14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਏ.ਐਸ.ਆਈ ਸੁਖਚੈਨ ਸਿੰਘ ’ਤੇ ਗੋਲੀਬਾਰੀ ਮਾਮਲੇ ’ਚ ਫਰਾਰ ਮੁਲਜ਼ਮ ਬਲਜੀਤ ਸਿੰਘ ਕਾਬੂ

ਅਜਨਾਲਾ, 13 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਜੀ. ਆਰ.

ਅਜੀਤ ਡੈਸਕ 14-10-2026
ਅਜਨਾਲਾ, 13 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਜੀ.ਆਰ.ਪੀ ਵਿਚ ਤਾਇਨਾਤ ਏ.ਐੱਸ.ਆਈ ਸੁਖਚੈਨ ਸਿੰਘ ’ਤੇ ਘਰ ਜਾਂਦੇ ਸਮੇਂ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਪੁਲਿਸ ਨੂੰ ਇਕ ਹੋਰ ਸਫਲਤਾ ਮਿਲੀ ਹੈ। ਇਸ ਮਾਮਲੇ ਵਿਚ ਫਰਾਰ ਚੱਲ ਰਹੇ ਮੁਲਜ਼ਮ ਬਲਜੀਤ ਸਿੰਘ ਵਾਸੀ ਪਿੰਡ ਗੁਲਗੜ ਨੂੰ ਅਜਨਾਲਾ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ਐੱਸ.ਐੱਚ.ਓ. ਸਬ-ਇੰਸਪੈਕਟਰ ਨਰਿੰਦਰ ਸਿੰਘ ਨੇ ਦੱਸਿਆ ਕਿ ਬੀਤੀ 4 ਅਕਤੂਬਰ ਦੀ ਰਾਤ ਨੂੰ ਏ.ਐਸ.ਆਈ ਸੁਖਚੈਨ ਸਿੰਘ ਨੂੰ ਉਸ ਦੇ ਪਿੰਡ ਨੇੜੇ ਗੋਲੀਆਂ ਮਾਰਨ ਦੇ ਮਾਮਲੇ ਵਿਚ ਪੁਲਿਸ ਵਲੋਂ ਪਹਿਲਾਂ ਹੀ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਲੋੜੀਂਦਾ ਮੁਲਜ਼ਮ ਬਲਜੀਤ ਸਿੰਘ ਵਾਸੀ ਪਿੰਡ ਗੁਲਗੜ ਫਰਾਰ ਚੱਲ ਰਿਹਾ ਸੀ। ਪੁਲਿਸ ਨੇ ਉਸ ਨੂੰ ਅੰਮ੍ਰਿਤਸਰ ਨੇੜੇ ਦਬੁਰਜੀ ਇਲਾਕੇ ਤੋਂ ਉਸ ਸਮੇਂ ਕਾਬੂ ਕੀਤਾ, ਜਦੋਂ ਉਹ ਬੱਸ ਰਾਹੀਂ ਅੰਮ੍ਰਿਤਸਰ ਤੋਂ ਬਾਹਰ ਜਾਣ ਦੀ ਕੋਸ਼ਿਸ਼ ਵਿਚ ਸੀ। ਐੱਸ.ਐੱਚ.ਓ. ਨਰਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ 3 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਿਸ ਵਲੋਂ ਮਾਮਲੇ ਸੰਬੰਧੀ ਉਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਇੱਥੇ ਦੱਸਣਯੋਗ ਹੈ ਕਿ ਏ.ਐੱਸ.ਆਈ ਸੁਖਚੈਨ ਸਿੰਘ ਨੂੰ ਗੋਲੀ ਮਾਰਨ ਸਮੇਂ ਬਲਜੀਤ ਸਿੰਘ ਮੋਟਰਸਾਈਕਲ ਤੇ ਦੋ ਬਦਮਾਸ਼ਾਂ ਦੇ ਵਿਚਾਲੇ ਬੈਠਾ ਸੀ ਅਤੇ ਉਸ ਦੇ ਪਿੱਛੇ ਬੈਠੇ ਬਦਮਾਸ਼ ਸਾਹਿਬ ਸਿੰਘ ਗੋਰੀ ਨੇ ਗੋਲੀ ਚਲਾਈ ਸੀ ਜੋ ਕਿ ਏ.ਐੱਸ.ਆਈ ਸੁਖਚੈਨ ਸਿੰਘ ਦੀ ਬਾਂਹ ਵਿੱਚੋਂ ਆਰ ਪਾਰ ਹੋ ਗਈ ਸੀ। 13 ਏਐਸਆਰ93 ਐਸ.ਐਚ.ਓ ਸਬ-ਇੰਸਪੈਕਟਰ ਨਰਿੰਦਰ ਸਿੰਘ ।
ਪਿਛਲੀ ਖ਼ਬਰ ਸ. ਸ. ਸ. ਸਕੂਲ ਜਗਦੇਵ ਕਲਾਂ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ ਅਗਲੀ ਖ਼ਬਰ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਪਬਲਿਕ ਸਕੂਲ ਦੇ 39 ਬੱਚੇ ਅੰਮ੍ਰਿਤਪਾਨ ਕਰਕੇ ਗੁਰੂ ਵਾਲੇ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।