06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਦੇ ਪ੍ਰਿੰਸੀਪਲ ਅਤੇ ਅਧਿਆਪਕਾ ਦਾ ਸਨਮਾਨ

ਅੰਮ੍ਰਿਤਸਰ, 5 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਆਰਮੀ ਪਬਲਿਕ ਸਕੂਲ ਅੰਮ੍ਰਿਤਸਰ ਵਿਖੇ ‘ਸਹੋਦਿਆ ਸਕੂਲਜ਼ ਕੰਪਲੈਕਸ ਅੰਮ੍ਰਿਤਸਰ’ ਦੀ ਸਰਪ੍ਰਸਤੀ ਹੇਠ ਅਧਿਆਪਕ ਦਿਵਸ ਸਮਾਰੋਹ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਸਿੱਖਿਆ ਦੇ ਖੇਤਰ ’ਚ ਸ਼ਾਨਦਾਰ ਯੋਗਦਾਨ ਦੇਣ ਵਾਲੇ ਅਧਿਆਪਕਾਂ ਅਤੇ ਸਿੱਖਿਆ ਸ਼ਾਸਤਰੀਆਂ ਨੂੰ ਸਨਮਾਨਿਤ ਕਰਨਾ ਸੀ।

ਅਜੀਤ ਡੈਸਕ 06-10-2026
ਅੰਮ੍ਰਿਤਸਰ, 5 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਆਰਮੀ ਪਬਲਿਕ ਸਕੂਲ ਅੰਮ੍ਰਿਤਸਰ ਵਿਖੇ ‘ਸਹੋਦਿਆ ਸਕੂਲਜ਼ ਕੰਪਲੈਕਸ ਅੰਮ੍ਰਿਤਸਰ’ ਦੀ ਸਰਪ੍ਰਸਤੀ ਹੇਠ ਅਧਿਆਪਕ ਦਿਵਸ ਸਮਾਰੋਹ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਸਿੱਖਿਆ ਦੇ ਖੇਤਰ ’ਚ ਸ਼ਾਨਦਾਰ ਯੋਗਦਾਨ ਦੇਣ ਵਾਲੇ ਅਧਿਆਪਕਾਂ ਅਤੇ ਸਿੱਖਿਆ ਸ਼ਾਸਤਰੀਆਂ ਨੂੰ ਸਨਮਾਨਿਤ ਕਰਨਾ ਸੀ। ਇਸ ਗੌਰਵਮਈ ਸਮਾਰੋਹ ’ਚ ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਅੰਮ੍ਰਿਤਸਰ ਦੇ ਪ੍ਰਿੰਸੀਪਲ ਮੁਕੇਸ਼ ਗੁਪਤਾ ਅਤੇ ਸੀਨੀਅਰ ਅਧਿਆਪਕਾ ਸ਼ਸ਼ੀ ਬਾਲਾ ਨੂੰ ਸਿੱਖਿਆ ਦੇ ਖੇਤਰ ’ਚ ਉਨ੍ਹਾਂ ਦੇ ਸ਼ਲਾਘਾਯੋਗ ਯੋਗਦਾਨ ਅਤੇ ਸ਼ਾਨਦਾਰ ਸੇਵਾਵਾਂ ਲਈ ਬੈਸਟ ਟੀਚਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਸਮਾਰੋਹ ਦੌਰਾਨ ਮੁੱਖ ਮਹਿਮਾਨਾਂ ਅਤੇ ਪ੍ਰਬੰਧਕਾਂ ਵਲੋਂ ਉਨ੍ਹਾਂ ਨੂੰ ਸਨਮਾਨ ਪੱਤਰ ਅਤੇ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਪਰਿਵਾਰ ਅਤੇ ਸਹੋਦਿਆ ਕੰਪਲੈਕਸ ਦੇ ਮੈਂਬਰਾਂ ਨੇ ਦੋਹਾਂ ਨੂੰ ਇਸ ਪ੍ਰਾਪਤੀ ’ਤੇ ਦਿਲੋਂ ਵਧਾਈ ਦਿੱਤੀ । 05 ਏਐਸਆਰ48
ਪਿਛਲੀ ਖ਼ਬਰ ਅੰਮ੍ਰਿਤਸਰ ਤੋਂ ਪਹਿਲੀ ਵਾਰ ਰੇਲ ਰਾਹੀਂ ਪਰਸੀਮਨ ਫਲ ਦੀ ਢੋਆ-ਢੁਆਈ ਕੀਤੀ ਅਗਲੀ ਖ਼ਬਰ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ’ਚ ਸਭ ਤੋਂ ਵੱਡੀ ਭੂਮਿਕਾ ਨਿਭਾ ਸਕਦੀਆਂ–ਅਰੁਣ ਭੱਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।