02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਪੰਜਾਬ ਸਰਕਾਰ ਦੀਆਂ ਲੋਕ ਪੱਖੀ ਪ੍ਰਾਪਤੀਆਂ ਨੂੰ ਘਰ- ਘਰ ਪਹੁੰਚਾਇਆ ਜਾਵੇਗਾ : ਰਾਜ ਕੁਮਾਰ ਲੁੱਧੜ

ਚਵਿੰਡਾ ਦੇਵੀ, 1 ਅਕਤੂਬਰ (ਸਤਪਾਲ ਸਿੰਘ ਢੱਡੇ)-ਆਮ ਆਦਮੀ ਪਾਰਟੀ ਹਲਕਾ ਮਜੀਠਾ ਦੇ ਐੱਸ. ਸੀ.

ਪ੍ਰਧਾਨ ਰਾਜ ਕੁਮਾਰ ਲੁੱਧੜ 02-10-2026
ਚਵਿੰਡਾ ਦੇਵੀ, 1 ਅਕਤੂਬਰ (ਸਤਪਾਲ ਸਿੰਘ ਢੱਡੇ)-ਆਮ ਆਦਮੀ ਪਾਰਟੀ ਹਲਕਾ ਮਜੀਠਾ ਦੇ ਐੱਸ.ਸੀ. ਵਿੰਗ ਦੇ ਪ੍ਰਧਾਨ ਅਤੇ ਸਰਪੰਚ ਰਾਜਕੁਮਾਰ ਲੁੱਧੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਿੱਖਿਆ, ਸਿਹਤ, ਰੁਜ਼ਗਾਰ, ਬਿਜਲੀ, ਕਿਸਾਨੀ ਅਤੇ ਲੋਕ ਭਲਾਈ ਦੇ ਖੇਤਰ ਵਿਚ ਕੀਤੇ ਕੰਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਸੁਧਾਰ, ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸਹੂਲਤਾਂ ਦਾ ਵਿਸਥਾਰ ਅਤੇ ਨੌਜਵਾਨਾਂ ਲਈ ਸਰਕਾਰੀ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਸਰਕਾਰ ਵਲੋਂ ਪੇਸ਼ ਕੀਤੇ ਗਏ ਅੰਕੜਿਆਂ ਅਨੁਸਾਰ ਚਾਰ ਸਾਲਾਂ ਵਿਚ 65 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਸਰਪੰਚ ਲੁੱਧੜ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਘਰੇਲੂ ਬਿਜਲੀ ਦੀ ਰਾਹਤ, ਕਿਸਾਨਾਂ ਲਈ ਦਿਨ ਸਮੇਂ ਬਿਜਲੀ, ਸਿਹਤ ਸਹੂਲਤਾਂ ਅਤੇ ਸਿੱਖਿਆ ਦੇ ਖੇਤਰ ਵਿਚ ਕੀਤੇ ਜਾ ਰਹੇ ਸੁਧਾਰਾਂ ਦਾ ਲਾਭ ਮਿਲ ਰਿਹਾ ਹੈ। ਮੁੱਖ ਮੰਤਰੀ ਵਲੋਂ ਹਾਲ ਹੀ ਵਿਚ ਕੀਤੇ ਗਏ ਦਾਅਵੇ ਅਨੁਸਾਰ ਲਗਭਗ 90 ਫ਼ੀਸਦੀ ਘਰੇਲੂ ਖਪਤਕਾਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਇਸ ਤਹਿਤ ਪਾਰਟੀ ਵਰਕਰ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਸਰਕਾਰ ਦੇ ਕੰਮਾਂ ਬਾਰੇ ਜਾਣਕਾਰੀ ਸਾਂਝੀ ਕਰ ਰਹੇ ਹਨ।
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਪੰਥ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ : ਬਿੱਟਾ ਅਗਲੀ ਖ਼ਬਰ ਸ਼ੇਰ-ਏ-ਪੰਜਾਬ ਲੀਗ ’ਚ ਡੀ.ਏ.ਵੀ. ਕਾਲਜ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।