04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਮਹਾਤਮਾ ਗਾਂਧੀ ਜਯੰਤੀ ਮਨਾਈ

ਅੰਮ੍ਰਿਤਸਰ, 3 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਆਂਚਲ ਮਹਾਜਨ ਦੀ ਅਗਵਾਈ ਹੇਠ ਮਹਾਤਮਾ ਗਾਂਧੀ ਦਾ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਸਕੂਲ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਰਮਨਜੋਤ ਕੌਰ ਵਲੋਂ ਗਾਂਧੀ ਦੇ ਜੀਵਨ ’ਤੇ ਲੈਕਚਰ ਉਪਰੰਤ ਵਿਦਿਆਰਥੀਆਂ ਵਲੋਂ ਨਾਟਕ ਪੇਸ਼ ਕੀਤਾ ਗਿਆ ਜਿਸ ਦਾ ਮੁੱਖ ਉਦੇਸ਼ ਬੱਚਿਆਂ ਨੂੰ ਗਾਂਧੀ ਦੁਆਰਾ ਦਿੱਤੇ ਗਏ ਉਪਦੇਸ਼ ਅਹਿੰਸਾ, ਨੇਕੀ ਅਤੇ ਸੱਚਾਈ ਆਦਿ ਬਾਰੇ ਦੱਸਣਾ ਸੀ।

ਅਜੀਤ ਡੈਸਕ 04-10-2026
ਅੰਮ੍ਰਿਤਸਰ, 3 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਆਂਚਲ ਮਹਾਜਨ ਦੀ ਅਗਵਾਈ ਹੇਠ ਮਹਾਤਮਾ ਗਾਂਧੀ ਦਾ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਸਕੂਲ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਰਮਨਜੋਤ ਕੌਰ ਵਲੋਂ ਗਾਂਧੀ ਦੇ ਜੀਵਨ ’ਤੇ ਲੈਕਚਰ ਉਪਰੰਤ ਵਿਦਿਆਰਥੀਆਂ ਵਲੋਂ ਨਾਟਕ ਪੇਸ਼ ਕੀਤਾ ਗਿਆ ਜਿਸ ਦਾ ਮੁੱਖ ਉਦੇਸ਼ ਬੱਚਿਆਂ ਨੂੰ ਗਾਂਧੀ ਦੁਆਰਾ ਦਿੱਤੇ ਗਏ ਉਪਦੇਸ਼ ਅਹਿੰਸਾ, ਨੇਕੀ ਅਤੇ ਸੱਚਾਈ ਆਦਿ ਬਾਰੇ ਦੱਸਣਾ ਸੀ। ਬੱਚਿਆਂ ਨੇ ਇਸ ਦੌਰਾਨ ਖਾਸ ਭਜਨ ਅਤੇ ਵੱਖ-ਵੱਖ ਕਵਿਤਾਵਾਂ ਦਾ ਉਚਾਰਨ ਕੀਤਾ। ਅੰਤ ’ਚ ਪ੍ਰਿੰਸੀਪਲ ਆਂਚਲ ਮਹਾਜਨ ਨੇ ਕਿਹਾ ਕਿ ਸਾਨੂੰ ਮਹਾਤਮਾ ਗਾਂਧੀ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਉਨ੍ਹਾਂ ਦੁਆਰਾ ਦਰਸਾਈਆਂ ਗਈਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਣਾਉਣਾ ਚਾਹੀਦਾ ਹੈ। 4
ਪਿਛਲੀ ਖ਼ਬਰ ਕੈਮਿਸਟਸ ਐਸੋਸੀਏਸ਼ਨ ਵਲੋਂ ਨਵ-ਨਿਯੁਕਤ ਸਿਵਲ ਸਰਜਨ ਡਾ: ਭਾਰਤੀ ਧਵਨ ਦਾ ਸਵਾਗਤ ਅਗਲੀ ਖ਼ਬਰ ਕੇਂਦਰੀ ਜੇਲ੍ਹ ਫਤਾਹਪੁਰ ਵਿਖੇ ਤਲਾਸ਼ੀ ਮੁਹਿੰਮ ਦੌਰਾਨ 9 ਕੈਦੀ ਕੀਤੇ ਨਾਮਜ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।