06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸਪਰਿੰਗ ਫੀਲਡਜ਼ ਪਬਲਿਕ ਸਕੂਲ ਦਾ ਕਿੱਕ ਬਾਕਸਿੰਗ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 5 ਅਕਤੂਬਰ (ਵਰਪਾਲ)-ਸਪਰਿੰਗ ਫੀਲਡਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿਖੇ ਕਿੱਕ ਬਾਕਸਿੰਗ ਮੁਕਾਬਲਿਆਂ ’ਚ ਭਾਗ ਲਿਆ। ਇਸ ਮੁਕਾਬਲੇ ’ਚ ਅੰਡਰ-14 ਲੜਕੀਆਂ ਦੀ ਸ਼੍ਰੇਣੀ ’ਚੋਂ ਪਵਿੱਤਰਾ ਕੁਮਾਰੀ ਅਤੇ ਹਰ ਆਸਮੀਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦੇ ਤਗਮੇ ਹਾਸਿਲ ਕੀਤੇ, ਜਦਕਿ ਅੰਡਰ-17 ਲੜਕੀਆਂ ਦੀ ਸ਼੍ਰੇਣੀ ’ਚੋਂ ਸੰਧਿਆ ਨੇ ਸੋਨੇ ਦਾ ਤਗਮਾ ਅਤੇ ਸਹਿਜਪ੍ਰੀਤ ਕੌਰ ਨੇ ਚਾਂਦੀ ਦਾ ਤਗਮਾ ਹਾਸਿਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।

ਅਜੀਤ ਡੈਸਕ 06-10-2026
ਅੰਮ੍ਰਿਤਸਰ, 5 ਅਕਤੂਬਰ (ਵਰਪਾਲ)-ਸਪਰਿੰਗ ਫੀਲਡਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿਖੇ ਕਿੱਕ ਬਾਕਸਿੰਗ ਮੁਕਾਬਲਿਆਂ ’ਚ ਭਾਗ ਲਿਆ। ਇਸ ਮੁਕਾਬਲੇ ’ਚ ਅੰਡਰ-14 ਲੜਕੀਆਂ ਦੀ ਸ਼੍ਰੇਣੀ ’ਚੋਂ ਪਵਿੱਤਰਾ ਕੁਮਾਰੀ ਅਤੇ ਹਰ ਆਸਮੀਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦੇ ਤਗਮੇ ਹਾਸਿਲ ਕੀਤੇ, ਜਦਕਿ ਅੰਡਰ-17 ਲੜਕੀਆਂ ਦੀ ਸ਼੍ਰੇਣੀ ’ਚੋਂ ਸੰਧਿਆ ਨੇ ਸੋਨੇ ਦਾ ਤਗਮਾ ਅਤੇ ਸਹਿਜਪ੍ਰੀਤ ਕੌਰ ਨੇ ਚਾਂਦੀ ਦਾ ਤਗਮਾ ਹਾਸਿਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਪ੍ਰਿੰ: ਤੇਜਿੰਦਰ ਮਲਹੋਤਰਾ ਅਤੇ ਮੈਨੇਜਿੰਗ ਡਾਇਰੈਕਟਰ ਡਾ. ਅਰਵਿੰਦਰ ਸਿੰਘ ਚਮਕ ਨੇ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਕੋਚ ਮਨਵਿੰਦਰ ਸਿੰਘ ਅਤੇ ਕੋਚ ਸਿਮਰਨ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਵਾਈਸ ਪ੍ਰਿੰਸੀਪਲ ਰੁਪਿੰਦਰਜੀਤ ਕੌਰ ਅਤੇ ਸਮੂਹ ਸਟਾਫ ਮੈਂਬਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਭਾਈ ਗੁਰਦਾਸ ਜੀ ਨਗਰ (ਨਿਊ ਅੰਮ੍ਰਿਤਸਰ) ਵਿਖੇ ਸਾਬਕਾ ਸੰਸਦ ਡਿੰਪਾ ਨੇ ਸੁਣੀਆਂ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਅਗਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਨੇ ਕੀਤੀ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।