16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਭਾਜਪਾਈਆਂ ਨੇ ਪੰਜਾਬ ਸਰਕਾਰ ਖਿਲਾਫ਼ ਕੀਤਾ ਮੁਜ਼ਾਹਰਾ

ਅੰਮ੍ਰਿਤਸਰ, 15 ਅਕਤੂਬਰ (ਹਰਮਿੰਦਰ ਸਿੰਘ)-ਮਾਨਸਾ ’ਚ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲੇ ਨੌਜਵਾਨ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਪੰਜਾਬ ਭਾਜਪਾ ਦੇ ਸੱਦੇ ’ਤੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸਲਿਲ ਕਪੂਰ ਦੀ ਅਗਵਾਈ ਹੇਠ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ। ਇਸ ਦੌਰਾਨ ਪਾਰਟੀ ਨੇ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਦੀ ਅਗਵਾਈ ਹੇਠ ਭਾਜਪਾ ਦੇ ਵਫਦ ਨੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੇ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਆਪਣਾ ਮੰਗ ਪੱਤਰ ਭੇਜਿਆ।

ਅਜੀਤ ਡੈਸਕ 16-10-2026
ਅੰਮ੍ਰਿਤਸਰ, 15 ਅਕਤੂਬਰ (ਹਰਮਿੰਦਰ ਸਿੰਘ)-ਮਾਨਸਾ ’ਚ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲੇ ਨੌਜਵਾਨ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਪੰਜਾਬ ਭਾਜਪਾ ਦੇ ਸੱਦੇ ’ਤੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸਲਿਲ ਕਪੂਰ ਦੀ ਅਗਵਾਈ ਹੇਠ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ। ਇਸ ਦੌਰਾਨ ਪਾਰਟੀ ਨੇ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਦੀ ਅਗਵਾਈ ਹੇਠ ਭਾਜਪਾ ਦੇ ਵਫਦ ਨੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੇ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਆਪਣਾ ਮੰਗ ਪੱਤਰ ਭੇਜਿਆ। ਇਸ ਮੌਕੇ ਸਾਬਕਾ ਸਾਂਸਦ ਤੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਵਿਸ਼ੇਸ਼ ਰੂਪ ਵਿਚ ਹਾਜ਼ਰ ਹੋਏ। ਮੰਗ ਪੱਤਰ ਵਿਚ ਭਾਜਪਾ ਨੇ ਇਸ ਕਤਲ ਕਾਂਡ ਦੀ ਨਿਰਪੱਖ ਜਾਂਚ ਸੀ. ਬੀ. ਆਈ. ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਸਲਿਲ ਕਪੂਰ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਲੰਮੇਂ ਸਮੇਂ ਤੋਂ ਮਾਨਸਾ ਵਿਚ ਨਸ਼ਾ ਤਸਕਰੀ ਅਤੇ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਵਿਕਰੀ ਵਿਰੁੱਧ ਆਵਾਜ਼ ਉਠਾ ਰਹੇ ਸਨ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਦੇ ਚੁੰਗਲ ਵਿਚੋਂ ਬਚਾਉਣ ਲਈ ਲਗਾਤਾਰ ਮੁਹਿੰਮ ਚਲਾਈ। ਬੀਤੇ ਦਿਨੀ ਉਸ ਦੀ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਨ੍ਹਾਂ ਦੇ ਕਤਲ ਨੇ ਨਸ਼ਿਆਂ ਵਿਰੁੱਧ ਲੜਨ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਸਲਿਲ ਕਪੂਰ ਨੇ ਰਾਜਪਾਲ ਤੋਂ ਮੰਗ ਕੀਤੀ ਕਿ ਇਸ ਕਤਲ ਕਾਂਡ ਦੀ ਜਾਂਚ ਤੁਰੰਤ ਸੀ. ਬੀ. ਆਈ. ਨੂੰ ਸੌਂਪੀ ਜਾਵੇ। ਇਸ ਮੌਕੇ ਹਰਜਿੰਦਰ ਸਿੰਘ ਠੇਕੇਦਾਰ, ਸੁਖਮਿੰਦਰ ਸਿੰਘ ਪਿੰਟੂ, ਡਾ: ਰਾਮ ਚਾਵਲਾ, ਕੁਮਾਰ ਅਮਿਤ, ਜ਼ਿਲ੍ਹਾ ਜਨਰਲ ਸਕੱਤਰ ਮੋਹਿਤ ਮਹਾਜਨ, ਗੌਤਮ ਅਰੋੜਾ, ਸਰਬਜੀਤ ਸਿੰਘ, ਗੁਰਪ੍ਰਤਾਪ ਸਿੰਘ ਟਿੱਕਾ, ਅਜੇਬੀਰਪਾਲ ਸਿੰਘ ਰੰਧਾਵਾ, ਜਸਵਿੰਦਰ ਸਿੰਘ ਢਿੱਲੋਂ, ਮੀਤ ਪ੍ਰਧਾਨ ਸੰਜੇ ਸ਼ਰਮਾ, ਸੁਧੀਰ ਸ੍ਰੀਧਰ, ਮੀਨੂੰ ਸਹਿਗਲ, ਮਨਰਾਜ ਛੀਨਾ, ਹਰਪ੍ਰੀਤ ਸਿੰਘ ਗਰੋਵਰ, ਅਰਜੁਨ ਮਲਿਕ, ਅਲਕਾ ਸ਼ਰਮਾ, ਅਰੁਣ ਭੱਲਾ, ਰੋਮੀ ਚੋਪੜਾ, ਸਕੱਤਰ ਕੰਵਲਜੀਤ ਸਿੰਘ ਸੰਨੀ, ਮੁਨੀਸ਼ ਸੇਠ, ਕਰਨ ਕਪਿਲਾ, ਰਮੇਸ਼ ਸ਼ਰਮਾ, ਡਾ: ਜਤਿੰਦਰ, ਮਨਜਿੰਦਰ ਸਿੰਘ, ਵਿਕਰਮ ਬੱਗਾ, ਮੋਨੂੰ ਮਹਾਜਨ, ਅੰਕੁਸ਼ ਮਹਿਰਾ, ਰਾਜੀਵ ਭੱਲਾ, ਸਤਪਾਲ ਡੋਗਰਾ, ਰਾਘਵ ਖੰਨਾ, ਰਾਜੀਵ ਅਰੋੜਾ, ਵਿਜੇ ਭਨੋਟ, ਯੁਵਾ ਮੋਰਚਾ ਪ੍ਰਧਾਨ ਕਰਨ ਬੇਰੀ, ਮਹਿਲਾ ਮੋਰਚਾ ਪ੍ਰਧਾਨ ਏਕਤਾ ਵੋਹਰਾ, ਅਨੁਸੂਚਿਤ ਜਾਤੀ ਮੋਰਚਾ ਦੇ ਪ੍ਰਧਾਨ ਓਮ ਪ੍ਰਕਾਸ਼ ਅਨਾਰੀਆ, ਕਿਸਾਨ ਮੋਰਚਾ ਦੇ ਪ੍ਰਧਾਨ ਸ਼ਿਵਾ ਬੋਧਰਾਜ, ਸਮੂਹ ਮੰਡਲ ਪ੍ਰਧਾਨ ਅਤੇ ਸੈਂਕੜੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਦੀ ਹੱਤਿਆ ਨਿੰਦਣਯੋਗ, ਪਰ 2027 ਦੀਆਂ ਚੋਣਾਂ ਦੇ ਲਈ ਬੰਦ ਦੀ ਰਾਜਨੀਤੀ ਨਾ ਕੀਤੀ ਜਾਵੇ- ਪ੍ਰੋ: ਚਾਵਲਾ ਅਗਲੀ ਖ਼ਬਰ ਅਣ-ਅਧਿਕਾਰਤ ਹੋਰਡਿੰਗਾਂ, ਪੋਸਟਰਾਂ ਤੇ ਬੈਨਰਾਂ ਨੇ ਵਿਗਾੜੀ ਸ਼ਹਿਰ ਦੀ ਦਿੱਖ ਨਿਗਮ ਦਾ ਇਸ਼ਤਿਹਾਰ ਵਿਭਾਗ ਯਤਨਾਂ ਦੇ ਬਾਵਜੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।