16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਮੀਤ ਪ੍ਰਧਾਨ ਬਣਨ ’ਤੇ ਅਰੁਣ ਭੱਲਾ ਨੂੰ ਡਾ. ਰਾਜੂ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ, 15 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਅਰੁਣ ਭੱਲਾ ਨੂੰ ਭਾਜਪਾ ਜ਼ਿਲ੍ਹਾ ਅੰਮ੍ਰਿਤਸਰ (ਸ਼ਹਿਰੀ) ਦਾ ਮੀਤ ਪ੍ਰਧਾਨ ਬਣਾਏ ਜਾਣ ’ਤੇ ਡਾ. ਜਗਮੋਹਨ ਸਿੰਘ ਰਾਜੂ ਨੇ ਸਨਮਾਨਿਤ ਕੀਤਾ।

ਅਜੀਤ ਡੈਸਕ 16-10-2026
ਅੰਮ੍ਰਿਤਸਰ, 15 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਅਰੁਣ ਭੱਲਾ ਨੂੰ ਭਾਜਪਾ ਜ਼ਿਲ੍ਹਾ ਅੰਮ੍ਰਿਤਸਰ (ਸ਼ਹਿਰੀ) ਦਾ ਮੀਤ ਪ੍ਰਧਾਨ ਬਣਾਏ ਜਾਣ ’ਤੇ ਡਾ. ਜਗਮੋਹਨ ਸਿੰਘ ਰਾਜੂ ਨੇ ਸਨਮਾਨਿਤ ਕੀਤਾ। ਇਸ ਮੌਕੇ ਡਾ. ਰਾਜੂ ਨੇ ਕਿਹਾ ਕਿ ਅਰੁਣ ਭੱਲਾ ਨੇ ਭਾਜਪਾ ਨੂੰ ਸ਼ਹਿਰੀ ਤੇ ਪੇਂਡੂ ਖੇਤਰ ’ਚ ਮਜ਼ਬੂਤ ਕਰਨ ਲਈ ਬਹੁਤ ਕੰਮ ਕੀਤਾ ਹੈ। ਉਨ੍ਹਾਂ ਨੇ ਕਈ ਵਿਅਕਤੀਆਂ ਨੂੰ ਭਾਜਪਾ ਵਿਚ ਸ਼ਾਮਿਲ ਕਰਵਾਇਆ। ਇਸ ਲਈ ਪਾਰਟੀ ਨੇ ਉਨ੍ਹਾਂ ਨੂੰ ਅਹੁਦੇ ਨਾਲ ਨਿਵਾਜ਼ਿਆ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਅਰੁਣ ਭੱਲਾ ਪਾਰਟੀ ਨੂੰ ਮਜ਼ਬੂਤ ਕਰਨ ਲਈ ਇਸੇ ਲਗਨ ਨਾਲ ਕੰਮ ਕਰਦੇ ਰਹਿਣਗੇ। ਅਰੁਣ ਭੱਲਾ ਨੇ ਸੂਬਾ ਹਾਈਕਮਾਨ ਦਾ ਧੰਨਵਾਦ ਕਰਦੇ ਹੋਏ ਡਾ. ਰਾਜੂ ਨੂੰ ਭਰੋਸਾ ਦਿਵਾਇਆ ਕਿ ਉਹ ਪਾਰਟੀ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਇਕ ਕਰ ਦੇਣਗੇ ਤੇ ਭਵਿੱਖ ’ਚ ਵੱਡੀ ਪੱਧਰ ’ਤੇ ਲੋਕਾਂ ਨੂੰ ਭਾਜਪਾ ਨਾਲ ਜੋੜਨਗੇ। ਇਸ ਮੌਕੇ ਗੌਰਵ ਭੰਡਾਰੀ, ਅਦਰਸ਼, ਦੀਪਕ ਜੌੜਾ, ਬਲਵੰਤ ਬੱਲ, ਸਵਰਣ ਲਾਲ ਆਦਿ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਅਰੁਣ ਭੱਲਾ ਇਸ ਤੋਂ ਪਹਿਲਾਂ ਭਾਜਪਾ ਸਪੋਰਟਸ ਸੈੱਲ ਪੰਜਾਬ ਦੇ ਕੋ-ਕਨਵੀਨਰ, ਖੇਲ ਭਾਰਤੀ ਦੇ ਸਹਿ ਪ੍ਰਾਂਤ ਮੰਤਰੀ ਤੇ ਸਹਿਕਾਰ ਭਾਰਤੀ ਦੇ ਚਾਰ ਜ਼ਿਲ੍ਹਿਆਂ ਦੇ ਦਿਹਾਤੀ ਇੰਚਾਰਜ਼ ਰਹੇ ਹਨ। ਸਪੋਰਟਸ ਸੈੱਲ ’ਚ ਰਹਿੰਦਿਆਂ ਉਨ੍ਹਾਂ ਖਿਡਾਰੀਆਂ ਦੇ ਅਧਿਕਾਰਾਂ ਲਈ ਆਵਾਜ਼ ਬੁਲੰਦ ਕੀਤੀ। 15 ਏਐਸਆਰ99
ਪਿਛਲੀ ਖ਼ਬਰ ਡੀ. ਸੀ. ਵਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕਿਹਾ, ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਤੇ ਵਾਤਾਵਰਨ ਹ... ਅਗਲੀ ਖ਼ਬਰ ਪਰਵਿੰਦਰ ਸਿੰਘ ਦੀ ਹੱਤਿਆ ਨਿੰਦਣਯੋਗ, ਪਰ 2027 ਦੀਆਂ ਚੋਣਾਂ ਦੇ ਲਈ ਬੰਦ ਦੀ ਰਾਜਨੀਤੀ ਨਾ ਕੀਤੀ ਜਾਵੇ- ਪ੍ਰੋ: ਚਾਵਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।