14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਨਸ਼ਿਆਂ ਤੇ ਹਥਿਆਰ ਤਸਕਰਾਂ ਖ਼ਿਲਾਫ਼ ਅੰਮ੍ਰਿਤਸਰ ਪੁਲਿਸ ਦੀ ਇਕ ਹੋਰ ਵੱਡੀ ਕਾਰਵਾਈ

ਅੰਮ੍ਰਿਤਸਰ, 13 ਅਕਤੂਬਰ (ਰੇਸ਼ਮ ਸਿੰਘ)-ਪੰਜਾਬ ਨੂੰ ਇਕ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਇਕ ਵੱਡੀ ਸਫਲਤਾ ਹਾਸਿਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 10 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਪੰਜ ਗਰੋਹਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ 6 ਪਿਸਤੌਲ, 4.

ਅਜੀਤ ਡੈਸਕ 14-10-2026
ਅੰਮ੍ਰਿਤਸਰ, 13 ਅਕਤੂਬਰ (ਰੇਸ਼ਮ ਸਿੰਘ)-ਪੰਜਾਬ ਨੂੰ ਇਕ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਇਕ ਵੱਡੀ ਸਫਲਤਾ ਹਾਸਿਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 10 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਪੰਜ ਗਰੋਹਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ 6 ਪਿਸਤੌਲ, 4. ਕਿਲੋ 409 ਗ੍ਰਾਮ ਹੈਰੋਇਨ, 500 ਗ੍ਰਾਮ ਅਫੀਮ, 12 ਲੱਖ 90 ਹਜ਼ਾਰ ਡਰੱਗ ਮਨੀ ਤੇ ਇਕ ਡਰੋਨ ਬਰਾਮਦ ਕੀਤਾ ਹੈ। ਇਹ ਖੁਲਾਸਾ ਅੱਜ ਇੱਥੇ ਪੁਲਿਸ ਲਾਈਨ ਸ਼ਹਿਰੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਕਰਦਿਆਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਾਜਬੀਰ ਸਿੰਘ (23), ਗਗਨਪ੍ਰੀਤ ਸਿੰਘ ਉਰਫ਼ ਗਗਨ (31) ਅਤੇ ਸੌਰਵ ਸਿੰਘ ਉਰਫ਼ ਬਹਾਦਰ (23) ਵਾਸੀਆਂ ਅੰਮ੍ਰਿਤਸਰ, ਵਿਸ਼ਾਲ ਸਿੰਘ ਉਰਫ਼ ਟਿਬਰੂ (22) ਅਤੇ ਰਸ਼ਪਾਲ ਸਿੰਘ ਉਰਫ਼ ਬੱਬਾ (44 ) ਵਾਸੀਆਂ ਪਿੰਡ ਨੂਰਪੁਰ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ, ਵੀਰਪਾਲ ਸਿੰਘ ਉਰਫ਼ ਬਿੱਲਾ (19) ਵਾਸੀ ਪਿੰਡ ਮਾੜੀ ਮੇਘਾ ਜਗਵਿੰਦਰ ਸਿੰਘ ਉਰਫ਼ ਕਾਲਾ (19) ਵਾਸੀ ਪਿੰਡ ਅਮੀ ਸ਼ਾਹ ਦੋਵੇਂ ਜ਼ਿਲ੍ਹਾ ਤਰਨਤਾਰਨ, ਸੁਖਚੈਨ ਸਿੰਘ ਉਰਫ਼ ਸੁੱਖ (20 ) ਵਾਸੀ ਪਿੰਡ ਖਿਆਲਾ, ਜਸਕਰਨ ਸਿੰਘ ਉਰਫ਼ ਜੱਸੀ (22) ਵਾਸੀ ਪਿੰਡ ਕੋਲੋਵਾਲ ਅਤੇ ਯੁਵਰਾਜ ਸਿੰਘ ਉਰਫ਼ ਜੱਗੂ (20) ਵਾਸੀ ਪਿੰਡ ਗੌਂਸਾਬਾਦ (ਅੰਮ੍ਰਿਤਸਰ ਦਿਹਾਤੀ) ਵਜੋਂ ਕੀਤੀ ਗਈ ਹੈ। ਇਨ੍ਹਾਂ ਪਾਸੋਂ ਬਰਾਮਦ ਕੀਤੇ ਗਏ 6 ਪਿਸਤੌਲਾਂ ਵਿਚ ਇਕ ਗਲਾਕ 9 ਐੱਮ.ਐੱਮ. ਅਤੇ ਪੰਜ 30 ਬੋਰ ਦੇ ਪਿਸਤੌਲ ਸ਼ਾਮਿਲ ਹਨ, ਜਿਨ੍ਹਾਂ ਦੇ ਨਾਲ 12 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦੀਆਂ ਦੋ ਕਾਰਾਂ ਵੀ ਜ਼ਬਤ ਕਰ ਲਈਆਂ ਹਨ ਜੋ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਵਰਤੀਆਂ ਜਾ ਰਹੀਆਂ ਸਨ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਵਿਚ ਸ਼ਾਮਿਲ ਹਨ । ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਪਿੱਛੇ ਅਤੇ ਅੱਗੇ ਜੁੜੀਆਂ ਕੜੀਆਂ ਦਾ ਪਤਾ ਲਗਾਉਣ ਅਤੇ ਨੈੱਟਵਰਕ ਵਿਚ ਸ਼ਾਮਿਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਇਸ ਮੌਕੇ ਡੀ.ਸੀ.ਪੀ. (ਡੀ.) ਪ੍ਰਭਜੋਤ ਸਿੰਘ ਵਿਰਕ, ਏ.ਡੀ.ਸੀ.ਪੀ. ਜਯੰਤ ਪੁਰੀ, ਏ. ਸੀ. ਪੀ. (ਡਿਟੈਕਟਿਵ) ਕਪਿਲ ਕੌਸ਼ਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਆਈ. ਐੱਮ. ਐੱਫ. ਵਲੋਂ ਪਾਕਿ ਦੀ ਸੁਸਤ ਆਰਥਿਕ ਵਿਕਾਸ ਦਰ ਅਤੇ ਵਧਦੀ ਮਹਿੰਗਾਈ ਬਾਰੇ ਚਿਤਾਵਨੀ ਅਗਲੀ ਖ਼ਬਰ ਮੈਡ ਸੰਧੂ ਦੇ ਕਤਲ ’ਚ ਰੇਕੀ ਕਰਨ ਵਾਲੇ 2 ਹੋਰ ਮੁਲਜ਼ਮ ਗੁਜਰਾਤ ਤੋਂ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।