18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਅੰਮ੍ਰਿਤਸਰ ਦੀ 450ਵੀਂ ਵਰ੍ਹੇਗੰਢ ਨੂੰ ਸਮਰਪਿਤ ਜੀਸੀਏ ਜ਼ੋਨਲ ਯੁਵਕ ਮੇਲਾ ਸੰਪੰਨ

ਅੰਮ੍ਰਿਤਸਰ, 17 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.)

ਅੰਮ੍ਰਿਤਸਰ ਦੀ 450ਵੀਂ ਵਰ੍ਹੇਗੰਢ ਨੂੰ ਸਮਰਪਿਤ ਜੀਸੀਏ ਜ਼ੋਨਲ ਯੁਵਕ ਮੇਲੇ ਦੇ ਜੇਤੂਆ ਨੂੰ ਸਨਮਾਨਿਤ ਕਰਦੇ ਹੋਏ ਪ੍ਰੋ: ਅਮਨਦੀਪ ਸਿੰਘ ਤੇ ਹੋਰ ਅਤੇ (ਹੇਠਾਂ)ਪੇਸ਼ਕਾਰੀ ਦੌਰਾਨ ਵਿਦਿਆਰਥੀ ਕਲਾਕਾਰ। ਤਸਵੀਰਾਂ : ਨਿਰਮਲ ਸਟੂਡੀਓ 18-10-2026
ਅੰਮ੍ਰਿਤਸਰ, 17 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਹੇਠ ਅੰਮ੍ਰਿਤਸਰ ਦੀ 450ਵੀਂ ਸਥਾਪਨਾ ਵਰ੍ਹੇਗੰਢ ਨੂੰ ਸਮਰਪਿਤ ਕਰਵਾਇਆ ਗਿਆ ਜ਼ੋਨਲ ਯੁਵਕ ਮੇਲਾ ਸਫਲਤਾਪੂਰਵਕ ਸੰਪੰਨ ਹੋ ਗਿਆ।ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵਲੋਂ ਕਰਵਾਏ ਗਏ ਇਸ ਮੇਲੇ ’ਚ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਆਪਣੀ ਕਲਾਤਮਕ ਪ੍ਰਤਿਭਾ, ਸਿਰਜਣਾਤਮਕਤਾ ਅਤੇ ਸੱਭਿਆਚਾਰਕ ਵਿਰਾਸਤ ਪ੍ਰਤੀ ਰੁਚੀ ਦਾ ਪ੍ਰਗਟਾਵਾ ਕੀਤਾ। ਯੁਵਕ ਭਲਾਈ ਵਿਭਾਗ ਦੇ ਇੰਚਾਰਜ ਪ੍ਰੋ. (ਡਾ.) ਅਮਨਦੀਪ ਸਿੰਘ ਵਲੋਂ ਮੇਲੇ ਦੇ ਅੰਤਿਮ ਨਤੀਜੇ ਐਲਾਨੇ ਗਏ। ਡੀਨ ਕਾਲਜ ਵਿਕਾਸ ਕੌਂਸਲ ਡਾ. ਸਰੋਜ ਅਰੋੜਾ ਇਸ ਮੌਕੇ ਮੁੱਖ ਮਹਿਮਾਨ ਸਨ।ਏ-ਡਿਵੀਜ਼ਨ ਦੇ ਮੁਕਾਬਲਿਆਂ ‘ਚ ਐੱਸ. ਆਰ. ਸਰਕਾਰੀ ਮਹਿਲਾ ਕਾਲਜ, ਅੰਮ੍ਰਿਤਸਰ ਨੇ ਓਵਰਆਲ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ, ਜਦਕਿ ਸਰਕਾਰੀ ਕਾਲਜ, ਗੁਰਦਾਸਪੁਰ ਨੇ ਪਹਿਲਾ ਰਨਰ-ਅਪ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਪਠਾਨਕੋਟ ਨੇ ਦੂਜਾ ਰਨਰ-ਅੱਪ ਸਥਾਨ ਪ੍ਰਾਪਤ ਕੀਤਾ। ਬੀ-ਡਿਵੀਜ਼ਨ ’ਚ ਸ੍ਰੀ ਗੁਰੂ ਤੇਗ ਬਹਾਦਰ ਕਾਲਜ, ਸਠਿਆਲਾ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ। ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਸਰਕਾਰੀ ਕੋ-ਐਜੂਕੇਸ਼ਨ ਕਾਲਜ, ਬੂਟਾਂ ਮੰਡੀ, ਜਲੰਧਰ ਨੇ ਪਹਿਲਾ ਰਨਰ-ਅੱਪ ਅਤੇ ਐੱਸ. ਜੀ. ਏ. ਡੀ. ਸਰਕਾਰੀ ਕਾਲਜ, ਤਰਨ ਤਾਰਨ ਨੇ ਦੂਜਾ ਰਨਰ-ਅੱਪ ਸਥਾਨ ਹਾਸਲ ਕੀਤਾ। ਐਸੋਸੀਏਟ ਸੰਸਥਾਵਾਂ ਦੇ ਮੁਕਾਬਲਿਆਂ ’ਚ ਐੱਸ. ਐੱਸ. ਐੱਸ. ਐੱਸ. ਕਾਲਜ ਆਫ਼ ਆਰਟਸ ਫ਼ਾਰ ਵੂਮੈਨ, ਅੰਮ੍ਰਿਤਸਰ ਨੇ ਓਵਰਆਲ ਚੈਂਪੀਅਨਸ਼ਿਪ ਆਪਣੇ ਨਾਂ ਕੀਤੀ।ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਅਤੇ ਸ਼ਿਵਾਲਿਕ ਡਿਗਰੀ ਕਾਲਜ ਨੇ ਸਾਂਝੇ ਤੌਰ ਤੇ ਪਹਿਲਾ ਰਨਰ-ਅੱਪ ਸਥਾਨ ਪ੍ਰਾਪਤ ਕੀਤਾ, ਜਦਕਿ ਸਰਸਵਤੀ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ, ਜੰਡਿਆਲਾ ਗੁਰੂ, ਅੰਮ੍ਰਿਤਸਰ ਨੇ ਦੂਜਾ ਰਨਰ-ਅੱਪ ਸਥਾਨ ਹਾਸਲ ਕੀਤਾ। ਇਹ ਯੁਵਕ ਮੇਲਾ ਵਿਦਿਆਰਥੀਆਂ ਨੂੰ ਆਪਣੀ ਕਲਾ ਅਤੇ ਪ੍ਰਤਿਭਾ ਦੇ ਪ੍ਰਗਟਾਵੇ ਲਈ ਮੰਚ ਪ੍ਰਦਾਨ ਕਰਨ ਦੇ ਨਾਲ-ਨਾਲ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਉਪਰਾਲਾ ਰਿਹਾ।
ਪਿਛਲੀ ਖ਼ਬਰ ਅੰਮ੍ਰਿਤਸਰ ਕੈਮਿਸਟ ਐਸੋਸੀਏਸ਼ਨ (ਰਿਟੇਲ ਵਿੰਗ) ਨੇ ਦਵਾਈ ਕਾਰੋਬਾਰੀਆਂ ਨੂੰ ਦਿੱਤੀਆਂ ਹਦਾਇਤਾਂ ਅਗਲੀ ਖ਼ਬਰ ਇਨਵਿਕਟਸ ਇੰਟਰਨੈਸ਼ਨਲ ਸਕੂਲ ਵਿਖੇ ਸਿੱਖਿਆਤਮਕ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।