ਪਰਗਟ ਸਿੰਘ ਦੀ ਅੰਮ੍ਰਿਤਸਰ ਫੇਰੀ ਮੌਕੇ ਕਾਂਗਰਸੀਆਂ ਵਲੋਂ ਹੋਵੇਗਾ ਸ਼ਾਨਦਾਰ ਸਵਾਗਤ : ਬੱਸੀ
ਅੰਮ੍ਰਿਤਸਰ, 3 ਅਕਤੂਬਰ (ਰੇਸ਼ਮ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਨਿਯੁਕਤ ਕੀਤੇ ਗਏ ਹਾਕੀ ਉਲੰਪਿਅਨ ਤੇ ਵਿਧਾਇਕ ਪ੍ਰਗਟ ਸਿੰਘ ਨੂੰ ਅੰਮ੍ਰਿਤਸਰ ਪੂਰਬੀ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਵਧਾਈ ਦਿੰਦਿਆਂ ਕਾਂਗਰਸ ਲਈ ਸ਼ੁਭ ਸੰਕੇਤ ਦਸਿਆ ਹੈ । ਉਨ੍ਹਾਂ ਨੇ ਪ੍ਰਗਟ ਸਿੰਘ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਕਿਹਾ ਕਿ ਸ: ਪ੍ਰਗਟ ਸਿੰਘ ਦੇ ਜਲਦ ਹੀ ਗੁਰੂ ਨਗਰੀ ’ਚ ਪੁੱਜਣ ਦੀ ਸੰਭਾਵਨਾ ਹੈ ਜਿਥੇ ਉਨ੍ਹਾਂ ਦਾ ਸਵਾਗਤ ਕਰਨ ਲਈ ਕਾਂਗਰਸੀ ਆਗੂ ਤੇ ਵਰਕਰ ਤਿਆਰ ਹਨ।
ਪਰਗਟ ਸਿੰਘ ਨਾਲ ਮਿਲਣੀ ਦੀ ਕਾਂਗਰਸੀ ਆਗੂ ਦਿਨੇਸ਼ ਬੱਸੀ ਦੀ ਤਸਵੀਰ। ਅਜੀਤ ਤਸਵੀਰ
04-10-2026