‘ਮਾਵਾਂ ਧੀਆਂ ਦੀ ਲਲਕਾਰ’ ਮੁਹਿੰਮ ਤਹਿਤ ਰਣੀਕੇ ਦੀ ਅਗਵਾਈ ਹੇਠ ਹਲਕਾ ਅਟਾਰੀ ’ਚ ਅਹਿਮ ਮੀਟਿੰਗ
ਛੇਹਰਟਾ, 12 ਅਕਤੂਬਰ (ਪੱਤਰ ਪ੍ਰੇਰਕ)-ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵਲੋਂ ਸਾਬਕਾ ਕੇਂਦਰੀ ਮੰਤਰੀ ਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਪੰਜਾਬ ਭਰ ਵਿਚ ‘ਮਾਵਾਂ ਧੀਆਂ ਦੀ ਲਲਕਾਰ-ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਦੀ ਤਿਆਰੀ ਅਤੇ ਰੂਪ-ਰੇਖਾ ਉਲੀਕਣ ਲਈ ਹਲਕਾ ਅਟਾਰੀ ਦੇ ਇੰਚਾਰਜ ਅਤੇ ਸਾਬਕਾ ਕੈਬਨਿਟ ਮੰਤਰੀ ਜਥੇ: ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ ਹੇਠ ਸਰਕਲ ਬਾਸਰਕੇ ਗਿੱਲਾਂ ਦੀ ਇਕ ਅਹਿਮ ਮੀਟਿੰਗ ਰੈਡੀਕਲ ਕਾਲਜ ਪਿੰਡ ਥਾਂਦੇ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ ਦੀ ਦੇਖ ਰੇਖ ਹੇਠ ਕੀਤੀ ਗਈ ਹੈ ਤੇ ਆਗੂਆਂ ਨੇ ਕਿਹਾ ਕਿ ਬੀਬਾ ਹਰਸਿਮਰਤ ਕੌਰ ਦੀ ਅਗਵਾਈ ਹੇਠ ਹਲਕਾ ਅਟਾਰੀ ਦੀ ਰੈਲੀ ਮਾਵਾਂ ਧੀਆਂ ਦੀ ਲਲਕਾਰ ਬੰਦ ਕਰਵਾਵਾਂਗੇ।
ਜਾਣਕਾਰੀ ਦਿੰਦੇ ਹੋਏ ਸਾਬਕਾ ਕੈਬਨਿਟ ਵਜ਼ੀਰ ਜਥੇ:ਗੁਲਜਾਰ ਸਿੰਘ ਰਣੀਕੇ ਨਾਲ ਹਨ ਸ਼੍ਰੋਮਣੀ ਕਮੇਟੀ ਮੈਂਬਰ ਮੰਗਵਿੰਦਰ ਸਿੰਘ ਖ਼ਾਪੜਖੇੜੀ,ਜਥੇ:ਪ੍ਰੇਮ ਸਿੰਘ ਸ਼ਾਹ, ਜਥੇ:ਹੀਰਾ ਸਿੰਘ ਆੜਤੀ,ਕੁਲਵੰਤ ਸਿੰਘ ਲਖਨਊ ਵਾਲੇ ਤੇ ਹੋਰ। ਤਸਵੀਰ ਅਜੀਤ
13-10-2026