ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਅੰਮ੍ਰਿਤਸਰ ਦੀ ਮੀਟਿੰਗ , ਸੰਗਰੂਰ ਵਿਖੇ ਸੂਬਾ ਪੱਧਰੀ ਮਹਾਂ ਰੈਲੀ ’ਚ ਸ਼ਾਮਿਲ ਹੋਣ ਦਾ ਐਲਾਨ
ਅੰਮ੍ਰਿਤਸਰ, 5 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਰਜਿ ਜ਼ਿਲ੍ਹਾ ਅੰਮ੍ਰਿਤਸਰ ਦੀ ਮਹੀਨਾਵਾਰ ਇਕੱਤਰਤਾ ਸਥਾਨਕ ਰਾਮ ਬਾਗ਼ ਵਿਖੇ ਸੁਰਜੀਤ ਸਿੰਘ ਗੁਰਾਇਆ ਚੀਫ ਪੈਟਰਨ ਅਤੇ ਸੁਖਦੇਵ ਸਿੰਘ ਪੰਨੂੰ ਪ੍ਰਧਾਨ ਦੀ ਸਾਂਝੀ ਅਗਵਾਈ ਹੇਠ ਹੋਈ। ਇਸ ਇਕੱਤਰਤਾ ’ਚ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ’ਚੋਂ ਸੇਵਾਮੁਕਤ ਹੋਏ ਪੈਨਸ਼ਨਰਾਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ।
ਅਜੀਤ ਡੈਸਕ
06-10-2026