05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਓਮ ਪ੍ਰਕਾਸ਼ ਸੋਨੀ ਨੇ ਸੰਤ ਸਮਾਗਮ ’ਚ ਸ਼ਿਰਕਤ ਕਰਕੇ ਗੁਰੂ ਰਵਿਦਾਸ ਮਹਾਰਾਜ ਦੇ ਉਪਦੇਸ਼ਾਂ ਨੂੰ ਯਾਦ ਕੀਤਾ

ਅੰਮ੍ਰਿਤਸਰ, 4 ਅਕਤੂਬਰ (ਹਰਮਿੰਦਰ ਸਿੰਘ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਦੂਜੇ ਸੰਤ ਸਮਾਗਮ ਵਿਚ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਹ ਸਮਾਗਮ ਸ੍ਰੀ ਗੁਰੂ ਰਵਿਦਾਸ ਸੇਵਾ ਸੁਸਾਇਟੀ, ਏਕਤਾ ਨਗਰ ਵਲੋਂ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ।

ਅਜੀਤ ਡੈਸਕ 05-10-2026
ਅੰਮ੍ਰਿਤਸਰ, 4 ਅਕਤੂਬਰ (ਹਰਮਿੰਦਰ ਸਿੰਘ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਦੂਜੇ ਸੰਤ ਸਮਾਗਮ ਵਿਚ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਹ ਸਮਾਗਮ ਸ੍ਰੀ ਗੁਰੂ ਰਵਿਦਾਸ ਸੇਵਾ ਸੁਸਾਇਟੀ, ਏਕਤਾ ਨਗਰ ਵਲੋਂ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਸਮੂਹ ਸੰਗਤ ਨੂੰ ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਉਤਸਵ ਦੀਆਂ ਦਿਲੋਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਤਿਗੁਰੂ ਰਵਿਦਾਸ ਮਹਾਰਾਜ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਲਈ ਉਨ੍ਹੀਆਂ ਹੀ ਪ੍ਰਸੰਗਿਕ ਹਨ ਅਤੇ ਸਾਨੂੰ ਉਨ੍ਹਾਂ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਆਪਸੀ ਪਿਆਰ, ਸਦਭਾਵਨਾ ਅਤੇ ਬਰਾਬਰੀ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਸ੍ਰੀ ਸੋਨੀ ਨੇ ਕਿਹਾ ਕਿ ਅਜਿਹੇ ਧਾਰਮਿਕ ਅਤੇ ਸੰਤ ਸਮਾਗਮ ਸਾਨੂੰ ਆਪਣੇ ਮਹਾਨ ਸੰਤਾਂ ਦੀਆਂ ਸਿੱਖਿਆਵਾਂ ਨਾਲ ਜੋੜਨ ਦੇ ਨਾਲ-ਨਾਲ ਸਮਾਜ ਵਿਚ ਭਾਈਚਾਰੇ ਅਤੇ ਏਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਰਾਜੀਵ ਛਾਬੜਾ, ਪ੍ਰਧਾਨ ਇੰਦਰ ਰਾਜ, ਸੁਭਾਸ਼ ਅਮਰੋਹੀ ਸਮੇਤ ਸ੍ਰੀ ਗੁਰੂ ਰਵਿਦਾਸ ਸੇਵਾ ਸੁਸਾਇਟੀ ਦੇ ਅਹੁਦੇਦਾਰ, ਮੈਂਬਰ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਇਸ ਦੌਰਾਨ ਸੁਸਾਇਟੀ ਦੇ ਅਹੁਦੇਦਾਰਾਂ ਵਲੋਂ ਓਮ ਪ੍ਰਕਾਸ਼ ਸੋਨੀ ਨੂੰ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਦੇ ਹਫਤਾਵਾਰੀ ਸਮਾਗਮ ਅਗਲੀ ਖ਼ਬਰ ਲਾਪ੍ਰਵਾਹੀ–ਟ੍ਰਾਂਸਫਾਰਮਰ ਸਟੋਰ ’ਚ ਜਮ੍ਹਾਂ ਕਰਾਉਣਾ ਭੁੱਲੇ ਅਧਿਕਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।