02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਰੇਲਵੇ ਸਟੇਸ਼ਨ ’ਤੇ ਸਵੱਛਤਾ ਪੰਦ੍ਹਰਵਾੜੇ ਦੀ ਸ਼ੁਰੂਆਤ ਡੀ. ਆਰ. ਐੱਮ. ਸਮੇਤ ਹੋਰਨਾਂ ਕਰਮਚਾਰੀਆਂ ਨੇ ਸਫਾਈ ਮੁਹਿੰਮ ’ਚ ਲਿਆ ਹਿੱਸਾ

ਅੰਮ੍ਰਿਤਸਰ, 1 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਸਵੱਛਤਾ ਹੀ ਸੇਵਾ ਮੁਹਿੰਮ ਫਿਰੋਜ਼ਪੁਰ ਡਿਵੀਜ਼ਨ ’ਚ ਮਨਾਇਆ ਜਾ ਰਿਹਾ ਹੈ, ਜਿਸ ਦੇ ਤਹਿਤ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਸਵੱਛਤਾ ਪੰਦਰਵਾੜਾ 2026 ਦੀ ਸ਼ੁਰੂਆਤ ਕੀਤੀ ਗਈ, ਜੋ 31 ਅਕਤੂਬਰ ਤੱਕ ਜਾਰੀ ਰਹੇਗਾ। ਇਸ ਮੁਹਿੰਮ ਦੌਰਾਨ ਸਟੇਸ਼ਨ ਪਰਿਸਰ ਅਤੇ ਆਲੇ-ਦੁਆਲੇ ਦੇ ਖੇਤਰਾਂ ਦੀ ਸਫਾਈ ਅਤੇ ਸੁੰਦਰੀਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ।

ਅਜੀਤ ਡੈਸਕ 02-10-2026
ਅੰਮ੍ਰਿਤਸਰ, 1 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਸਵੱਛਤਾ ਹੀ ਸੇਵਾ ਮੁਹਿੰਮ ਫਿਰੋਜ਼ਪੁਰ ਡਿਵੀਜ਼ਨ ’ਚ ਮਨਾਇਆ ਜਾ ਰਿਹਾ ਹੈ, ਜਿਸ ਦੇ ਤਹਿਤ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਸਵੱਛਤਾ ਪੰਦਰਵਾੜਾ 2026 ਦੀ ਸ਼ੁਰੂਆਤ ਕੀਤੀ ਗਈ, ਜੋ 31 ਅਕਤੂਬਰ ਤੱਕ ਜਾਰੀ ਰਹੇਗਾ। ਇਸ ਮੁਹਿੰਮ ਦੌਰਾਨ ਸਟੇਸ਼ਨ ਪਰਿਸਰ ਅਤੇ ਆਲੇ-ਦੁਆਲੇ ਦੇ ਖੇਤਰਾਂ ਦੀ ਸਫਾਈ ਅਤੇ ਸੁੰਦਰੀਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ। ਡਿਵੀਜ਼ਨਲ ਰੇਲਵੇ ਮੈਨੇਜਰ ਸੰਜੀਵ ਕੁਮਾਰ ਦੀ ਅਗਵਾਈ ਹੇਠ 100 ਤੋਂ ਵੱਧ ਅਧਿਕਾਰੀਆਂ, ਕਰਮਚਾਰੀਆਂ ਅਤੇ ਸਕਾਊਟਸ ਅਤੇ ਗਾਈਡਾਂ ਨੇ ਅੰਮ੍ਰਿਤਸਰ ਰੇਲਵੇ ਸਟੇਸ਼ਨ ਅਤੇ ਸਰਕੂਲੇਟਿੰਗ ਖੇਤਰ ’ਚ ਇਕ ਸਾਂਝੇ ਸ਼੍ਰਮਦਾਨ ’ਚ ਹਿੱਸਾ ਲਿਆ। ਇਸ ਮੌਕੇ ਡਿਵੀਜ਼ਨਲ ਰੇਲਵੇ ਮੈਨੇਜਰ ਨੇ ਆਮ ਲੋਕਾਂ ਨੂੰ ਸਫਾਈ ਨੂੰ ਆਪਣੀ ਰੋਜ਼ਾਨਾਂ ਜੀਵਨ ਸ਼ੈਲੀ ਦਾ ਹਿੱਸਾ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਕ ਸਾਫ਼ ਵਾਤਾਵਰਨ ਨਾ ਸਿਰਫ਼ ਇਕ ਸਿਹਤਮੰਦ ਜੀਵਨ ਨੂੰ ਉਤਸ਼ਾਹਿਤ ਕਰਦਾ ਹੈ ਬਲਕਿ ਸਕਾਰਾਤਮਕ ਊਰਜਾ ਦਾ ਸੰਚਾਰ ਵੀ ਕਰਦਾ ਹੈ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਸਫਾਈ ਬਣਾਈ ਰੱਖਣ ’ਚ ਸਰਗਰਮੀ ਨਾਲ ਯੋਗਦਾਨ ਪਾਉਣ। ਇਸ ਮੁਹਿੰਮ ਦੌਰਾਨ ਪੋਸਟਰਾਂ, ਬੈਨਰਾਂ, ਪੈਂਫਲੇਟਾਂ ਅਤੇ ਜਨਤਕ ਸੰਬੋਧਨ ਪ੍ਰਣਾਲੀਆਂ ਰਾਹੀਂ, ਰੇਲਵੇ ਯਾਤਰੀਆਂ ਨੂੰ ‘ਮੇਰੀ ਸੀਟ, ਮੇਰਾ ਡੱਬਾ’ ਥੀਮ ਅਧੀਨ ਸਫਾਈ ਪ੍ਰਤੀ ਜਾਗਰੂਕ ਕੀਤਾ ਗਿਆ। 01 ਏਐਸਆਰ103
ਪਿਛਲੀ ਖ਼ਬਰ ਹਲਕਾ ਉੱਤਰੀ ਦੇ ਕਸ਼ਮੀਰ ਰੋਡ ਮੰਡਲ ਵਿਖੇ ਭਾਜਪਾ ਦੀ ਬੈਠਕ ਹੋਈ ਅਗਲੀ ਖ਼ਬਰ ਭਾਜਪਾ ਦੇ ਕੌਮੀ ਆਗੂ ਤਰੁਣ ਚੁੱਘ ਨੇ 450 ਸਾਲਾ ਸਥਾਪਨਾ ਦਿਵਸ ਮੌਕੇ ਅੰਮ੍ਰਿਤਸਰ ’ਚ ਸੈਂਟਰਲ ’ਵਰਸਿਟੀ ਸਥਾਪਿਤ ਕਰਨ ਲਈ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।