09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ਼ਹੀਦ ਭਾਈ ਜਿੰਦਾ ਤੇ ਭਾਈ ਸੁੱਖਾ ਦੀ ਅੱਜ ਮਨਾਈ ਜਾਵੇਗੀ 34ਵੀਂ ਬਰਸੀ

ਅੰਮ੍ਰਿਤਸਰ, 8 ਅਕਤੂਬਰ (ਜਸਵੰਤ ਸਿੰਘ ਜੱਸ)-ਭਾਰਤ ਦੀ ਤਤਕਾਲੀ ਸਰਕਾਰ ਵਲੋਂ ਜੂਨ 1984 ’ਚ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੇ ਰੋਸ ਵਜੋਂ ਇਸ ਫ਼ੌਜੀ ਹਮਲੇ ਦੀ ਅਗਵਾਈ ਕਰਨ ਵਾਲੇ ਫ਼ੌਜੀ ਜਨਰਲ ਏ. ਐਸ.

ਅਜੀਤ ਡੈਸਕ 09-10-2026
ਅੰਮ੍ਰਿਤਸਰ, 8 ਅਕਤੂਬਰ (ਜਸਵੰਤ ਸਿੰਘ ਜੱਸ)-ਭਾਰਤ ਦੀ ਤਤਕਾਲੀ ਸਰਕਾਰ ਵਲੋਂ ਜੂਨ 1984 ’ਚ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੇ ਰੋਸ ਵਜੋਂ ਇਸ ਫ਼ੌਜੀ ਹਮਲੇ ਦੀ ਅਗਵਾਈ ਕਰਨ ਵਾਲੇ ਫ਼ੌਜੀ ਜਨਰਲ ਏ.ਐਸ. ਵੈਦਿਆ ਨੂੰ ਪੁਣੇ ਵਿਖੇ ਗੋਲੀਆਂ ਦਾ ਨਿਸ਼ਾਨਾ ਬਨਾਉਣ ਉਪ੍ਰੰਤ ਸੰਨ੍ਹ 1992 ਵਿਚ ਫਾਂਸੀ ਦਾ ਰੱਸਾ ਚੁੰਮ ਕੇ ਸ਼ਹਾਦਤਾਂ ਦੇਣ ਵਾਲੇ ਕੌਮੀ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੀ 34ਵੀਂ ਬਰਸੀ ਸ਼ਹੀਦਾਂ ਦੇ ਪਰਿਵਾਰਾਂ ਤੇ ਸਿੱਖ ਸੰਗਤਾਂ ਵਲੋਂ ਕੱਲ੍ਹ 9 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਮਨਾਈ ਜਾਵੇਗੀ। ਉਕਤ ਜਾਣਕਾਰੀ ਦਿੰਦਿਆਂ ਸਰਬੱਤ ਖਾਲਸਾ ਸੰਮੇਲਨ 2015 ਦੇ ਮੁੱਖ ਪ੍ਰਬੰਧਕਾਂ ’ਚ ਸ਼ਾਮਿਲ ਰਹੇ ਭਾਈ ਜਰਨੈਲ ਸਿੰਘ ਸਖੀਰਾ ਨੇ ਦੱਸਿਆ ਕਿ 9 ਅਕਤੂਬਰ ਨੂੰ ਸਵੇਰੇ 7 ਵਜੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪੈਣ ਉਪਰੰਤ ਰਾਗੀ ਜਥੇ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਜਾਵੇਗਾ ਤੇ ਅਰਦਾਸ ਉਪ੍ਰੰਤ ਕੌਮੀ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਤ ਕੀਤਾ ਜਾਵੇਗਾ। ਭਾਈ ਸਖੀਰਾ ਨੇ ਕਿਹਾ ਕਿ ਇਹ ਦੋਵੇਂ ਸਿੱਖ ਕੌਮ ਦੇ ਉਹ ਕੌਮੀ ਸ਼ਹੀਦ ਹਨ, ਜਿਨ੍ਹਾਂ ਨੇ ਅਦਾਲਤ ਵਲੋਂ ਸੁਣਾਈ ਫਾਂਸੀ ਦੀ ਸਜ਼ਾ ਨੂੰ ਖਿੜੇ ਮੱਥੇ ਕਬੂਲ ਕੀਤਾ ਤੇ ਫਾਂਸੀ ਤੋਂ ਪਹਿਲਾਂ ਗਲੇ ਮਿਲਦਿਆਂ ਇੱਕ ਦੂਸਰੇ ਦਾ ਮੂੰਹ ਵੀ ਮਿੱਠਾ ਕਰਵਾਇਆ ਸੀ।
ਪਿਛਲੀ ਖ਼ਬਰ ਫਿੱਕੀ ਫਲੋ ਵਲੋਂ ਪਾਰਟੀਸ਼ਨ ਮਿਊਜ਼ੀਅਮ ਵਿਖੇ ਕ੍ਰਿਸ਼ਨ ਖੰਨਾ ਦੀ ਕਲਾਕ੍ਰਿਤੀ ਦਾ ਉਦਘਾਟਨ ਅਗਲੀ ਖ਼ਬਰ ‘ਅਸੀਂ ਪਾਕਿ ਸਰਕਾਰ ਨਾਲ ਟੀ-20 ਨਹੀਂ, ਟੈਸਟ ਮੈਚ ਖੇਡ ਰਹੇ ਹਾਂ’ ਇਮਰਾਨ ਖ਼ਾਨ ਦੇ ਇਲਾਜ ’ਤੇ ਕੋਈ ਸਮਝੌਤਾ ਨਹੀਂ : ਪਾਰਟ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।