ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਪੁਲਿਸ ਨੇ ਧਮਕੀ ਭਰੀ ਮੇਲ ਮਿਲਣ ਉਪਰੰਤ ਚਲਾਈ ਤਲਾਸ਼ੀ ਮੁਹਿੰਮ
ਅੰਮ੍ਰਿਤਸਰ, 12 ਅਕਤੂਬਰ (ਰੇਸ਼ਮ ਸਿੰਘ)- ਪੰਜਾਬ ’ਚ ਸਕੂਲਾਂ ਤੇ ਹੋਰ ਸਰਕਾਰੀ ਅਦਾਰਿਆਂ ਨੂੰ ਮਿਲ ਰਹੀਆਂ ਧਮਕੀਆਂ ਤੋਂ ਬਾਅਦ ਹੁਣ ਸਰਕਾਰੀ ਦਫਤਰਾਂ ਨੂੰ ਵੀ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ ਜਿਸ ਤਹਿਤ ਅੱਜ ਇਥੇ ਪੁਲਿਸ ਕਮਿਸ਼ਨਰ ਦਫਤਰ ਨੂੰ ਹੀ ਬੰਬ ਨਾਲ ਉਡਾਉਣ ਦੀ ਧਮਕੀ ਮਿਲ ਹੈ। ਇਸ ਧਮਕੀ ਭਰੀ ਈਮੇਲ ਮਿਲਣ ਉਪਰੰਤ ਪੁਲਿਸ ਨੂੰ ਹੱਥਾਂ ਪੈਰਾਂ ਦੀ ਪੈ ਗਈ ਜਿਸ ਵਲੋਂ ਤੁਰੰਤ ਪੁਲਿਸ ਕਮਿਸ਼ਨਰ ਦਫਤਰ ਤੇ ਨੇੜਲੇ ਹੋਰ ਸਰਕਾਰੀ ਦਫਤਰਾਂ ’ਚ ਤਲਾਸ਼ੀ ਮੁਹਿੰਮ ਚਲਾਈ ਗਈ ਹਾਲਾ ਕਿ ਚੰਗੀ ਖ਼ਬਰ ਇਹ ਹੈ ਕਿ ਤਲਾਸ਼ੀ ਦੌਰਾਨ ਕੁਝ ਵੀ ਨਹੀਂ ਮਿਲਿਆ।
ਅੰਮ੍ਰਿਤਸਰ, 12 ਅਕਤੂਬਰ (ਰੇਸ਼ਮ ਸਿੰਘ)- ਪੰਜਾਬ ’ਚ ਸਕੂਲਾਂ ਤੇ ਹੋਰ ਸਰਕਾਰੀ ਅਦਾਰਿਆਂ ਨੂੰ ਮਿਲ ਰਹੀਆਂ ਧਮਕੀਆਂ ਤੋਂ ਬਾਅਦ ਹੁਣ ਸਰਕਾਰੀ ਦਫਤਰਾਂ ਨੂੰ ਵੀ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ ਜਿਸ ਤਹਿਤ ਅੱਜ ਇਥੇ ਪੁਲਿਸ ਕਮਿਸ਼ਨਰ ਦਫਤਰ ਨੂੰ ਹੀ ਬੰਬ ਨਾਲ ਉਡਾਉਣ ਦੀ ਧਮਕੀ ਮਿਲ ਹੈ। ਇਸ ਧਮਕੀ ਭਰੀ ਈਮੇਲ ਮਿਲਣ ਉਪਰੰਤ ਪੁਲਿਸ ਨੂੰ ਹੱਥਾਂ ਪੈਰਾਂ ਦੀ ਪੈ ਗਈ ਜਿਸ ਵਲੋਂ ਤੁਰੰਤ ਪੁਲਿਸ ਕਮਿਸ਼ਨਰ ਦਫਤਰ ਤੇ ਨੇੜਲੇ ਹੋਰ ਸਰਕਾਰੀ ਦਫਤਰਾਂ ’ਚ ਤਲਾਸ਼ੀ ਮੁਹਿੰਮ ਚਲਾਈ ਗਈ ਹਾਲਾ ਕਿ ਚੰਗੀ ਖ਼ਬਰ ਇਹ ਹੈ ਕਿ ਤਲਾਸ਼ੀ ਦੌਰਾਨ ਕੁਝ ਵੀ ਨਹੀਂ ਮਿਲਿਆ। ਮਿਲੇ ਵੇਰਵਿਆਂ ਅਨੁਸਾਰ ਇਹ ਧਮਕੀ ਈਮੇਲ ਜ਼ਰੀਏ ਮਿਲੀ ਜਿਸ ਉਪੰਰਤ ਪ੍ਰਬੰਧਕੀ ਸਮੂਹ ਦੇ ਨਾਲ ਹੀ ਸਥਿਤ ਪੁਲਿਸ ਕਮਿਸ਼ਨਰ ਦਫਤਰ, ਐੱਸ.ਐੱਸ.ਪੀ. ਦਫਤਰ ਤੇ ਡੀ.ਸੀ. ਦਫਤਰ ਆਦਿ ਸਰਕਾਰੀ ਅਦਾਰਿਆਂ ’ਚ ਤਲਾਸ਼ੀ ਮੁਹਿੰਮ ਚਲਾਈ ਗਈ। ਪੁਲਿਸ ਵਲੋਂ ਬੰਬ ਨਿਰੋਧਕ ਦਸਤੇ, ਐਂਟੀ ਸੇਬੋਟਾਜ਼ ਨਾਲ ਚੈਕਿੰਗ ਕੀਤੀ ਗਈ। ਡੀ.ਸੀ.ਪੀ. ਅਪਰੇਸ਼ਨ ਜੁਗਰਾਜ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਧਮਕੀ ਸੰਬੰਧੀ ਇਨਪੁੱਟ ਮਿਲੀ ਸੀ ਜਿਸ ਉਪਰੰਤ ਸੀ.ਪੀ. ਦਫਤਰ ਤੇ ਹੋਰ ਸਰਕਾਰੀ ਪੁਲਿਸ ਤੇ ਸਿਵਲ ਅਦਾਰਿਆਂ ਦੀ ਜਾਂਚ ਕੀਤੀ ਗਈ। ਸੁਰੱਖਿਆ ਪੂਰੀ ਸਖ਼ਤ ਹੈ ਅਤੇ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ । ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਸੂਬੇ ਤੇ ਸ਼ਹਿਰ ਦੀ ਸੁਰੱਖਿਆ ਸੰਬੰਧੀ ਅਜਿਹੀਆਂ ਹਰਕਤਾਂ ਕਰਦੇ ਹਨ ਪਰ ਫਿਰ ਵੀ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਾਰੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕੀਤੇ ਜਾ ਰਹੇ ਹਨ ਤੇ ਇਸ ਨੂੰ ਪੂਰੀ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਜਿਸ ਤਹਿਤ ਜਿਥੇ ਹੁਣ ਸੁਰੱਖਿਆ ਪ੍ਰਬੰਧ ਚੌਕਸ ਕੀਤੇ ਗਏ ਹਨ ਉਥੇ ਆਉਣ ਵਾਲੇ ਸਮੇਂ ’ਚ ਪੁਲਿਸ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਸੁਰੱਖਿਆ ਹੋਰ ਵਧਾ ਰਹੀ ਹੈ ਅਤੇ ਅੱਜ ਕੀਤੇ ਗਏ ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ਨੂੰ ਕੁਝ ਵੀ ਨਹੀਂ ਮਿਲਿਆ ਹੈ।