ਭਾਜਪਾਈਆਂ ਨੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ
ਅੰਮ੍ਰਿਤਸਰ, 7 ਅਕਤੂਬਰ (ਹਰਮਿੰਦਰ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਵਲੋਂ ਭਾਰਤੀ ਜਨਤਾ ਪਾਰਟੀ ’ਤੇ ਲਗਾਏ ਗਏ ਦੋਸ਼ਾਂ ਨੂੰ ਲੈ ਕੇ ਰਾਜਨੀਤਿਕ ਗਰਮ ਗਰਮ ਹੋ ਗਈ ਹੈ। ਇਸ ਸੰਬੰਧ ਵਿਚ ਭਾਜਪਾ ਦੀ ਅੰਮ੍ਰਿਤਸਰ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਵਲੋਂ ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਦੇ ਸਰਕਾਰ ਦੇ ਖਿਲਾਫ਼ ਮੁਜ਼ਾਹਰਾ ਕੀਤਾ ਅਤੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ।
ਪੰਜਾਬ ਸਰਕਾਰ ਆਪਣੀਆਂ ਅਸਫਲਤਾਵਾਂ ਤੋਂ ਲੋਕਾਂ ਦਾ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ: ਸਲਿਲ ਕਪੂਰ
08-10-2026