ਦੀਵਾਲੀ ਤੇ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਮੌਕੇ ਰਾਤ ਕੇਵਲ 8 ਤੋਂ 10 ਵਜੇ ਤੱਕ ਚਲਾਏ ਜਾ ਸਕਣਗੇ ਪਟਾਕੇ
ਅੰਮ੍ਰਿਤਸਰ, 15 ਅਕਤੂਬਰ (ਰੇਸ਼ਮ ਸਿੰਘ)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੈਡਮ ਪੱਲਵੀ ਮਿਸ਼ਰਾ ਨੇ ਸੁਪਰੀਮ ਕੋਰਟ ਵਲੋਂ ਜਾਰੀ ਹੁਕਮਾਂ ਤਹਿਤ ਤਿਉਹਾਰਾਂ ਦੇ ਦਿਨਾਂ ਵਿਚ ਪਟਾਕੇ ਚਲਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਸ ਤਹਿਤ ਦੀਵਾਲੀ ਤੇ ਗੁਰਪੁਰਬ ਦੇ ਮੌਕੇ ਪਟਾਕਿਆਂ ਦੀ ਵਿਕਰੀ ਲਈ ਜ਼ਿਲ੍ਹੇ ਅੰਦਰ ਜਾਰੀ ਕੀਤੇ ਜਾਣ ਵਾਲੇ ਆਰਜ਼ੀ ਲਾਇਸੰਸ ਅਤੇ ਇਸ ਤੋਂ ਬਿਨ੍ਹਾਂ ਹਾਈ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ ਦੀਵਾਲੀ, ਭਗਵਾਨ ਵਾਲਮੀਕਿ ਪ੍ਰਗਟ ਦਿਵਸ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਵਾਲੇ ਦਿਨ ਪਟਾਕੇ ਚਲਾਉਣ ਲਈ ਸਮਾਂ ਵੀ ਨਿਰਧਾਰਤ ਕੀਤਾ ਗਿਆ ਹੈ।
ਵ
ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਪਲਵੀ ਮਿਸ਼ਰਾ
16-10-2026
ਅੰਮ੍ਰਿਤਸਰ, 15 ਅਕਤੂਬਰ (ਰੇਸ਼ਮ ਸਿੰਘ)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੈਡਮ ਪੱਲਵੀ ਮਿਸ਼ਰਾ ਨੇ ਸੁਪਰੀਮ ਕੋਰਟ ਵਲੋਂ ਜਾਰੀ ਹੁਕਮਾਂ ਤਹਿਤ ਤਿਉਹਾਰਾਂ ਦੇ ਦਿਨਾਂ ਵਿਚ ਪਟਾਕੇ ਚਲਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਸ ਤਹਿਤ ਦੀਵਾਲੀ ਤੇ ਗੁਰਪੁਰਬ ਦੇ ਮੌਕੇ ਪਟਾਕਿਆਂ ਦੀ ਵਿਕਰੀ ਲਈ ਜ਼ਿਲ੍ਹੇ ਅੰਦਰ ਜਾਰੀ ਕੀਤੇ ਜਾਣ ਵਾਲੇ ਆਰਜ਼ੀ ਲਾਇਸੰਸ ਅਤੇ ਇਸ ਤੋਂ ਬਿਨ੍ਹਾਂ ਹਾਈ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ ਦੀਵਾਲੀ, ਭਗਵਾਨ ਵਾਲਮੀਕਿ ਪ੍ਰਗਟ ਦਿਵਸ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਵਾਲੇ ਦਿਨ ਪਟਾਕੇ ਚਲਾਉਣ ਲਈ ਸਮਾਂ ਵੀ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਾਬੰਦੀ ਸ਼ੁਦਾ ਪਟਾਕਿਆਂ ਦੀ ਵਿਕਰੀ ਦੀ ਮਨਾਹੀ ਹੈ ਕੇਵਲ ਗਰੀਨ ਪਟਾਕੇ ਜੋ ਕਿ ਲੀਥੀਅਮ, ਮਰਕਰੀ, ਆਰਸੈਨਿਕ, ਸਿੱਕਾ, ਬੇਰੀਅਮ ਸਾਲਟ ਆਦਿ ਤੋਂ ਬਿਨਾਂ ਬਣੇ ਹੋਣਗੇ ਉਹ ਹੀ ਵੇਚੇ ਅਤੇ ਚਲਾਏ ਜਾ ਸਕਣਗੇ। ਉਨ੍ਹਾਂ ਦੱਸਿਆ ਕਿ ਦੀਵਾਲੀ ਅਤੇ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਵਾਲੇ ਦਿਨ ਪਟਾਕੇ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ, ਗੁਰਪੁਰਬ ਵਾਲੇ ਦਿਨ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤ ਨੂੰ 9 ਵਜੇ ਤੋਂ 10 ਵਜੇ ਤੱਕ ਪਟਾਕੇ ਚਲਾਏ ਜਾ ਸਕਦੇ ਹਨ। ਇਸੇ ਤਰ੍ਹਾਂ ਕ੍ਰਿਸਮਿਸ ਦੀ ਪੂਰਵ ਸੰਧਿਆ ’ਤੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਅਤੇ ਨਵੇਂ ਸਾਲ ਦੀ ਪੂਰਵ ਸੰਧਿਆ ’ਤੇ ਰਾਤ 11.55 ਤੋਂ ਅਗਲੀ ਸਵੇਰ 12 .30 ਵਜੇ ਤੱਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਇਸ ਸਮੇਂ ਤੋਂ ਪਹਿਲਾਂ ਅਤੇ ਬਾਅਦ ਵਿਚ ਕਿਸੇ ਵੀ ਤਰ੍ਹਾਂ ਦੇ ਪਟਾਕੇ ਚਲਾਉਣ ’ਤੇ ਪਾਬੰਦੀ ਹੋਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੋਈ ਵੈਬਸਾਈਟ, ਈ ਕਾਮਰਸ ਸਾਈਟ ਆਦਿ ਪਟਾਕੇ ਨਹੀਂ ਵੇਚ ਸਕਣਗੇ। ਇਸ ਤੋਂ ਇਲਾਵਾ ਵਿਆਹ ਸ਼ਾਦੀਆਂ ਦੇ ਸਮਾਗਮਾਂ ਸਮੇਂ ਪਟਾਕੇ ਆਦਿ ਚਲਾਉਣ ਲਈ ਮੈਰਿਜ ਪੈਲੇਸ ਮਾਲਕ ਵੱਲੋਂ ਇਸ ਸਬੰਧੀਂ ਲਾਇਸੈਂਸ ਲੈਣਾ ਲਾਜਮੀ ਹੋਵੇਗਾ ਤੇ ਸੁਰੱਖਿਆ ਨੇਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਇਸ ਤੋਂ ਬਿਨ੍ਹਾਂ ਸ਼ੋਭਾ ਯਾਤਰਾ, ਨਗਰ ਕੀਰਤਨ, ਪ੍ਰਭਾਤ ਫੇਰੀ ਅਤੇ ਹੋਰ ਸਮਾਗਮਾਂ ਮੌਕੇ ਪਟਾਕਿਆਂ ਨੂੰ ਚਲਾਉਣ ਲਈ ਵੀ ਲਾਇਸੈਂਸ ਲੈਣਾ ਲਾਜਮੀ ਹੈ। ਇਸ ਦੌਰਾਨ ਸੰਘਣੀ ਵੱਸੋਂ ਵਾਲੇ ਇਲਾਕਿਆਂ ਅਤੇ ਅੱਗ ਲੱਗਣ ਵਾਲੇ ਸੰਭਾਵਤ ਖੇਤਰਾਂ ’ਚ ਪਟਾਕੇ ਚਲਾਉਣ ਦੀ ਸੰਪੂਰਨ ਮਨਾਹੀ ਹੋਵੇਗੀ।