09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪੁਲਿਸ ਵਲੋਂ ਗ੍ਰਿਫਤਾਰ ਕੀਤੇ ਸੀਨੀ: ਆਗੂ ਬੱਸੀ ਦੇ ਘਰ ਪਰਿਵਾਰ ਨੂੰ ਹੌਸਲਾ ਦੇਣ ਲਈ ਪੁੱਜੇ ਕਾਂਗਰਸ ਪ੍ਰਧਾਨ ਪਰਗਟ ਸਿੰਘ

ਅੰਮ੍ਰਿਤਸਰ, 8 ਅਕਤੂਬਰ (ਰੇਸ਼ਮ ਸਿੰਘ)-ਧੋਖਾਧੜੀ ਦੇ ਮਾਮਲੇ ’ਚ ਗ੍ਰਿਫਤਾਰ ਕੀਤੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਦੇ ਗ੍ਰਹਿ ਹੋਲੀ ਸਿਟੀ ਵਿਖੇ ਅੱਜ ਸੂਬਾ ਕਾਂਗਰਸ ਪ੍ਰਧਾਨ ਪਰਗਟ ਸਿੰਘ ਪੁੱਜੇ ਜਿਨ੍ਹਾਂ ਨੇ ਪਰਿਵਾਰ ਨੂੰ ਹੌਂਸਲਾ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਉਨ੍ਹਾਂ ਦੇ ਨਾਲ ਹੈ। ਇਸ ਮੌਕੇ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਦਿਨੇਸ਼ ਬੱਸੀ ਖਿਲਾਫ਼ ਪੁਲਿਸ ਵਲੋਂ ਝੂਠਾ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਆਪ ਸਰਕਾਰ ਕਾਂਗਰਸੀਆਂ ਨੂੰ ਝੂਠੇ ਮਾਮਲਿਆਂ ’ਚ ਫਸਾ ਰਹੀ ਹੈ।

ਅਜੀਤ ਡੈਸਕ 09-10-2026
ਅੰਮ੍ਰਿਤਸਰ, 8 ਅਕਤੂਬਰ (ਰੇਸ਼ਮ ਸਿੰਘ)-ਧੋਖਾਧੜੀ ਦੇ ਮਾਮਲੇ ’ਚ ਗ੍ਰਿਫਤਾਰ ਕੀਤੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਦੇ ਗ੍ਰਹਿ ਹੋਲੀ ਸਿਟੀ ਵਿਖੇ ਅੱਜ ਸੂਬਾ ਕਾਂਗਰਸ ਪ੍ਰਧਾਨ ਪਰਗਟ ਸਿੰਘ ਪੁੱਜੇ ਜਿਨ੍ਹਾਂ ਨੇ ਪਰਿਵਾਰ ਨੂੰ ਹੌਂਸਲਾ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਉਨ੍ਹਾਂ ਦੇ ਨਾਲ ਹੈ। ਇਸ ਮੌਕੇ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਦਿਨੇਸ਼ ਬੱਸੀ ਖਿਲਾਫ਼ ਪੁਲਿਸ ਵਲੋਂ ਝੂਠਾ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਆਪ ਸਰਕਾਰ ਕਾਂਗਰਸੀਆਂ ਨੂੰ ਝੂਠੇ ਮਾਮਲਿਆਂ ’ਚ ਫਸਾ ਰਹੀ ਹੈ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਮੰਤਰੀ ਡਾ: ਰਾਜ ਕੁਮਾਰ, ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਅਨਿਲ ਜੋਸ਼ੀ, ਜੁਗਲ ਕਿਸ਼ੋਰ ਸ਼ਰਮਾ ਤੇ ਹੋਰ ਆਗੂ ਹਾਜ਼ਰ ਸਨ। ਦੂਜੇ ਪਾਸੇ ਪੁਲਿਸ ਵਲੋਂ ਅੱਜ ਸ੍ਰੀ ਬੱਸੀ ਨੂੰ 2 ਦਿਨ ਦਾ ਪੁਲਿਸ ਰਿਮਾਂਡ ਖਤਮ ਹੋਣ ਉਪਰਤ ਮੁੜ ਅਦਾਲਤ ’ਚ ਪੇਸ਼ ਕੀਤਾ ਗਿਆ ਤੇ ਇਕ ਦਿਨ ਦਾ ਹੋਰ ਪੁਲਿਸ ਰਿਮਾਂਡ ਲੈ ਲਿਆ ਗਿਆ ਹੈ। ਜ਼ਿਲ੍ਹਾ ਕਚਿਹਰੀਆਂ ਵਿਖੇ ਪੱਤਰਕਾਰਾਂ ਗੱਲਬਾਤ ਕਰਦਿਆਂ ਸ੍ਰੀ ਬੱਸੀ ਨੇ ਪੁਲਿਸ ਦੇ ਦਾਅਵੇ ਨੂੰ ਨਕਾਰਦਿਆਂ ਕਿਹਾ ਕਿ ਪੁਲਿਸ ਦਾ ਇਹ ਦਾਅਵਾ ਝੂਠਾ ਹੈ ਕਿ ਉਹ ਵਿਦੇਸ਼ ਭੱਜਣ ਦੀ ਫਿਰਾਕ ’ਚ ਸਨ ਜਦੋਂ ਕਿ ਉਨ੍ਹਾਂ ਦਾ ਪਾਸਪੋਰਟ ਪਹਿਲਾਂ ਹੀ ਅਦਾਲਤ ’ਚ ਸਮਰਪਣ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਝੂਠ ਸਾਰਿਆਂ ਦੇ ਸਾਹਮਣੇ ਆ ਜਾਵੇਗਾ।
ਪਿਛਲੀ ਖ਼ਬਰ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਤੇ ਇੰਚਾਰਜ ਸਚਿਨ ਪਾਇਲਟ ਦਾ ਰਾਜਾਸਾਂਸੀ ਹਵਾਈ ਅੱਡੇ ’ਤੇ ਕਾਂਗਰਸੀਆਂ ਵਲੋਂ ਭਰਵਾਂ ਸਵਾਗ... ਅਗਲੀ ਖ਼ਬਰ ਰਮਦਾਸ (ਅਜਨਾਲਾ) ਖੇਤਰ ਵਿਚ ਭਾਰੀ ਗੜੇਮਾਰੀ, ਫਸਲਾਂ ਦੇ ਭਾਰੀ ਨੁਕਸਾਨ ਦਾ ਖਦਸ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।