09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਚੋਣ ਕਮਿਸ਼ਨਰ ਦੀ ਬਰਖਾਸਤਗੀ ਦੀ ਮੰਗ ਨੂੰ ਲੈ ਕੇ ਰੋਸ ਮਾਰਚ

ਟਾਂਗਰਾ, 8 ਅਕਤੂਬਰ (ਹਰਜਿੰਦਰ ਸਿੰਘ ਕਲੇਰ)-ਸੰਯੁਕਤ ਕਿਸਾਨ ਮੋਰਚੇ ਅਤੇ ਖੱਬੀਆਂ ਪਾਰਟੀਆਂ ਦੇ ਦੇਸ਼ ਵਿਆਪੀ ਅੰਦੋਲਨ ਤਹਿਤ ਜਮਹੂਰੀ ਕਿਸਾਨ ਸਭਾ ਪੰਜਾਬ, ਦਿਹਾਤੀ ਮਜ਼ਦੂਰ ਸਭਾ, ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਅਤੇ ਸੀ. ਪੀ.

ਅਜੀਤ ਡੈਸਕ 09-10-2026
ਟਾਂਗਰਾ, 8 ਅਕਤੂਬਰ (ਹਰਜਿੰਦਰ ਸਿੰਘ ਕਲੇਰ)-ਸੰਯੁਕਤ ਕਿਸਾਨ ਮੋਰਚੇ ਅਤੇ ਖੱਬੀਆਂ ਪਾਰਟੀਆਂ ਦੇ ਦੇਸ਼ ਵਿਆਪੀ ਅੰਦੋਲਨ ਤਹਿਤ ਜਮਹੂਰੀ ਕਿਸਾਨ ਸਭਾ ਪੰਜਾਬ, ਦਿਹਾਤੀ ਮਜ਼ਦੂਰ ਸਭਾ, ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਅਤੇ ਸੀ.ਪੀ.ਆਈ. (ਐੱਮ.ਐੱਲ.) ਲਿਬਰੇਸ਼ਨ ਦੇ ਵਰਕਰਾਂ ਵਲੋਂ ਟਾਂਗਰਾ ਵਿਖੇ ਰੋਸ ਮਾਰਚ ਕੱਢਿਆ ਗਿਆ। ਇਸ ਦੌਰਾਨ ਕਸਬੇ ਦੇ ਬਾਜ਼ਾਰਾਂ ਵਿਚ ਮਾਰਚ ਕਰਨ ਉਪਰੰਤ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆ ਗਿਆ। ਰੋਸ ਮਾਰਚ ਦੀ ਅਗਵਾਈ ਸਵਿੰਦਰ ਸਿੰਘ ਖਹਿਰਾ ਅਤੇ ਨਿਰਮਲ ਸਿੰਘ ਛੱਜਲਵੱਡੀ ਨੇ ਕੀਤੀ। ਇਸ ਮੌਕੇ ਗੁਰਮੇਜ ਸਿੰਘ ਤਿੰਮੋਵਾਲ ਅਤੇ ਗੁਰਨਾਮ ਸਿੰਘ ਭਿੰਡਰ ਨੇ ਕਿਹਾ ਕਿ ਐੱਸ.ਆਈ.ਆਰ. ਰਾਹੀਂ ਵੋਟਰ ਸੂਚੀਆਂ ਵਿਚੋਂ ਵੋਟਾਂ ਕੱਟ ਕੇ ਲੋਕਤੰਤਰ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ।
ਪਿਛਲੀ ਖ਼ਬਰ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਪਰਗਟ ਸਿੰਘ ਨੂੰ ਕਾਂਗਰਸ ਦਾ ਪ੍ਰਧਾਨ ਬਣਨ ‘ਤੇ ਦਿੱਤੀ ਵਧਾਈ ਅਗਲੀ ਖ਼ਬਰ ਅੱਖਰ ਸਾਹਿਤ ਅਕਾਦਮੀ ਤੇ ਡਾ: ਕੁਲਵੰਤ ਟਰੱਸਟ ਦਾ ਸਾਲਾਨਾ ਸਮਾਰੋਹ 11 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।