱਕਰ ਤੋਂ ਬਾਅਦ ਸਕਾਰਪੀਓ ਨੂੰ ਭਿਆਨਕ ਅੱਗ ਲੱਗਣ ਕਾਰਨ ਗੱਡੀ ਸਵਾਰ ਨੌਜਵਾਨ ਦੀ ਸੜ ਕੇ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ ਵਾਸੀ ਗੋਇੰਦਵਾਲ ਸਾਹਿਬ ਵਜੋਂ ਹੋਈ ਹੈ, ਜਿਸ ਦੀ ਉਮਰ ਕਰੀਬ 25 ਸਾਲ ਦੱਸੀ ਜਾ ਰਹੀ ਹੈ।

ਅਜੀਤ ਡੈਸਕ 02-10-2026
ਜੰਡਿਆਲਾ ਗੁਰੂ, 1 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਬੰਡਾਲਾ ਨੇੜੇ ਬਠਿੰਡਾ-ਅੰਮ੍ਰਿਤਸਰ ਹਾਈਵੇ ’ਤੇ ਟਰੱਕ ਅਤੇ ਸਕਾਰਪੀਓ ਗੱਡੀ ਵਿਚਕਾਰ ਹੋਈ ਟੱਕਰ ਤੋਂ ਬਾਅਦ ਸਕਾਰਪੀਓ ਨੂੰ ਭਿਆਨਕ ਅੱਗ ਲੱਗਣ ਕਾਰਨ ਗੱਡੀ ਸਵਾਰ ਨੌਜਵਾਨ ਦੀ ਸੜ ਕੇ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ ਵਾਸੀ ਗੋਇੰਦਵਾਲ ਸਾਹਿਬ ਵਜੋਂ ਹੋਈ ਹੈ, ਜਿਸ ਦੀ ਉਮਰ ਕਰੀਬ 25 ਸਾਲ ਦੱਸੀ ਜਾ ਰਹੀ ਹੈ। ਐੱਸ. ਐੱਚ. ਓ. ਜੰਡਿਆਲਾ ਗੁਰੂ ਹਰਪਾਲ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਣ ’ਤੇ ਪੁਲਿਸ ਟੀਮ ਤੁਰੰਤ ਮੌਕੇ ’ਤੇ ਪੁੱਜੀ ਅਤੇ ਅੱਗ ਬੁਝਾਉਣ ਉਪਰੰਤ ਮ੍ਰਿਤਕ ਦੀ ਲਾਸ਼ ਨੂੰ ਸੰਭਾਲਿਆ ਗਿਆ। ਉਨ੍ਹਾਂ ਦੱਸਿਆ ਕਿ ਸਕਾਰਪੀਓ ਗੱਡੀ ਪੂਰੀ ਤਰ੍ਹਾਂ ਸੜ ਕੇ ਨੁਕਸਾਨੀ ਗਈ ਹੈ। ਗੁਰਵਿੰਦਰ ਸਿੰਘ ਗੋਇੰਦਵਾਲ ਸਾਹਿਬ ਤੋਂ ਅੰਮ੍ਰਿਤਸਰ ਵੱਲ ਆਪਣੇ ਕੰਮ ਸੰਬੰਧੀ ਸਾਮਾਨ ਲੈਣ ਲਈ ਜਾ ਰਿਹਾ ਸੀ। ਹਾਦਸੇ ਸਮੇਂ ਗੱਡੀ ਵਿਚ ਇਕੱਲਾ ਹੀ ਸਵਾਰ ਹੋਣ ਦੀ ਜਾਣਕਾਰੀ ਮਿਲੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਦੇ ਕਾਰਨਾ ਸੰਬੰਧੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਪੂਰੀ ਹੋਣ ਉਪਰੰਤ ਹੀ ਸਥਿਤੀ ਸਪੱਸ਼ਟ ਹੋਵੇਗੀ। ਉਨ੍ਹਾਂ ਕਿਹਾ ਕਿ ਹਾਦਸੇ ਤੋਂ ਬਾਅਦ ਲੱਗੀ ਅੱਗ ਨੂੰ ਬੁਝਾਉਣ ਲਈ ਸਥਾਨਕ ਲੋਕਾਂ ਵਲੋਂ ਵੀ ਮਦਦ ਕੀਤੀ ਗਈ, ਜਦਕਿ ਬਾਅਦ ਵਿਚ ਫਾਇਰ ਬ੍ਰਿਗੇਡ ਦੀ ਟੀਮ ਵਲੋਂ ਅੱਗ ’ਤੇ ਕਾਬੂ ਪਾਇਆ ਗਿਆ। ਪੁਲਿਸ ਵਲੋਂ ਮਾਮਲੇ ਵਿਚ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਅੰਮ੍ਰਿਤਸਰ ’ਚ ਐੱਸ.ਆਈ.ਆਰ. ਦਾ ਕੰਮ 99.47 ਫੀਸਦੀ ਮੁਕੰਮਲ : ਜ਼ਿਲ੍ਹਾ ਚੋਣ ਅਧਿਕਾਰੀ ਅਗਲੀ ਖ਼ਬਰ ਉੱਤਰਾਖੰਡ ਦੇ ਤਿੰਨ ਹਥਿਆਰ ਤਸਕਰਾਂ ਸਮੇਤ 4 ਮੁਲਜ਼ਮ ਗੁਰਦਾਸਪੁਰ ਤੋਂ ਗ੍ਰਿਫਤਾਰ 7 ਅਤਿ ਆਧੁਨਿਕ ਵਿਦੇਸ਼ੀ ਪਿਸਤੌਲ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।