06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਨਗਰ ਨਿਗਮ ਵਲੋਂ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕੀਤੀ ਕਾਰਵਾਈ

ਅੰਮ੍ਰਿਤਸਰ, 5 ਅਕਤੂਬਰ (ਹਰਮਿੰਦਰ ਸਿੰਘ)- ਨਗਰ ਨਿਗਮ ਅੰਮ੍ਰਿਤਸਰ ਵਲੋਂ ਨਾਜਾਇਜ਼ ਕਬਜ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਖਾਲਸਾ ਕਾਲਜ ਦੇ ਸਾਹਮਣੇ ਸੜਕਾਂ ’ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਇਹ ਕਾਰਵਾਈ ਸਥਾਨਕ ਵਸਨੀਕਾਂ ਅਤੇ ਰਾਹਗੀਰਾਂ ਵਲੋਂ ਸੜਕਾਂ ਅਤੇ ਥਾਵਾਂ ’ਤੇ ਰੇਹੜੀ ਵਾਲਿਆਂ ਅਤੇ ਹੋਰ ਕਬਜ਼ਾਧਾਰੀਆਂ ਵਲੋਂ ਕੀਤੇ ਜਾ ਰਹੇ ਗੈਰ-ਅਧਿਕਾਰਤ ਕਬਜ਼ਿਆਂ ਸੰਬੰਧੀ ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਕੀਤੀ ਗਈ।

ਨਾਜਾਇਜ਼ ਕਬਜ਼ਿਆਂ ਦੇ ਖ਼ਿਲਾਫ਼ ਕਾਰਵਾਈ ਦੌਰਾਨ ਦੁਕਾਨਦਾਰਾਂ ਦਾ ਸੜਕ ਦੀ ਜਗ੍ਹਾ ’ਤੇ ਪਿਆ ਸਾਮਾਨ ਜ਼ਬਤ ਕਰਦੇ ਹੋਏ ਨਿਗਮ ਮੁਲਾਜ਼ਮ। ਅਜੀਤ ਤਸਵੀਰ 06-10-2026
ਅੰਮ੍ਰਿਤਸਰ, 5 ਅਕਤੂਬਰ (ਹਰਮਿੰਦਰ ਸਿੰਘ)- ਨਗਰ ਨਿਗਮ ਅੰਮ੍ਰਿਤਸਰ ਵਲੋਂ ਨਾਜਾਇਜ਼ ਕਬਜ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਖਾਲਸਾ ਕਾਲਜ ਦੇ ਸਾਹਮਣੇ ਸੜਕਾਂ ’ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਇਹ ਕਾਰਵਾਈ ਸਥਾਨਕ ਵਸਨੀਕਾਂ ਅਤੇ ਰਾਹਗੀਰਾਂ ਵਲੋਂ ਸੜਕਾਂ ਅਤੇ ਥਾਵਾਂ ’ਤੇ ਰੇਹੜੀ ਵਾਲਿਆਂ ਅਤੇ ਹੋਰ ਕਬਜ਼ਾਧਾਰੀਆਂ ਵਲੋਂ ਕੀਤੇ ਜਾ ਰਹੇ ਗੈਰ-ਅਧਿਕਾਰਤ ਕਬਜ਼ਿਆਂ ਸੰਬੰਧੀ ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਕੀਤੀ ਗਈ। ਮੁਹਿੰਮ ਦੌਰਾਨ ਨਗਰ ਨਿਗਮ ਦੇ ਅਧਿਕਾਰੀਆਂ ਵਲੋਂ ਸੜਕਾਂ ਅਤੇ ਜਨਤਕ ਆਵਾਜਾਈ ਵਿਚ ਰੁਕਾਵਟ ਬਣ ਰਹੇ ਕਬਜ਼ੇ ਹਟਾਏ ਗਏ ਅਤੇ ਜਨਤਕ ਥਾਵਾਂ ’ਤੇ ਰੱਖਿਆ ਗਿਆ ਸਾਮਾਨ ਅਤੇ ਹੋਰ ਸਮੱਗਰੀ ਜ਼ਬਤ ਕੀਤੀ ਗਈ। ਕਬਜ਼ਾਧਾਰੀਆਂ ਨੂੰ ਮੁੜ ਕਬਜ਼ਾ ਨਾ ਕਰਨ ਦੀ ਸਖ਼ਤ ਚੇਤਾਵਨੀ ਦਿੱਤੀ ਗਈ ਅਤੇ ਸਪੱਸ਼ਟ ਕੀਤਾ ਗਿਆ ਕਿ ਵਾਰ-ਵਾਰ ਉਲੰਘਣਾ ਕਰਨ ਦੀ ਸੂਰਤ ਵਿਚ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਕਮਿਸ਼ਨਰ ਡਾ: ਜੈ ਇੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੈਕਟਰੀ-ਕਮ-ਅਸਟੇਟ ਅਫ਼ਸਰ ਸੁਸ਼ਾਂਤ ਭਾਟੀਆ ਅਤੇ ਅਸਟੇਟ ਅਫ਼ਸਰ ਧਰਮਿੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਅਮਨ ਕੁਮਾਰ ਦੀ ਅਗਵਾਈ ਹੇਠ ਕੀਤੀ ਗਈ। ਜਿਸ ‘ਚ ਨਗਰ ਨਿਗਮ ਪੁਲਿਸ ਵੀ ਮੌਜੂਦ ਸੀ।
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦੀ 25 ਸਾਲਾਂ ਦੀ ਜਨਤਕ ਸੇਵਾ ਨੂੰ ਮਨਾਉਣ ਲਈ 21 ਮੰਡਲਾਂ ’ਚ ‘ਸੇਵਾ ਪ੍ਰੋਜੈਕਟ ਜੋਤੀ ਯਾਤਰਾ’ ਕੱਢੀ... ਅਗਲੀ ਖ਼ਬਰ ਪੰਜਾਬ ਇੰਮੀਗਰੇਸ਼ਨ ਨਵੰਬਰ ਇੰਟੇਕ ਵਿਚ ਵੀ ਯੂ ਕੇ ਸਟੱਡੀ ਵੀਜ਼ੇ ਪ੍ਰਾਪਤ ਕਰਨ ’ਚ 100 ਫੀਸਦੀ ਨਤੀਜੇ ਦੇਵੇਗੀ: ਮਨਪ੍ਰੀਤ ਸਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।