07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਹਲਕਾ ਪੱਛਮੀ ਵਿਚ ਅਕਾਲੀ ਦਲ ਵਾਰਸ ਪੰਜਾਬ ਦੀ ਹੋਈ ਅਹਿਮ ਬੈਠਕ

ਛੇਹਰਟਾ, 6 ਅਕਤੂਬਰ (ਪੱਤਰ ਪ੍ਰੇਰਕ)-ਅਕਾਲੀ ਦਲ ਵਾਰਸ ਪੰਜਾਬ ਵਲੋਂ ਵਿਧਾਨ ਸਭਾ ਹਲਕਾ ਪੱਛਮੀ ਵਿਚ ਪਾਰਟੀ ਦੀ ਜਥੇਬੰਦਕ ਮਜਬੂਤੀ ਅਤੇ ਲੋਕ ਸੰਪਰਕ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਵਾਰਡ ਨੰਬਰ 79 ਅਧੀਨ ਆਉਂਦੇ ਇਲਾਕਾ ਹੇਤ ਰਾਮ ਕਲੋਨੀ ਵਿਖੇ ਹਲਕੇ ਦੇ ਮੁੱਖ ਸੇਵਾਦਾਰ ਗੁਰਦੇਵ ਸਿੰਘ ਜੱਜੀ ਦੀ ਅਗਵਾਈ ਹੇਠ ਇਕ ਵਿਸ਼ਾਲ ਮੀਟਿੰਗ ਹੋਈ। ਇਸ ਮੌਕੇ ਸੂਬਾ ਮੀਡੀਆ ਇੰਚਾਰਜ ਭਾਈ ਸ਼ਮਸ਼ੇਰ ਸਿੰਘ ਪੱਧਰੀ, ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਭਾਈ ਅਮਨਦੀਪ ਸਿੰਘ ਡੱਡੂਆਣਾ ਤੇ ਇਸਤਰੀ ਵਿੰਗ ਦੇ ਮੀਤ ਪ੍ਰਧਾਨ ਬੀਬੀ ਸਤਿੰਦਰ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਤੇ ਮੀਟਿੰਗ ਦੌਰਾਨ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ, ਵਾਰਡ ਪੱਧਰ ’ਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੇ ਹੱਕਾਂ ਤੇ ਪੰਜਾਬ ਦੇ ਮੁੱਦਿਆਂ ਲਈ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 07-10-2026
ਛੇਹਰਟਾ, 6 ਅਕਤੂਬਰ (ਪੱਤਰ ਪ੍ਰੇਰਕ)-ਅਕਾਲੀ ਦਲ ਵਾਰਸ ਪੰਜਾਬ ਵਲੋਂ ਵਿਧਾਨ ਸਭਾ ਹਲਕਾ ਪੱਛਮੀ ਵਿਚ ਪਾਰਟੀ ਦੀ ਜਥੇਬੰਦਕ ਮਜਬੂਤੀ ਅਤੇ ਲੋਕ ਸੰਪਰਕ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਵਾਰਡ ਨੰਬਰ 79 ਅਧੀਨ ਆਉਂਦੇ ਇਲਾਕਾ ਹੇਤ ਰਾਮ ਕਲੋਨੀ ਵਿਖੇ ਹਲਕੇ ਦੇ ਮੁੱਖ ਸੇਵਾਦਾਰ ਗੁਰਦੇਵ ਸਿੰਘ ਜੱਜੀ ਦੀ ਅਗਵਾਈ ਹੇਠ ਇਕ ਵਿਸ਼ਾਲ ਮੀਟਿੰਗ ਹੋਈ। ਇਸ ਮੌਕੇ ਸੂਬਾ ਮੀਡੀਆ ਇੰਚਾਰਜ ਭਾਈ ਸ਼ਮਸ਼ੇਰ ਸਿੰਘ ਪੱਧਰੀ, ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਭਾਈ ਅਮਨਦੀਪ ਸਿੰਘ ਡੱਡੂਆਣਾ ਤੇ ਇਸਤਰੀ ਵਿੰਗ ਦੇ ਮੀਤ ਪ੍ਰਧਾਨ ਬੀਬੀ ਸਤਿੰਦਰ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਤੇ ਮੀਟਿੰਗ ਦੌਰਾਨ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ, ਵਾਰਡ ਪੱਧਰ ’ਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੇ ਹੱਕਾਂ ਤੇ ਪੰਜਾਬ ਦੇ ਮੁੱਦਿਆਂ ਲਈ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਹਲਕੇ ਦੇ ਮੁੱਖ ਸੇਵਾਦਾਰ ਗੁਰਦੇਵ ਸਿੰਘ ਜੱਜੀ ਨੇ ਕਿਹਾ ਕਿ ਮੀਟਿੰਗਾਂ ਵਿੱਚ ਵੱਡੇ ਪੱਧਰ ’ਤੇ ਸਥਾਨਕ ਇਲਾਕਾ ਨਿਵਾਸੀਆਂ ਦਾ ਆਉਣਾ ਸਿਰਫ਼ ਸਿਆਸੀ ਲੋਕਾਂ ਦੀ ਸ਼ਮੂਲੀਅਤ ਨਹੀਂ, ਸਗੋਂ ਪੰਥਕ ਸੋਚ, ਪੰਜਾਬ ਅਤੇ ਪੰਜਾਬੀਅਤ ਲਈ ਇਕੱਠੀ ਹੋ ਰਹੀ ਨਵੀਂ ਤਾਕਤ ਦਾ ਪ੍ਰਤੀਕ ਹੈ ਤੇ 2027 ਦੇ ਵਿੱਚ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਭਾਈ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ ਬਣਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਤੋਂ ਇਲਾਵਾ ਡਾ. ਬਰਿੰਦਰ ਸਿੰਘ, ਭਾਈ ਮਹਿੰਦਰਪਾਲ ਸਿੰਘ ਤੁੰਗ, ਭਾਈ ਜਸਬੀਰ ਸਿੰਘ ਵਡਾਲੀ, ਕਾਰਜਕਾਰੀ ਮੈਂਬਰ ਭਾਈ ਹਰਪ੍ਰੀਤ ਸਿੰਘ, ਯੂਥ ਆਗੂ ਭਾਈ ਜਰਮਨਦੀਪ ਸਿੰਘ, ਅਸ਼ਵਨੀ ਬੋਨੀ, ਰਾਜਬੀਰ, ਮੱਟੂ, ਰੋਹਿਤ ਸਹੋਤਾ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ, ਵਰਕਰ ਤੇ ਇਲਾਕਾ ਨਿਵਾਸੀ ਹਾਜ਼ਰ ਰਹੇ।
ਪਿਛਲੀ ਖ਼ਬਰ ਪੀਰ ਬਾਬਾ ਜ਼ਿੰਦਾ ਸ਼ਹੀਦ ਸੁਸਾਇਟੀ ਵਲੋਂ ਅਜੇ ਠਾਕੁਰ ਨੂੰ ਮੈਰਾਥਨ ਲਈ ਸੱਦਾ ਪਦਮ ਸ੍ਰੀ ਠਾਕੁਰ ਨੇ ਕੀਤਾ ਮੈਰਾਥਨ ਦੌੜ ਦਾ... ਅਗਲੀ ਖ਼ਬਰ ਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵਲੋਂ ‘ਗੁਰਦੁਆਰਾ ਸੁਧਾਰ ਲਹਿਰ, ਭਾਗ -2’ ਤਹਿਤ ਅਕਾਲ ਤਖ਼ਤ ਸਾਹਿਬ ਸਨਮੁੱਖ ਅਰਦਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।