ਪਿੰਡ ਗੁੰਨੋਵਾਲ ਵਿਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ
ਜੰਡਿਆਲਾ ਗੁਰੂ, 1 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਗਰੀਬ ਤੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਜੰਡਿਆਲਾ ਗੁਰੂ ਬਲਾਕ ਅਧੀਨ ਪੈਂਦੇ ਪਿੰਡ ਗੁੰਨੋਵਾਲ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਜੰਡਿਆਲਾ ਗੁਰੂ ਬਲਾਕ ਸੰਮਤੀ ਦੇ ਚੇਅਰਮੈਨ ਅਮਰੀਕ ਸਿੰਘ ਸੋਢੀ ਨੇ ਸਮੂਹ ਗ੍ਰਾਮ ਪੰਚਾਇਤ ਦੀ ਮੌਜੂਦਗੀ ਵਿਚ ਲਾਭਪਾਤਰੀ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਤਕਸੀਮ ਕੀਤੀਆਂ।
ਅਜੀਤ ਡੈਸਕ
02-10-2026