07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਭਾਕਿਯੂ ( ਏਕਤਾ - ਸਿੱਧੂਪੁਰ ) ਵਲੋਂ ਦਾਣਾ ਮੰਡੀ ਭਗਤਾਂ ਵਾਲਾ ਵਿਖੇ ਟਰੈਕਟਰ ਮਾਰਚ

ਅੰਮ੍ਰਿਤਸਰ, 5 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਭਾਰਤੀ ਕਿਸਾਨ ਯੂਨੀਅਨ (ਏਕਤਾ-ਸਿੱਧੂਪੁਰ) ਜ਼ਿਲ੍ਹਾ ਅੰਮ੍ਰਿਤਸਰ ਵਲੋਂ ਦਾਣਾ ਮੰਡੀ ਭਗਤਾਂ ਵਾਲਾ ਵਿਖੇ ਟਰੈਕਟਰ ਮਾਰਚ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਨੇ ਮਾਰਚ ਦੀ ਅਗਵਾਈ ਕਰਦਿਆਂ ਕਿਹਾ ਕਿ ਮੰਡੀ ’ਚ ਪਿਛਲੇ ਲਗਭਗ 20 ਸਾਲਾਂ ਤੋਂ ਪਰਮਲ ਝੋਨੇ ਦੀ ਸਰਕਾਰੀ ਖ਼ਰੀਦ ਨਿਯਮਤ ਤੌਰ ’ਤੇ ਨਹੀਂ ਹੋ ਰਹੀ।

ਮਾਰਕੀਟ ਕਮੇਟੀ ਦੇ ਸੈਕਟਰੀ ਜਸਪਾਲ ਸਿੰਘ ਢਿੱਲੋਂ ਨੂੰ ਮੰਗ ਪੱਤਰ ਦੇਣ ਮੌਕੇ ਭਾਕਿਯੂ (ਏਕਤਾ-ਸਿੱਧੂਪੁਰ) ਦੇ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਤੇ ਹੋਰ। ਤਸਵੀਰ : ਨਿਰਮਲ ਸਟੂਡੀਓ 07-10-2026
ਅੰਮ੍ਰਿਤਸਰ, 5 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਭਾਰਤੀ ਕਿਸਾਨ ਯੂਨੀਅਨ (ਏਕਤਾ-ਸਿੱਧੂਪੁਰ) ਜ਼ਿਲ੍ਹਾ ਅੰਮ੍ਰਿਤਸਰ ਵਲੋਂ ਦਾਣਾ ਮੰਡੀ ਭਗਤਾਂ ਵਾਲਾ ਵਿਖੇ ਟਰੈਕਟਰ ਮਾਰਚ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਨੇ ਮਾਰਚ ਦੀ ਅਗਵਾਈ ਕਰਦਿਆਂ ਕਿਹਾ ਕਿ ਮੰਡੀ ’ਚ ਪਿਛਲੇ ਲਗਭਗ 20 ਸਾਲਾਂ ਤੋਂ ਪਰਮਲ ਝੋਨੇ ਦੀ ਸਰਕਾਰੀ ਖ਼ਰੀਦ ਨਿਯਮਤ ਤੌਰ ’ਤੇ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਕਿਸਾਨ ਪੂਰੀ ਤਰ੍ਹਾਂ ਸੁੱਕਾ ਅਤੇ ਮਿਆਰ ਅਨੁਸਾਰ ਪਰਮਲ ਝੋਨਾ ਲੈ ਕੇ ਆ ਰਹੇ ਹਨ, ਪਰ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ ਖ਼ਰੀਦ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਇਸ ਪੂਰੀ ਲੁੱਟ-ਖਸੁੱਟ ਦੀ ਮੁੱਖ ਜੜ੍ਹ ਮੰਡੀ ਦਾ ਨੁਕਸਦਾਰ ਅਤੇ ਫੇਲ੍ਹ ਟਰਾਂਸਪੋਰਟ ਸਿਸਟਮ ਹੈ।ਮੰਡੀ ਦੇ ਅੰਦਰ ਟਰਾਂਸਪੋਰਟ ਦਾ ਸਹੀ ਪ੍ਰਬੰਧ ਨਾ ਹੋਣ ਕਾਰਨ ਸਰਕਾਰੀ ਖ਼ਰੀਦ ਨੂੰ ਬਹਾਨਾ ਬਣਾ ਕੇ ਰੋਕਿਆ ਜਾਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਮੰਡੀ ਦੇ ਅੰਦਰੂਨੀ ਟਰਾਂਸਪੋਰਟ ਸਿਸਟਮ ਨੂੰ ਤੁਰੰਤ ਦਰੁਸਤ ਕੀਤਾ ਜਾਵੇ ਅਤੇ ਟਰਾਂਸਪੋਰਟ ਦੇ ਨਾਂ ’ਤੇ ਕਿਸਾਨਾਂ ਦੇ ਸਿਰ ਪਾਇਆ ਜਾ ਰਿਹਾ ਵਾਧੂ ਖ਼ਰਚਾ ਤੇ ਲੁੱਟ-ਖਸੁੱਟ ਤੁਰੰਤ ਬੰਦ ਕੀਤੀ ਜਾਵੇ, ਮੰਡੀ ’ਚ ਆ ਰਹੇ ਸੁੱਕੇ ਪਰਮਲ ਝੋਨੇ ਦੀ ਸਰਕਾਰੀ ਏਜੰਸੀਆਂ ਵਲੋਂ ਨਿਯਮਾਂ ਅਨੁਸਾਰ ਤੁਰੰਤ ਅਤੇ ਸੁਚਾਰੂ ਖ਼ਰੀਦ ਸ਼ੁਰੂ ਕਰਵਾਈ ਜਾਵੇ , ਇੰਸਪੈਕਟਰਾਂ ਦੀ ਡਿਊਟੀ ਯਕੀਨੀ, ਮਾਰਕੀਟ ਕਮੇਟੀ ਅਤੇ ਖ਼ਰੀਦ ਏਜੰਸੀਆਂ ਦੇ ਸਮੂਹ ਇੰਸਪੈਕਟਰਾਂ ਨੂੰ ਮੰਡੀ ’ਚ ਖ਼ੁਦ ਹਾਜ਼ਰ ਰਹਿ ਕੇ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਦੇ ਪਾਬੰਦ, ਪ੍ਰਾਈਵੇਟ ਖ਼ਰੀਦਦਾਰਾਂ ਵਲੋਂ ਕਿਸਾਨਾਂ ਤੋਂ ਸਸਤੇ ਭਾਅ ਖ਼ਰੀਦ ਕੇ ਸਰਕਾਰੀ ਖ਼ਰੀਦ ’ਚ ਮਾਲ ਪਾਉਣ ਦੀ ਧਾਂਦਲੀ ’ਤੇ ਤੁਰੰਤ ਕਾਨੂੰਨੀ ਰੋਕ ਲਗਾਈ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਮਾਰਕੀਟ ਕਮੇਟੀ ਅਤੇ ਖ਼ਰੀਦ ਵਿਭਾਗ ਨੇ ਮੰਡੀ ਦਾ ਟਰਾਂਸਪੋਰਟ ਸਿਸਟਮ ਠੀਕ ਨਾ ਕੀਤਾ ਤਾਂ ਭਾਰਤੀ ਕਿਸਾਨ ਯੂਨੀਅਨ (ਏਕਤਾ-ਸਿੱਧੂਪੁਰ) ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ, ਜਿਸ ਦੀ ਜ਼ਿੰਮੇਵਾਰੀ ਸਰਕਾਰ ਤੇ ਪ੍ਰਸ਼ਾਸਨ ਦੀ ਹੋਵੇਗੀ। ਇਸ ਦੌਰਾਨ ਮਾਰਕੀਟ ਕਮੇਟੀ ਅੰਮ੍ਰਿਤਸਰ ਦੇ ਸੈਕਟਰੀ ਜਸਪਾਲ ਸਿੰਘ ਢਿੱਲੋਂ ਨੂੰ ਮੰਗ ਪੱਤਰ ਦਿੱਤਾ ਗਿਆ।
ਪਿਛਲੀ ਖ਼ਬਰ ਪੁਲਿਸ ਪ੍ਰਸ਼ਾਸਨ ਵਲੋਂ ਵਪਾਰੀਆਂ ਅਤੇ ਕਾਰੋਬਾਰੀਆਂ ਦੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ - ਮਰਵਾਹਾ ਅਗਲੀ ਖ਼ਬਰ ‘ ਚਿਨਮਯ ਅੰਮ੍ਰਿਤ ਯਾਤਰਾ’ ਦਾ ਭਵਨਜ਼ ਸਕੂਲ ਵਿਖੇ ਪਹੁੰਚਣ ’ਤੇ ਸ਼ਾਨਦਾਰ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।