18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਖ਼ਾਲਸਾ ਕਾਲਜ ਆਫ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਵਿਖੇ ਸੱਤ ਦਿਨਾ ਪੋਲਟਰੀ ਸਿਖਲਾਈ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 17 ਅਕਤੂਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਪਸ਼ੂਧਨ ਫਾਰਮ ਕੰਪਲੈਕਸ ਵਿਭਾਗ ਵਲੋਂ ਉੱਦਮਤਾ ਵਿਕਾਸ ਪ੍ਰੋਗਰਾਮ ਤਹਿਤ ਬੇਰੋਜ਼ਗਾਰ ਪੜ੍ਹੇ ਲਿਖੇ ਨੌਜਵਾਨਾਂ ਲਈ ਸੱਤ ਦਿਨਾ ਪੋਲਟਰੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ.

ਖ਼ਾਲਸਾ ਕਾਲਜ ਆਫ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਵਿਖੇ ਕਰਵਾਏ ਗਏ ਸਿਖਲਾਈ ਪ੍ਰੋਗਰਾਮ ਦੌਰਾਨ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਤੇ ਹੋਰ ਸਟਾਫ ਮੈਂਬਰ ਸਿਖਿਆਰਥੀਆਂ ਨੂੰ ਸਰਟੀਫਿਕੇਟ ਤਕਸੀਮ ਕਰਦੇ ਹੋਏ। ਤਸਵੀਰ : ਹਰਜੀਤ ਸਿੰਘ 18-10-2026
ਅੰਮ੍ਰਿਤਸਰ, 17 ਅਕਤੂਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਪਸ਼ੂਧਨ ਫਾਰਮ ਕੰਪਲੈਕਸ ਵਿਭਾਗ ਵਲੋਂ ਉੱਦਮਤਾ ਵਿਕਾਸ ਪ੍ਰੋਗਰਾਮ ਤਹਿਤ ਬੇਰੋਜ਼ਗਾਰ ਪੜ੍ਹੇ ਲਿਖੇ ਨੌਜਵਾਨਾਂ ਲਈ ਸੱਤ ਦਿਨਾ ਪੋਲਟਰੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਨੇ ਦੱਸਿਆ ਕਿ ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ ਚੂਚਿਆਂ ਦੀ ਦੇਖਭਾਲ, ਪੋਲਟਰੀ ਸ਼ੈੱਡਾਂ ਦੀ ਵਿਵਸਥਾ, ਖੁਰਾਕ ਅਤੇ ਪੋਸ਼ਣ, ਟੀਕਾਕਰਨ, ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ, ਜੈਵਿਕ ਸੁਰੱਖਿਆ, ਸਫ਼ਾਈ ਅਤੇ ਬ੍ਰਾਇਲਰ ਤੇ ਅੰਡੇ ਦੇਣ ਵਾਲੇ ਪੰਛੀਆਂ ਦੇ ਪ੍ਰਬੰਧਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਿਖਿਆਰਥੀਆਂ ਨੇ ਪੋਲਟਰੀ ਫਾਰਮ ਨਾਲ ਸਬੰਧਿਤ ਰੋਜ਼ਾਨਾ ਦੀਆਂ ਗਤੀਵਿਧੀਆਂ ’ਚ ਹਿੱਸਾ ਲਿਆ ਅਤੇ ਫਾਰਮ ਦੇ ਕੰਮ ਕਾਜ ਦਾ ਸਿੱਧਾ ਤਜਰਬਾ ਹਾਸਲ ਕੀਤਾ । ਉਨ੍ਹਾਂ ਕਿਹਾ ਕਿ ਇਸ ਦੌਰਾਨ ਪੰਛੀਆਂ ਨੂੰ ਸਿਹਤਮੰਦ ਰੱਖਣ ਅਤੇ ਉਤਪਾਦਨ ’ਚ ਵਾਧਾ ਕਰਨ ਲਈ ਸਫ਼ਾਈ, ਜੈਵਿਕ ਸੁਰੱਖਿਆ, ਬਿਮਾਰੀਆਂ ਦੀ ਰੋਕਥਾਮ ਅਤੇ ਵਿਗਿਆਨਕ ਪ੍ਰਬੰਧਨ ਦੇ ਢੰਗਾਂ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਡਾ. ਵਰਮਾ ਨੇ ਕਿਹਾ ਕਿ ਪੋਲਟਰੀ ਖ਼ਾਸ ਕਰਕੇ ਬ੍ਰਾਇਲਰ ਉਦਯੋਗ ’ਚ ਆਪਣਾ ਕਾਰੋਬਾਰ ਸ਼ੁਰੂ ਕਰਨ ਜਾਂ ਇਸ ਖੇਤਰ ’ਚ ਰੋਜ਼ਗਾਰ ਦੇ ਮੌਕੇ ਤਲਾਸ਼ਣ ਵਾਲੇ ਬੇਰੋਜ਼ਗਾਰ ਨੌਜਵਾਨਾਂ ਲਈ ਵਿਹਾਰਕ ਅਤੇ ਹੁਨਰਅਧਾਰਿਤ ਸਿਖਲਾਈ ਬਹੁਤ ਮਹੱਤਵਪੂਰਨ ਹੈ। ਇਸ ਮੌਕੇ ਡਾ. ਟੀ. ਏ. ਐੱਸ. ਗਨਾਈ ਨੇ ਪੋਲਟਰੀ ਅਤੇ ਇਸ ਨਾਲ ਸਬੰਧਿਤ ਕਾਰੋਬਾਰਾਂ ‘ਚ ਸਿਧਾਂਤਕ ਗਿਆਨ ਦੇ ਨਾਲ ਵਿਹਾਰਕ ਸਿਖਲਾਈ ਨੂੰ ਜੋੜਨ ਦੀ ਮਹੱਤਤਾ ਸਬੰਧੀ ਜਾਣਕਾਰੀ ਦੇਣ ਦੇ ਨਾਲ ਨਾਲ ਸਿਖਿਆਰਥੀਆਂ ਦੀ ਸਰਗਰਮ ਭਾਗੀਦਾਰੀ ਅਤੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਪਸ਼ੂਧਨ ਫਾਰਮ ਕੰਪਲੈਕਸ ਦੇ ਅਧਿਆਪਕਾਂ ਅਤੇ ਸਟਾਫ਼ ਦੇ ਯਤਨਾਂ ਦੀ ਸ਼ਲਾਘਾ ਕੀਤੀ। ਡਾ. ਵਰਮਾ ਨੇ ਕਾਲਜ ਵੱਲੋਂ ਪਸ਼ੂ ਪਾਲਣ ਦੇ ਖੇਤਰ ‘ਚ ਹੋਰ ਸਿਖਲਾਈ ਪ੍ਰਾਪਤ ਕਰਨ ਦੇ ਚਾਹਵਾਨ ਵਿਅਕਤੀਆਂ ਨੂੰ ਡੇਅਰੀ ਫਾਰਮਿੰਗ, ਪੋਲਟਰੀ, ਸੂਰ ਪਾਲਣ, ਬੱਕਰੀ ਪਾਲਣ ਅਤੇ ਮੁੱਲਂਵਾਧਾ ਤਕਨੀਕਾਂ ਸਬੰਧੀ ਸਿਖਲਾਈ ਲਈ ਆਪਣਾ ਨਾਮ ਦਰਜ ਕਰਵਾਉਣ ਦਾ ਸੱਦਾ ਦਿੱਤਾ।
ਪਿਛਲੀ ਖ਼ਬਰ ਖ਼ਾਲਸਾ ਯੂਨੀਵਰਸਿਟੀ ਵਿਖੇ 100 ਮੀਟਰ ਦੌੜ ’ਚ ਨਵਾਂ ਰਿਕਾਰਡ ਬਣਾਉਣ ਵਾਲੇ ਨੌਜਵਾਨ ਗੁਰਿੰਦਰਵੀਰ ਸਿੰਘ ਦਾ ਨਕਦ ਰਾਸ਼ੀ ਨਾਲ... ਅਗਲੀ ਖ਼ਬਰ ਸਰਕਾਰੀ ਸਕੂਲ ਗਵਾਲ ਮੰਡੀ ’ਚ ਪੁੱਜੀ ਸਿਹਤ ਵਿਭਾਗ ਦੀ ਟੀਮ ਡੇਂਗੂ ਤੇ ਹੋਰ ਬਿਮਾਰੀਆਂ ਤੋਂ ਬਚਾਅ ਲਈ ਕੀਤਾ ਦਵਾਈਆਂ ਦਾ ਛ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।