09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਤੇ ਇੰਚਾਰਜ ਸਚਿਨ ਪਾਇਲਟ ਦਾ ਰਾਜਾਸਾਂਸੀ ਹਵਾਈ ਅੱਡੇ ’ਤੇ ਕਾਂਗਰਸੀਆਂ ਵਲੋਂ ਭਰਵਾਂ ਸਵਾਗਤ

ਅਜਨਾਲਾ/ਰਾਜਾਸਾਂਸੀ, 8 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁੱਕਤ ਪ੍ਰਧਾਨ ਪਰਗਟ ਸਿੰਘ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਦਿੱਲੀ ਤੋਂ ਵਿਸ਼ੇਸ਼ ਹਵਾਈ ਜਹਾਜ਼ ਰਾਹੀਂ ਸਵੇਰੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚੇ, ਜਿੱਥੇ ਕਾਂਗਰਸੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਹਵਾਈ ਅੱਡੇ ਤੋਂ ਬਾਹਰ ਆਉਂਦਿਆਂ ਹੀ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਦੋਵਾਂ ਆਗੂਆਂ ਨੂੰ ਗੁਲਦਸਤੇ ਭੇਟ ਕਰਕੇ ਜੀ ਆਇਆ ਆਖਦਿਆਂ ਜੀ ਆਇਆਂ ਆਖਿਆ ਗਿਆ।

ਅਜੀਤ ਡੈਸਕ 09-10-2026
ਅਜਨਾਲਾ/ਰਾਜਾਸਾਂਸੀ, 8 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁੱਕਤ ਪ੍ਰਧਾਨ ਪਰਗਟ ਸਿੰਘ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਦਿੱਲੀ ਤੋਂ ਵਿਸ਼ੇਸ਼ ਹਵਾਈ ਜਹਾਜ਼ ਰਾਹੀਂ ਸਵੇਰੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚੇ, ਜਿੱਥੇ ਕਾਂਗਰਸੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਹਵਾਈ ਅੱਡੇ ਤੋਂ ਬਾਹਰ ਆਉਂਦਿਆਂ ਹੀ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਦੋਵਾਂ ਆਗੂਆਂ ਨੂੰ ਗੁਲਦਸਤੇ ਭੇਟ ਕਰਕੇ ਜੀ ਆਇਆ ਆਖਦਿਆਂ ਜੀ ਆਇਆਂ ਆਖਿਆ ਗਿਆ। ਇਸ ਮੌਕੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਵਿਧਾਇਕ ਰਾਣਾ ਗੁਰਜੀਤ ਸਿੰਘ, ਵਿਧਾਇਕ ਹਰਦੇਵ ਸਿੰਘ ਲਾਡੀ ਸੇਰੋਂਵਾਲੀਆ, ਸਾਬਕਾ ਮੰਤਰੀ ਡਾ. ਰਾਜ ਕੁਮਾਰ ਵੇਰਕਾ ਤੇ ਭਾਰਤ ਭੂਸ਼ਨ ਆਸ਼ੂ, ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਸੁਖਜਿੰਦਰ ਸਿੰਘ ਸੁੱਖ ਔਜਲਾ, ਗੁਰਿੰਦਰ ਸਿੰਘ ਢਿੱਲੋਂ, ਦਿਲਰਾਜ ਸਿੰਘ ਸਰਕਾਰੀਆ, ਕੰਵਰਪ੍ਰਤਾਪ ਸਿੰਘ ਅਜਨਾਲਾ ਅਤੇ ਸਮਿੱਤ ਸਿੰਘ ਸਮੇਤ ਸੈਂਕੜੇ ਕਾਂਗਰਸੀ ਆਗੂਆਂ ਤੇ ਵਰਕਰਾਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ। ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਅੱਜ ਸਵੇਰੇ ਅੰਮ੍ਰਿਤਸਰ ਪਹੁੰਚੇ ਤਾਂ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਉਨ੍ਹਾਂ ਦੇ ‘ਪਾਇਲਟ’ ਬਣੇ ਨਜ਼ਰ ਆਏ। ਅੰਮ੍ਰਿਤਸਰ ਹਵਾਈ ਅੱਡੇ ਤੋਂ ਸ੍ਰੀ ਦਰਬਾਰ ਸਾਹਿਬ ਲਈ ਰਵਾਨਗੀ ਸਮੇਂ ਸਚਿਨ ਪਾਇਲਟ ਖ਼ੁਦ ਗੱਡੀ ਚਲਾ ਰਹੇ ਸਨ ।
ਪਿਛਲੀ ਖ਼ਬਰ ਫਰਵਰੀ ਇਨਟੇਕ ਵਿਚ ਆਸਟ੍ਰੇਲੀਆ ਅਤੇ ਯੂ.ਕੇ ਦੇ ਵੱਡੇ ਪੱਧਰ ’ਤੇ ਲਗਵਾਏ ਜਾਣਗੇ ਵੀਜ਼ੇ - ਕੰਗ/ਚੱਠਾ ਅਗਲੀ ਖ਼ਬਰ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਸੀਨੀ: ਆਗੂ ਬੱਸੀ ਦੇ ਘਰ ਪਰਿਵਾਰ ਨੂੰ ਹੌਸਲਾ ਦੇਣ ਲਈ ਪੁੱਜੇ ਕਾਂਗਰਸ ਪ੍ਰਧਾਨ ਪਰਗਟ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।