06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵੀਨਿਊ ਵਿਖੇ ਕਰਵਾਈ ਤਿੰਨ ਦਿਨਾ ਸੀ . ਆਈ . ਐੱਸ . ਸੀ . ਈ . ਨੈਸ਼ਨਲ ਤਾਇਕਵਾਂਡੋ ਦਾ ਸਮਾਪਤੀ ਸਮਾਰੋਹ

ਅੰਮ੍ਰਿਤਸਰ, 5 ਅਕਤੂਬਰ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵੀਨਿਊ ਵਿਖੇ ਕਰਵਾਈ ਤਿੰਨ ਦਿਨਾ ਸੀ. ਆਈ.

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵੀਨਿਊ ਵਿਖੇ ਕਰਵਾਈ ਤਿੰਨ ਦਿਨਾ ਸੀ.ਆਈ.ਐਸ.ਸੀ.ਈ ਨੈਸ਼ਨਲ ਤਾਇਕਵਾਂਡੋ ‘2026 ਦੇ ਸਮਾਪਤੀ ਸਮਾਰੋਹ ਦੌਰਾਨ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਪ੍ਰਬੰਧਕ। ਤਸਵੀਰ : ਹਰਜੀਤ ਸਿੰਘ 06-10-2026
ਅੰਮ੍ਰਿਤਸਰ, 5 ਅਕਤੂਬਰ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵੀਨਿਊ ਵਿਖੇ ਕਰਵਾਈ ਤਿੰਨ ਦਿਨਾ ਸੀ.ਆਈ.ਐਸ.ਸੀ.ਈ ਨੈਸ਼ਨਲ ਤਾਇਕਵਾਂਡੋ 2026 ਦਾ ਸਮਾਪਤੀ ਸਮਾਰੋਹ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿਚ ਦੇਸ਼ ਦੇ 14 ਵੱਖ-ਵੱਖ ਖੇਤਰਾਂ’ ਆਂਧਰਾ-ਪ੍ਰਦੇਸ਼, ਬਿਹਾਰ, ਝਾਰਖੰਡ, ਕਰਨਾਟਕ, ਮੱਧ- ਪ੍ਰਦੇਸ਼, ਮਹਾਰਾਸ਼ਟਰ, ਕੇਰਲ, ਤਾਮਿਲਨਾਡੂ, ਉਡੀਸ਼ਾ, ਉਤਰਾਖੰਡ ਆਦਿ ਤੋਂ ਆਏ ਤਾਈਕਵਾਂਡੋ ਖਿਡਾਰੀਆਂ ਨੇ ਉਤਸ਼ਾਹ, ਅਨੁਸ਼ਾਸਨ, ਦ੍ਰਿੜਤਾ ਅਤੇ ਸ਼ਾਨਦਾਰ ਖੇਡ ਭਾਵਨਾ ਦਾ ਪ੍ਰਦਰਸ਼ਨ ਕੀਤਾ। ਸਮਾਪਤੀ ਸਮਾਰੋਹ ਦੌਰਾਨ ਸਕੂਲ ਦੇ ਮੈਂਬਰ ਇੰਚਾਰਜ ਰਣਦੀਪ ਸਿੰਘ ਮੁੱਖ ਮਹਿਮਾਨ ਅਤੇ ਮੈਂਬਰ ਇੰਚਾਰਜ ਰਮਿੰਦਰ ਕੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਦੌਰਾਨ ਵਿਦਿਆਰਥੀਆਂ ਵਲੋਂ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਰਣਦੀਪ ਸਿੰਘ ਨੇ ਕਿਹਾ ਕਿ ਤਾਈਕਵਾਂਡੋ ਵਰਗੀ ਖੇਡ ਨੌਜਵਾਨਾਂ ਵਿਚ ਅਨੁਸ਼ਾਸਨ ਅਤੇ ਆਤਮ ਵਿਸ਼ਵਾਸ ਪੈਦਾ ਕਰਦੀ ਹੈ। ਉਹਨਾਂ ਕਿਹਾ ਕਿ ਵੱਖ-ਵੱਖ ਖੇਤਰਾਂ ਤੋਂ ਆਏ ਖਿਡਾਰੀਆਂ ਦਾ ਇਕ ਮੰਚ ’ਤੇ ਇਕੱਠੇ ਹੋਣਾ ਆਪਸੀ ਸਾਂਝ ਤੇ ਖੇਡ ਭਾਵਨਾ ਨੂੰ ਹੋਰ ਮਜ਼ਬੂਤ ਕਰਦਾ ਹੈ। ਇਸ ਮੌਕੇ ਇਨਾਮ ਵੰਡ ਸ ਮਾਰੋਹ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਮੈਡਲ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਕੂਲ ਦੀਆਂ ਦੋ ਵਿਦਿਆਰਥਣਾਂ ਦਮਨਜੋਤ ਕੌਰ ਅਤੇ ਮਨਮੀਤ ਕੌਰ ਦੀ (ਅੰਡਰ 17) ਐਸ.ਜੀ.ਐਫ . ਆਈ ਲਈ ਚੋਣ ਹੋਈ। ਪ੍ਰਿੰਸੀਪਲ ਨਿਰਮਲ ਕੌਰ ਵਲੋਂ ਪੁੱਜੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਗਿਆ। ਇਹ ਟੂਰਨਾਮੈਂਟ ਖਿਡਾਰੀਆਂ ਲਈ ਮਿੱਠੀਆਂ ਯਾਦਾਂ ਅਤੇ ਭਵਿੱਖ ਲਈ ਹੋਰ ਉੱਚੇ ਟੀਚੇ ਹਾਸਿਲ ਕਰਨ ਲਈ ਨਵਾਂ ਜ਼ੋਸ਼ ਪੈਦਾ ਕਰਦਿਆਂ ਸਮਾਪਤ ਹੋਇਆ। 05 ਏਐਸਆਰ113
ਪਿਛਲੀ ਖ਼ਬਰ ਏਸ਼ਿਆਈ ਖੇਡਾਂ ਦੀ ਸੋਨ ਤਗਮਾ ਜੇਤੂ ਭਾਰਤੀ ਹਾਕੀ ਟੀਮ ਦੇ ਸਵਾਗਤ ਲਈ ਸਰਕਾਰ ਦਾ ਕੋਈ ਨੁਮਾਇੰਦਾ ਨਾ ਪੁੱਜਣ ’ਤੇ ਸੰਸਦ ਮੈਂਬ... ਅਗਲੀ ਖ਼ਬਰ ਫਿਰੋਜ਼ਪੁਰ ਡਿਵੀਜ਼ਨ ਨੇ ਟਿਕਟ ਚੈਕਿੰਗ ਮੁਹਿੰਮ ਦੌਰਾਨ 22855 ਯਾਤਰੀ ਤੋਂ ਵਸੂਲਿਆ 2 ਕਰੋੜ ਤੋਂ ਵੱਧ ਦਾ ਜੁਰਮਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।