13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਬੀਬੀ ਹਰਸਿਮਰਤ ਕੌਰ ਬਾਦਲ

ਅੰਮ੍ਰਿਤਸਰ, 12 ਅਕਤੂਬਰ (ਜਸਵੰਤ ਸਿੰਘ ਜੱਸ)-ਬਠਿੰਡਾ ਹਲਕੇ ਤੋਂ ਸੰਸਦ ਮੈਂਬਰ ਤੇ ਸੀਨੀਅਰ ਮਹਿਲਾ ਅਕਾਲੀ ਆਗੂ ਬੀਬੀ ਹਰਸਿਮਰਤ ਕੌਰ ਬਾਦਲ ਅੱਜ ਆਪਣੇ ਕੁਝ ਪਰਿਵਾਰਕ ਮੈਂਬਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨਜ਼ਦੀਕ ਪਰਿਵਾਰ ਅਤੇ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਵਿਚ ਵੀ ਸ਼ਮੂਲੀਅਤ ਕੀਤੀ।

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬੀਬੀ ਹਰਸਿਮਰਤ ਕੌਰ ਬਾਦਲ। ਤਸਵੀਰਾਂ : ਹਰਜੀਤ ਸਿੰਘ 13-10-2026
ਅੰਮ੍ਰਿਤਸਰ, 12 ਅਕਤੂਬਰ (ਜਸਵੰਤ ਸਿੰਘ ਜੱਸ)-ਬਠਿੰਡਾ ਹਲਕੇ ਤੋਂ ਸੰਸਦ ਮੈਂਬਰ ਤੇ ਸੀਨੀਅਰ ਮਹਿਲਾ ਅਕਾਲੀ ਆਗੂ ਬੀਬੀ ਹਰਸਿਮਰਤ ਕੌਰ ਬਾਦਲ ਅੱਜ ਆਪਣੇ ਕੁਝ ਪਰਿਵਾਰਕ ਮੈਂਬਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨਜ਼ਦੀਕ ਪਰਿਵਾਰ ਅਤੇ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਵਿਚ ਵੀ ਸ਼ਮੂਲੀਅਤ ਕੀਤੀ। ਬਾਅਦ ਵਿਚ ਘੰਟ ਘਰ ਪਲਾਜ਼ਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਬਾਦਲ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਸੂਬੇ ਵਿਚ ਗੈਂਗਸਟਰਵਾਦ ਤੇ ਨਸ਼ਿਆਂ ਨੂੰ ਖਤਮ ਕਰਨ ਅਤੇ ਕਾਨ ਅਮਨ ਕਾਨੂੰਨ ਬਹਾਲ ਰੱਖਣ ਵਿਚ ਅਸਫ਼ਲ ਸਿੱਧ ਹੋਈ ਹੈ। ਉਨ੍ਹਾਂ ਕਿਹਾ ਕਿ ਪਿਛਲੇ 6 ਮਹੀਨਿਆਂ ਦੌਰਾਨ ਪੁਲਿਸ ਅਧਿਕਾਰੀਆਂ ‘ਤੇ ਕਈ ਵਾਰ ਹਮਲੇ ਹੋਏ ਹਨ ਅਤੇ ਥਾਣਿਆਂ ’ਤੇ ਵੀ 30-35 ਵਾਰ ਹੈਂਡ ਗ੍ਰਨੇਡ ਨਾਲ ਹਮਲੇ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਹੀ ਸੁਰੱਖਿਅਤ ਨਹੀਂ ਹੈ ਤਾਂ ਆਮ ਜਨਤਾ ਕਿਵੇਂ ਸੁਰੱਖਿਅਤ ਮਹਿਸੂਸ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਸਿਰ ਕਰਜ਼ੇ ਦਾ ਭਾਰ ਬਹੁਤ ਵਧਾ ਦਿੱਤਾ ਗਿਆ ਹੈ, ਜਿਸ ਕਾਰਨ ਹੁਣ ਪੰਜਾਬ ’ਚ ਜਨਮ ਲੈਣ ਵਾਲਾ ਬੱਚਾ ਵੀ ਕਰਜ਼ੇ ਦੇ ਬੋਝ ਹੇਠ ਹੋਵੇਗਾ। ਨਸ਼ਅਿਾਂ ਦੀ ਦੁਰਵਰਤੋਂ ਅਤੇ ਗੈਂਗਸਟਰਾਂ ਨਾਲ ਸੰਬੰਧਿਤ ਗਤੀਵਿਧੀਆਂ ਨੂੰ ਰੋਕਣ ਵਿਚ ਅਸਫਲ ਰਹੀ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸੂਬੇ ਦੇ ਚੰਗੇਰੇ ਭਵਿੱਖ ਲਈ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਆਪ ਸਰਕਾਰ ਨੂੰ ਚਲਦਾ ਕਰਨ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਮੈਡ ਸੰਧੂ ਕਤਲ ਕਾਂਡ ’ਚ ਹੋਈ ਤਫਤੀਸ਼ ਬਾਰੇ ਅੱਜ ਕਰੇਗੀ ਪੁਲਿਸ ਅਹਿਮ ਖੁਲਾਸਾ ਅਗਲੀ ਖ਼ਬਰ ਪਵਿੱਤਰ ਨਗਰੀ ਸੰਬੰਧੀ ਸਰਕਾਰੀ ਹਦਾਇਤਾਂ ’ਤੇ ਅਮਲ ਨਗਰ ਨਿਗਮ ਵਲੋਂ ਮੀਟ ਦੀਆਂ ਦੁਕਾਨਾਂ ਖ਼ਿਲਾਫ਼ ਕਾਰਵਾਈ * ਕਾਰਖਾਨਾ ਬਾਜ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।