14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਬੀਬੀ ਕੌਲਾਂ ਜੀ ਪਬਲਿਕ ਸਕੂਲ ਬ੍ਰਾਂਚ-2 ਤਰਨ ਤਾਰਨ ਰੋਡ ਦੀ ਟੀਮ ਸ਼੍ਰੋਮਣੀ ਕਮੇਟੀ ਵਲੋਂ ਕਰਵਾਏ ਅੰਤਰ ਸਕੂਲ ਸ਼ਬਦ ਕੀਰਤਨ ਮੁਕਾਬਲੇ ’ਚੋਂ ਅੱਵਲ

ਅੰਮ੍ਰਿਤਸਰ, 13 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਦਰਬਾਰ ਸਾਹਿਬ ਵਿਖੇ ਕਰਵਾਏ ਅੰਤਰ ਸਕੂਲ ਸ਼ਬਦ ਕੀਰਤਨ ਮੁਕਾਬਲੇ ਵਿਚੋਂ ਬੀਬੀ ਕੌਲਾਂ ਜੀ ਪਬਲਿਕ ਸਕੂਲ ਬ੍ਰਾਂਚ-2, ਨਜ਼ਦੀਕ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਤਰਨ ਤਾਰਨ ਰੋਡ ਦੇ ਵਿਦਿਆਰਥੀਆਂ ਦੇ ਜਥੇ ਨੇ ਪਹਿਲਾ ਸਥਾਨ ਹਾਸਿਲ ਕੀਤਾ। ਸਕੂਲ ਕਮੇਟੀ ਦੇ ਚੇਅਰਮੈਨ ਭਾਈ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਲਗਭਗ 35 ਸਕੂਲਾਂ ਦੀਆਂ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ।

ਸਨਿਚਰਵਾਰ, 1 ਅਗਸਤ, 2026 14-10-2026
ਅੰਮ੍ਰਿਤਸਰ, 13 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਦਰਬਾਰ ਸਾਹਿਬ ਵਿਖੇ ਕਰਵਾਏ ਅੰਤਰ ਸਕੂਲ ਸ਼ਬਦ ਕੀਰਤਨ ਮੁਕਾਬਲੇ ਵਿਚੋਂ ਬੀਬੀ ਕੌਲਾਂ ਜੀ ਪਬਲਿਕ ਸਕੂਲ ਬ੍ਰਾਂਚ-2, ਨਜ਼ਦੀਕ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਤਰਨ ਤਾਰਨ ਰੋਡ ਦੇ ਵਿਦਿਆਰਥੀਆਂ ਦੇ ਜਥੇ ਨੇ ਪਹਿਲਾ ਸਥਾਨ ਹਾਸਿਲ ਕੀਤਾ। ਸਕੂਲ ਕਮੇਟੀ ਦੇ ਚੇਅਰਮੈਨ ਭਾਈ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਲਗਭਗ 35 ਸਕੂਲਾਂ ਦੀਆਂ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ। ਜਦੋਂ ਕਿ ਸਕੂਲ ਦੇ 10ਵੀਂ ਕਲਾਸ ਦੇ ਵਿਦਿਆਰਥੀਆਂ ਮਹਿਕਪ੍ਰੀਤ ਕੌਰ, ਅਰਸ਼ਜੋਤ ਕੌਰ, ਪਵਨਨੂਰ ਕੌਰ, ਮਨਸੀਰਤ ਕੌਰ, ਜਸਕੀਰਤ ਸਿੰਘ ਅਤੇ ਯੁਵਰਾਜ ਸਿੰਘ ਦੀ ਸ਼ਬਦ ਕੀਰਤਨ ਟੀਮ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਕੀਰਤਨ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਮ ਹੋਰ ਰੌਸ਼ਨ ਕੀਤਾ। ਇਸ ਭਾਈ ਗੁਰਇਕਬਾਲ ਸਿੰਘ ਨੇ ਕਿਹਾ ਕਿ ਟਰੱਸਟ ਵਲੋਂ ਚਲਾਏ ਜਾ ਰਹੇ ਬੀਬੀ ਕੌਲਾਂ ਜੀ ਪਬਲਿਕ ਸਕੂਲਾਂ ਦਾ ਮੁੱਖ ਮਕਸਦ ਹੀ ਇਹੋ ਹੈ ਕਿ ਬੱਚਿਆਂ ਨੂੰ ਕਿਤਾਬੀ ਗਿਆਨ ਦੇ ਨਾਲ ਨਾਲ ਆਪਣੇ ਧਰਮ ਅਤੇ ਗੁਰਬਾਣੀ ਨਾਲ ਵੀ ਜੋੜਿਆਂ ਜਾਵੇ । ਇਸ ਦੌਰਾਲ ਮੁਕਾਬਲੇ ਵਿਚੋਂ ਜਿੱਤ ਕੇ ਸਕੂਲ ਪਰਤਣ ਵਾਲੀ ਟੀਮ ਦਾ ਪ੍ਰਿੰੰਸੀਪਲ ਬੀਬੀ ਇੰਦਰਪ੍ਰੀਤ ਕੌਰ, ਐੱਮ. ਡੀ. ਰਜਿੰਦਰ ਸਿੰਘ ਰਾਣਾ ਅਤੇ ਅਧਿਆਪਕਾਂ ਤੇ ਸਟਾਫ ਵਲੋਂ ਸਵਾਗਤ ਕੀਤਾ ਗਿਆ।
ਪਿਛਲੀ ਖ਼ਬਰ ਇੰਟੈਕ ਵਲੋਂ ਕੈਮਰੇ ਦੀ ਅੱਖ ਨਾਲ ਪੰਜਾਬ ਦੀ ਰੂਹ ਸਾਂਭਣ ਵਾਲੇ ਹਰਭਜਨ ਸਿੰਘ ਬਾਜਵਾ ਦਾ ‘ਸਿਮਰਤੀ ਗ੍ਰੰਥ’ ਉਪ ਕੁਲਪਤੀ ਡਾ:... ਅਗਲੀ ਖ਼ਬਰ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਦੇ ਬਾਵਜੂਦ ਦੁਬਾਰਾ ਜਾਰੀ ਨਹੀਂ ਹੋਈਆਂ ਲੈਪਸ ਗ੍ਰਾਂਟਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।