02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਵਲੋਂ ਆਈਕੁਆਂਟ ਲੈਬ ਦਾ ਵਰਚੂਅਲ ਉਦਘਾਟਨ

ਅੰਮ੍ਰਿਤਸਰ, 1 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਉਪ-ਕੁਲਪਤੀ ਪ੍ਰੋ. (ਡਾ.)

ਅਜੀਤ ਡੈਸਕ 02-10-2026
ਅੰਮ੍ਰਿਤਸਰ, 1 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਹੇਠ ਨੈਸ਼ਨਲ ਕੁਆਂਟਮ ਮਿਸ਼ਨ ਤਹਿਤ ਆਈਕੁਆਂਟ ਲੈਬ ਸਥਾਪਤ ਕੀਤੀ ਗਈ ਹੈ। ਇਸ ਲੈਬ ਦਾ ਵਰਚੁਅਲ ਉਦਘਾਟਨ ਕੇਂਦਰੀ ਵਿਗਿਆਨ ਤੇ ਤਕਨਾਲੋਜੀ ਰਾਜ ਮੰਤਰੀ ਡਾ. ਜਿਤੇਂਦਰ ਸਿੰਘ ਵਲੋਂ ਕੀਤਾ ਗਿਆ। ਨਵੀਂ ਦਿੱਲੀ ਵਿਖੇ ਨੈਸ਼ਨਲ ਕੁਆਂਟਮ ਮਿਸ਼ਨ ਦੇ ‘ਪ੍ਰਗਤੀ ਕਿਊ-ਫਾਊਂਡਰੀ’ ਦੇ ਉਦਘਾਟਨੀ ਸਮਾਗਮ ਦੌਰਾਨ ਦੇਸ਼ ਦੀਆਂ ਵੱਖ-ਵੱਖ ਸੰਸਥਾਵਾਂ ’ਚ ਸਥਾਪਤ ਕੀਤੀਆਂ ਜਾ ਰਹੀਆਂ 23 ਕੁਆਂਟਮ ਲੈਬਾਰਟਰੀਆਂ ਦਾ ਉਦਘਾਟਨ ਕੀਤਾ ਗਿਆ। ਇਨ੍ਹਾਂ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਆਈਕੁਆਂਟ ਲੈਬ ਵੀ ਸ਼ਾਮਿਲ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਨੈਸ਼ਨਲ ਕੁਆਂਟਮ ਮਿਸ਼ਨ ਤਹਿਤ ਆਈ.ਆਈ.ਟੀ. ਦਿੱਲੀ ਵਿਖੇ ਸਥਾਪਤ ਕੁਆਂਟਮ ਮਟੀਰੀਅਲਜ਼ ਐਂਡ ਡਿਵਾਈਸਿਜ਼ ਥੀਮੈਟਿਕ ਹੱਬ ਨਾਲ ਜੁੜੀਆਂ ਦੇਸ਼ ਦੀਆਂ ਛੇ ਸੰਸਥਾਵਾਂ ’ਚੋਂ ਇਕ ਹੈ। ਇਸ ਮੌਕੇ ਵਿਗਿਆਨ ਅਤੇ ਤਕਨਾਲੋਜੀ ਵਿਭਾਗ, ਭਾਰਤ ਸਰਕਾਰ ਦੇ ਸਕੱਤਰ ਪ੍ਰੋ. ਉਮੇਸ਼ ਵੀ. ਵਾਘਮਾਰੇ, ਨੈਸ਼ਨਲ ਕੁਆਂਟਮ ਮਿਸ਼ਨ ਦੇ ਐੱਮ.ਜੀ.ਬੀ. ਚੇਅਰਪਰਸਨ ਡਾ. ਅਜੈ ਚੌਧਰੀ, ਭਾਰਤ ਸਰਕਾਰ ਦੇ ਪ੍ਰਿੰਸੀਪਲ ਸਾਇੰਟਿਫਿਕ ਐਡਵਾਈਜ਼ਰ ਪ੍ਰੋ. ਅਜੈ ਕੁਮਾਰ ਸੂਦ ਅਤੇ ਨੀਤੀ ਆਯੋਗ ਦੇ ਮੈਂਬਰ (ਵਿਗਿਆਨ ਤੇ ਤਕਨਾਲੋਜੀ) ਪ੍ਰੋ. ਅਭੈ ਕਰੰਦੀਕਰ ਸਮੇਤ ਅਕਾਦਮਿਕ, ਸਰਕਾਰੀ ਅਤੇ ਉਦਯੋਗਿਕ ਖੇਤਰ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ, ਡੀਨ ਅਕਾਦਮਿਕ ਮਾਮਲੇ ਪ੍ਰੋ. ਹਰਵਿੰਦਰ ਸਿੰਘ ਸੈਣੀ, ਰਜਿਸਟਰਾਰ ਪ੍ਰੋ. ਕੇ.ਐੱਸ. ਚਾਹਲ, ਡਾਇਰੈਕਟਰ ਰਿਸਰਚ ਪ੍ਰੋ. ਵੰਦਨਾ ਭੱਲਾ, ਡੀਨ ਫੈਕਲਟੀ ਆਫ਼ ਸਾਇੰਸਿਜ਼ ਪ੍ਰੋ. ਅਤੁਲ ਖੰਨਾ ਅਤੇ ਭੌਤਿਕ ਵਿਗਿਆਨ ਵਿਭਾਗ ਦੇ ਮੁਖੀ ਪ੍ਰੋ. ਅਮਨ ਮਹਾਜਨ ਸਮੇਤ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸਮਾਗਮ ਵਿਚ ਸ਼ਮੂਲੀਅਤ ਕੀਤੀ।ਇਸ ਮੌਕੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਕਿਹਾ ਕਿ ਇਹ ਯੂਨੀਵਰਸਿਟੀ ਲਈ ਮਾਣ ਵਾਲੀ ਉਪਲਬਧੀ ਹੈ। ਉਨ੍ਹਾਂ ਕਿਹਾ ਕਿ ਆਈਕੁਆਂਟ ਲੈਬ ਨਾਲ ਯੂਨੀਵਰਸਿਟੀ ਦੇ ਅਕਾਦਮਿਕ ਅਤੇ ਖੋਜ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਕੁਆਂਟਮ ਤਕਨਾਲੋਜੀ ਦੇ ਖੇਤਰ ਵਿਚ ਇਕ ਮਜ਼ਬੂਤ ਖੇਤਰੀ ਵਾਤਾਵਰਨ ਤਿਆਰ ਕਰਨ ਵਿਚ ਮਦਦ ਮਿਲੇਗੀ।
ਪਿਛਲੀ ਖ਼ਬਰ ਨਿਗਮ ਵਲੋਂ ਲਾਵਾਰਸ ਕੁੱਤਿਆਂ ਨੂੰ ਇਕ ਜਗ੍ਹਾ ਤੋਂ ਚੁੱਕ ਕੇ ਦੂਸਰੀ ਜਗ੍ਹਾ ਛੱਡਣ ’ਤੇ ਪੀਪਲਜ਼ ਫੋਰ ਐਨੀਮਲਸ ਸੰਸਥਾ ਨੇ ਜਿਤ... ਅਗਲੀ ਖ਼ਬਰ ਪਿੰਡ ਸੁਲਤਾਨਵਿੰਡ ਵਿਖੇ ਨਸ਼ਿਆਂ ਵਿਰੁੱਧ ਹੋਈ ਪਬਲਿਕ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।